Menu

ਸੈਂਕੜੇ ਕਿਸਾਨਾਂ ਦਾ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਲੱਗਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ

ਫਿਰੋਜਪੁਰ, 13 ਸਤੰਬਰ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਮਜ਼ਦੂਰਾਂ ਬੀਬੀਆਂ ਵੱਲੋਂ ਫਿਰੋਜ਼ਪੁਰ- ਫਾਜ਼ਿਲਕਾ ਜੀ.ਟੀ. ਰੋਡ ਉੱਤੇ ਲੱਗਾ ਪੱਕਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਸੜਕ ਜਾਮ ਹੋਣ ਨਾਲ ਸੜਕ ਦੇ ਦੋਨੋਂ ਪਾਸੀ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ ।

ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਤਨਾਮ ਸਿੰਘ ਪੰਨੂ,ਜ਼ਿਲਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਰਾਣਾ ਨੇ ਭ੍ਰਿਸ਼ਟ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਦੀ ਸਾਰ ਲੈਣ ਨਹੀਂ ਆਇਆ, ਸੜਕ ਜਾਮ ਹੋਣ ਨਾਲ ਲੋਕ ਖੱਜਲ-ਖੁਆਰ ਹੋ ਰਹੇ ਹਨ, ਜਿਸ ਦਾ ਜ਼ਿੰਮੇਵਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਗੱਜ ਵੱਜ ਕੇ ਐਲਾਨ ਕੀਤਾ ਸੀ ਕਿ ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਕਰਜ਼ਾ ਖ਼ਤਮ ਕੀਤਾ ਜਾਵੇਗਾ ਪਰ ਹੁਣ ਸਰਕਾਰ ਆਪਣੇ ਐਲਾਨ ਤੋਂ ਮੁਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਮੋਰਚੇ ਦੇ ਸ਼ਹੀਦ ਜਰਨੈਲ ਸਿੰਘ ਪਿੱਪਲੀ ਚੱਕ, ਮਹਿਲ ਸਿੰਘ ਸ਼ਰੀਂਹਵਾਲਾ ਤੇ ਲਵਪ੍ਰੀਤ ਸਿੰਘ ਸਵਾਈਕੇ ਦੇ ਪਰਿਵਾਰਾਂ ਨੂੰ ਸਰਕਾਰੀ ਪਾਲਿਸੀ ਮੁਤਾਬਿਕ ਸਹਾਇਤਾ ਦੇਣ ਦੀ ਮੰਗ ਕਰ ਰਹੇ ਹਨ। ਪਰ ਸਰਕਾਰ ਤੇ ਪ੍ਰਸ਼ਾਸਨ ਸੁੱਤਾ ਪਿਆ ਹੈ।

ਕਿਸਾਨ ਆਗੂਆਂ ਨੇ ਝੋਨੇ ਦੀ ਖ਼ਰੀਦ ਲਈ ਫਰਦਾਂ ਨਾ ਦੇਣ ਤੇ ਨਵੀਆਂ ਸ਼ਰਤਾਂ ਖ਼ਤਮ ਕਰਨ ਦੀ ਮੰਗ ਕੀਤੀ, ਤਾਰ ਪਾਰਲੀਆਂ ਜ਼ਮੀਨਾਂ ਦਾ ਪਿਛਲੇ ਚਾਰ ਸਾਲ ਦਾ ਮੁਆਵਜ਼ਾ, ਗੇਟ 8 ਵਜੇ ਤੋ 5 ਵਜੇ ਤਕ ਖੋਲ੍ਹਣ, ਮਜ਼ਦੂਰ ਕਿਸਾਨਾਂ ਦੇ ਚੋਣ ਵਾਅਦੇ ਮੁਤਾਬਕ ਸਮੁੱਚਾ ਕਰਜ਼ਾ ਖਤਮ ਕਰਨ ਦੀ ਮੰਗ ਕੀਤੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans