Menu

ਜ਼ਮੀਨ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਸਬੰਧੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ

ਚੰਡੀਗੜ੍ਹ, 14 ਸਤੰਬਰ – ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਗਠਿਤ ਕੀਤੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਆਪਣੀ ਰਿਪੋਰਟ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ ਹੈ।
ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 4 ਮਾਰਚ, 2021  ਨੂੰ ਸਦਨ ਵਿਚ ਵਿਚਾਰ ਚਰਚਾ ਦੌਰਾਨ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਕ ਵਿਸ਼ੇਸ਼ ਕਮੇਟੀ ਦੇ ਗਠਨ ਦੀ ਮੰਗ ਉੱਠੀ ਸੀ ਤਾਂ ਜੋ ਇਸ ਗੰਭੀਰ ਵਿਸ਼ੇ ਦਾ ਵਿਸਥਾਰਤ ਅਧਿਐਨ ਕਰਕੇ ਕਮੇਟੀ ਆਪਣੀਆਂ ਸਿਫਾਰਸ਼ਾਂ ਦੇਵੇ। ਇਸ ਸਬੰਧੀ ਸਪੀਕਰ ਰਾਣਾ ਕੇ.ਪੀ. ਸਿੰਘ ਨੇ 24 ਮਾਰਚ, 2021 ਨੂੰ ਇਕ 6 ਮੈਂਬਰੀ ਕਮੇਟੀ ਬਣਾਈ ਸੀ ਜਿਸ ਦੇ ਸਭਾਪਤੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਬਣਾਇਆ ਗਿਆ ਸੀ। ਬਾਕੀ ਮੈਂਬਰਾਂ ਵਿਚ ਹਰਪ੍ਰਤਾਪ ਸਿੰਘ ਅਜਨਾਲਾ, ਗੁਰਪ੍ਰਤਾਪ ਸਿੰਘ ਵਡਾਲਾ, ਹਰਦੇਵ ਸਿੰਘ ਲਾਡੀ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਗੁਰਮੀਤ ਸਿੰਘ ਹੇਅਰ ਨੂੰ ਸ਼ਾਮਲ ਕੀਤਾ ਗਿਆ ਸੀ।
ਇਸ ਕਮੇਟੀ ਦਾ ਸਹਿਯੋਗ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ। ਕਮੇਟੀ ਵੱਲੋਂ ਜਲ ਸਰੋਤ ਵਿਭਾਗ ਦੇ ਮਾਹਰਾਂ ਅਤੇ ਇਜ਼ਰਾਇਲ ਦੀ ਕੰਪਨੀ ਮੈਕਰੋਟ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਆਪਣੀ ਰਿਪੋਰਟ ਵਿਚ ਸ਼ਾਮਲ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਪਹਿਲਾਂ ਹੀ ਇਜ਼ਰਾਇਲੀ ਕੰਪਨੀ ਮੈਕਰੋਟ ਦੀਆਂ ਸੇਵਾਵਾਂ ਲੈ ਰਹੀ ਹੈ।
ਅੱਜ ਕਮੇਟੀ ਦੇ ਸਭਾਪਤੀ ਰਾਣਾ ਗੁਰਜੀਤ ਸਿੰਘ ਅਤੇ ਮੈਂਬਰਾਂ ਹਰਪ੍ਰਤਾਪ ਸਿੰਘ ਅਜਨਾਲਾ, ਹਰਦੇਵ ਸਿੰਘ ਲਾਡੀ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਸਥਾਰਤ ਰਿਪੋਰਟ ਸਪੀਕਰ ਨੂੰ ਸੌਂਪ ਦਿੱਤੀ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਰਿਪੋਰਟ ਨੂੰ ਯੋਗ ਕਾਰਵਾਈ ਰਾਹੀਂ ਸਰਕਾਰ ਤੱਕ ਪਹੁੰਚਦੀ ਕਰਨਗੇ ਤਾਂ ਜੋ ਇਸ ‘ਤੇ ਢੁਕਵੀਂ ਕਾਰਵਾਈ ਕਰਵਾਈ ਜਾ ਸਕੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39929 posts
  • 0 comments
  • 0 fans