Menu

ਬਠਿੰਡਾ : ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਲਿਆ ਭਾਗ

 ਮਾਨਸੀ ਦੇ ਚਿੱਤਰਾਂ ਨੇ ਸਭ ਦਾ ਮੋਹਿਆ ਮਨ

ਸੁਨੀਤਾ ਰਾਣੀ ਦੀ ਰਚਨਾ ਰਹੀ ਸਰਵੋਤਮ

 ਬਠਿੰਡਾ, 14 ਸਤੰਬਰ – ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਦਿਸ਼ਾ-ਨਿਰਦੇਸ਼ਾਂ ਦੁਆਰਾ ਸਥਾਨਕ ਐਸਐਸਡੀ ਡਿਗਰੀ ਕਾਲਜ ਵਿਖੇ ਰੈੱਡ ਰਿਬਨ ਕਲੱਬ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਜਿਸ ਚ ਜ਼ਿਲ੍ਹੇ ਦੇ 25 ਕਾਲਜਾਂ ਦੇ 150 ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਭਾਸ਼ਣ ਪ੍ਰਤੀਯੋਗਤਾ, ਵੀਡੀਓਗ੍ਰਾਫੀ, ਪੋਸਟਰ ਮੇਕਿੰਗ, ਕੁਇਜ਼ ਅਤੇ ਲੇਖ ਰਚਨਾ ਮੁਕਾਬਲਿਆਂ ਵਿੱਚ ਖੂਨਦਾਨ, ਐਚ ਆਈ ਵੀ ਏਡਜ਼, ਟੀਬੀ ਅਤੇ ਨਸ਼ਿਆਂ ਦੇ ਪ੍ਰਕੋਪੀ ਤੇ ਵਿਦਿਆਰਥੀਆਂ ਨੇ ਆਪਣੀ-ਆਪਣੀ ਕਲਾ ਰਾਹੀਂ ਮਨ ਦੇ ਭਾਵਾਂ ਨੂੰ ਦਰਸਾਇਆ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ. ਕੁਲਵਿੰਦਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਐਸਐਸਡੀ ਗਰਲਜ਼ ਕਾਲਜ ਬਠਿੰਡਾ ਦੀ ਮਾਨਸੀ ਨੇ ਪਹਿਲਾ ਤੇ ਖਾਲਸਾ ਕਾਲਜ ਬਠਿੰਡਾ ਦੀ ਨਿਕੀਤਾ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਲੇਖ ਰਚਨਾ ਮੁਕਾਬਲੇ ਵਿੱਚ ਮਾਡਰਨ ਆਈਟੀਆਈ ਬਠਿੰਡਾ ਦੀ ਸੁਨੀਤਾ ਰਾਣੀ ਅੱਵਲ ਰਹੀ। ਕੁਇਜ਼ ਦੇ ਮੁਕਾਬਲੇ ਵਿੱਚ ਸਰਕਾਰੀ ਰਜਿੰਦਰਾ ਕਾਲਜ ਦੇ ਸ਼ਿਵ ਕੁਮਾਰ ਦੀ ਟੀਮ ਨੇ ਬਾਜ਼ੀ ਮਾਰੀ ਤੇ ਐਸ ਐਸ ਡੀ ਗਰਲਜ਼ ਦੀ ਟੀਮ ਦੂਸਰੇ ਸਥਾਨ ਤੇ ਰਹੀ।

          ਉਨ੍ਹਾਂ ਅੱਗੇ ਦੱਸਿਆ ਕਿ ਵੀਡੀਓਗ੍ਰਾਫੀ ਮੁਕਾਬਲੇ ਵਿੱਚ ਭਾਵਿਆ ਨੇ ਗੋਨੀਤਾ ਨੂੰ ਪਛਾੜ ਕੇ ਐਸਐਸਡੀ ਗਰਲਜ਼ ਕਾਲਜ ਨੁੰ ਪਹਿਲਾ ਸਥਾਨ ਦਿਵਾਇਆ। ਭਾਸ਼ਨ ਕਲਾ ਵਿੱਚ ਅਮਨਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਪੂਨਮ ਸ਼ਰਮਾ ਯੂਨੀਵਰਸਿਟੀ ਕਾਲਜ਼ ਘੁੱਦਾ ਦੂਸਰੇ ਸਥਾਨ ਤੇ ਰਹੀ। ਕੁਇਜ਼ ਦੇ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ ਛੇ ਹਜਾਰ ਰੁਪਏ ਦੂਸਰੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ ਤਿੰਨ ਹਜ਼ਾਰ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ ਦੋ ਹਜ਼ਾਰ ਰੁਪਏ ਦੇ ਨਗਦ ਇਨਾਮ ਦਿੱਤੇ ਗਏ। ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਅਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਗਏ।

          ਕਰੋਨਾ ਕਾਲ ਵਿੱਚ ਰੈੱਡ ਰਿਬਨ ਵਧੀਆ ਕੰਮ ਕਰਨ ਵਾਲੇ ਵਲੰਟੀਅਰ ਅਤੇ ਅਧਿਆਪਕਾਂ ਵਿਸੇਸ਼ ਤੌਰ ਤੇ ਊਸ਼ਾ ਸ਼ਰਮਾ ਅਤੇ ਸਿਮਰਜੀਤ ਕੌਰ ਦਾ ਵਿਸੇ਼ਸ ਸਨਮਾਨ ਕੀਤਾ ਗਿਆ। ਇਸ ਸਾਲ ਦਾ ਕੋਮੀ ਯੁਵਾ ਪੁਰਸਕਾਰ ਹਾਸਲ ਕਰਨ ਵਾਲੇ ਬਠਿੰਡੇ ਜਿ਼ਲ੍ਹੇ ਦੇ ਯਸ਼ਵੀਰ ਗੋਇਲ ਨੂੰ ਵੀ ਸਨਮਾਨਿਤ ਕੀਤਾ ਗਿਆ। ਇਨਾਮਾਂ ਦੀ ਵੰਡ ਨਗਰ ਨਿਗਮ ਬਠਿੰਡਾ ਦੀ ਮੇਅਰ ਰਮਨ ਗੋਇਲ ਦੁਆਰਾ ਕੀਤੀ ਗਈ।

            ਉਨ੍ਹਾਂ ਨੇ ਆਪਣੇ ਸੰਬੋਧਨ ਰਾਹੀ ਰੈੱਡ ਰਿਬਨ ਕਲੱਬਾਂ ਦੁਆਰਾ ਕਰੋਨਾ ਸਮੇਂ ਵਿੱਚ ਜਾਗਰੂਕਤਾ ਲਈ ਕੀਤੇ ਉਪਰਾਲਿਆਂ ਦੀ ਸਲਾਘਾ ਕਰਦਿਆਂ ਨੋਜਵਾਨਾਂ ਅੰਦਰ ਸਮਾਜਿਕ ਕੁਰੀਤੀਆਂ ਅਤੇ ਸਿਹਤ ਸੰਭਾਲ ਸੰਬੰਧੀ ਚੇਤੰਨ ਹੋ ਕੇ ਕੰਮ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਸਮਾਗਮ ਦੀ ਪ੍ਰਧਾਨਗੀ ਐਸਐਸਡੀ ਗਰਲਜ਼ ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਦੁਆਰਾ ਕੀਤੀ ਗਈ। ਉਹਨਾਂ ਨੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਯੁਵਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਤਾਕੀਦ ਕੀਤੀ।

          ਜ਼ਿਲ੍ਹੇ ਦੇ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਪ੍ਰੋਗਰਾਮ ਅਫਸਰਜ਼ ਦੁਆਰ ਸਾਰੇ ਮੁਕਾਬਲਿਆਂ ਨੂੰ ਕਰਵਾੳਣ ਵਿੱਚ ਵਿਸੇਸ਼ ਯੋਗਦਾਨ ਪਾਇਆ। ਇਸ ਮੌਕੇ ਐਸ ਐਸ ਡੀ ਕਾਲਜ ਦੀ ਸਮੁੱਚੀ ਮਨੈਜਮੈਂਟ, ਪ੍ਰਿੰਸੀਪਲਜ਼ ਤੋਂ ਇਲਾਵਾ ਰੈੱਡ ਰਿਬਨ ਕਲੱਬਾਂ ਦੇ ਯੂਥ ਕੋਆਰਡੀਨੇਟਰਜ਼ ਨੇ ਵੀ ਵਿਸੇਸ਼ ਤੌਰ ਤੇ ਸਿਰਕਤ ਕੀਤੀ। ਪ੍ਰੋਗਰਾਮ ਦੇ ਸਮਾਪਤੀ ਤੇ ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਦੁਆਰਾ ਪ੍ਰੋਗਰਾਮ ਦੀ ਸਫਲਤਾ ਅਤੇ ਸਹਿਯੋਗ ਲਈ ਸਭਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਭਾਗ ਦੁਆਰਾ ਨੌਜਵਾਨਾਂ ਲਈ ਭੱਵਿਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans