Menu

ਵੀਡੀਓ ਗੇਮ ਨੂੰ ਲੈ ਕੇ ਲੜੇ 2 ਭੈਣ- ਭਰਾ, ਭੈਣ ਨੇ ਖਾਧਾ ਜ਼ਹਿਰ ਹੋਈ ਮੌਤ

ਮੁੰਬਈ, ਏਐਨਆਈ, 13 ਸਤੰਬਰ – ਹਾਲ ਹੀ ਵਿਚ ਇਕ ਹੈਰਾਨ ਕਰ ਦੇਣ ਵਾਲੀ ਸਾਹਮਣੇ ਆਈ ਹੈ। ਮੁੰਬਈ ਵਿਚ ਇਕ 16 ਸਾਲਾ ਲੜਕੀ ਤੇ ਉਸਦੇ ਭਰਾ ਵਿਚ ਗੇਮ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਲੜਕੀ ਨੇ ਚੂਹੇ ਮਾਰਨ ਵਾਲੀ ਦਵਾਈ ਖਾ ਲਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਮੁੰਬਈ ਦੇ ਸਮਤਾ ਨਗਰ ਥਾਣੇ ਅਧੀਨ ਜਨੂਪਦਾ ਇਲਾਕੇ ਵਿੱਚ ਵਾਪਰੀ। ਉਸ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਅਗਲੀ ਸਵੇਰ ਉਸਦੀ ਮੌਤ ਹੋ ਗਈ। ਪੁਲਿਸ ਦੇ ਅਨੁਸਾਰ ਲੜਕੀ ਦੀ ਸ਼ਨੀਵਾਰ ਸਵੇਰੇ ਕਰੀਬ 10 ਵਜੇ ਮੌਤ ਹੋ ਗਈ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਸਮਤਾ ਨਗਰ ਪੁਲਿਸ ਸਟੇਸ਼ਨ ਦੇ ਸਬ ਇੰਸਪੈਕਟਰ ਸੰਤੋਸ਼ ਖੜਡੇ ਨੇ ਦੱਸਿਆ, “ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ ਸਾਢੇ 11 ਵਜੇ ਵਾਪਰੀ। ਮੋਬਾਈਲ ‘ਤੇ ਗੇਮ ਖੇਡਣ ਨੂੰ ਲੈ ਕੇ 16 ਸਾਲਾ ਪੀੜਤ ਅਤੇ ਉਸਦੇ ਛੋਟੇ ਭਰਾ ਦੇ ਵਿੱਚ ਮਾਮੂਲੀ ਝਗੜਾ ਹੋ ਗਿਆ। ਲੜਕੀ ਨੇ ਨੇੜਲੇ ਮੈਡੀਕਲ ਸਟੋਰ ਤੋਂ ਚੂਹੇ ਦਾ ਜ਼ਹਿਰ ਖਰੀਦਿਆ ਅਤੇ ਆਪਣੇ ਛੋਟੇ ਭਰਾ ਦੇ ਸਾਹਮਣੇ ਖਾ ਲਿਆ। ਛੋਟੇ ਭਰਾ ਨੇ ਇਸ ਬਾਰੇ ਪਰਿਵਾਰ ਨੂੰ ਸੂਚਿਤ ਕੀਤਾ। ਪਰਿਵਾਰ ਤੁਰੰਤ ਲੜਕੀ ਨੂੰ ਹਸਪਤਾਲ ਲੈ ਗਿਆ। ਪੁਲਿਸ ਸੂਚਨਾ ‘ਤੇ ਹਸਪਤਾਲ ਪਹੁੰਚੀ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans