Menu

ਗੁਰੂ ਕਾਸ਼ੀ ਯੂਨੀਵਰਸਿਟੀ ਚ ਲੱਗੇ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਦੌਰਾਨ 18 ਕੰਪਨੀਆਂ ਨੇ ਲਿਆ ਹਿੱਸਾ

16 ਸਤੰਬਰ ਨੂੰ ਟੀਡੀਪੀ ਮਾਲਵਾ ਕਾਲਜ ਰਾਮਪੁਰਾ ਫੂਲ ਵਿਖੇ ਲੱਗੇਗਾ ਰੁਜ਼ਗਾਰ ਮੇਲਾ

ਬਠਿੰਡਾ, 14 ਸਤੰਬਰ – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸੈਂਟਰ ਫਾਰ ਕੈਰੀਅਰ ਡਿਵੈਲੈਪਮੈਂਟ ਐਂਡ ਇੰਟਰਪੈਨਿਉਰਸ਼ਿਪ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀ ਰਹਿਨੁਮਾਈ ਤੇ ਉੱਪ ਕੁਲਪਤੀ ਡਾ. ਨੀਲਮ ਗਰੇਵਾਲ ਦੀ ਦੇਖ-ਰੇਖ ਹੇਠ 7ਵੇਂ ਰੁਜ਼ਗਾਰ ਮੇਲੇ ਦੀ ਲੜੀ ਤਹਿਤ ਤੀਜਾ ਰੁਜ਼ਗਾਰ ਮੇਲਾ ਲਗਾਇਆ ਗਿਆ।

          ਇਸ ਮੌਕੇ ਰੁਜ਼ਗਾਰ ਮੇਲੇ ਦੀ ਸ਼ਲਾਘਾ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਵਲੋਂ ਬਿਨੈਕਾਰਾਂ ਨੂੰ ਨੌਕਰੀ ਦੇ ਨਾਲ-ਨਾਲ ਆਪਣੇ ਉਦਯੋਗ ਲਗਾ ਕੇ ਰੁਜਗਾਰ ਲੈਣ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਨ ਲਈ ਪ੍ਰੇਰਿਤ ਕੀਤਾ ਗਿਆ । ਉਨ੍ਹਾਂ ਰਾਜ ਸਰਕਾਰ ਵਲੋਂ ਸਵੈ ਰੁਜ਼ਗਾਰ ਲਈ ਚਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 16 ਸਤੰਬਰ ਨੂੰ ਟੀਡੀਪੀ ਮਾਲਵਾ ਕਾਲਜ ਪੰਜਾਬੀ ਯੂਨੀਵਰਸਿਟੀ ਨੇਬਰ ਹੁੱਡ ਕੈਂਪਸ ਰਾਮਪੁਰਾ ਫੂਲ ਵਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ।

          ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੇਲੇ ਵਿੱਚ ਇਲਾਕੇ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਆਈ. ਸੀ.ਆਈ.ਸੀ ਬੈਂਕ, ਗਰਗ ਐਕਰੈਲਿਕਸ, ਕੈਪੀਟਲ ਟਰਸਟ, ਐੱਕਸ. ਵਾਈ. ਜੈੱਡ ਸੋਲਿਊਸ਼ਨ, ਐਜਾਈਲ ਹਰਬਲ, ਪੁਖਰਾਜ਼ ਹੈਲਥ, ਚੈੱਕ ਮੇਟ ਸਕਿਊਰਟੀਜ਼, ਕੈਪੀਟਲ ਟਰੱਸਟ, ਅਦਿੱਤਿਆ ਬਿਰਲਾ ਕੈਪੀਟਲ, ਸਟਾਰ ਹੈਲਥ ਇਸ਼ੋਰੈਂਸ, ਐੱਸ.ਬੀ.ਆਈ ਲਾਈਫ ਇਸ਼ੋਰੈਂਸ ਤੇ ਐਮਾਜ਼ੋਨ ਵਰਗੀਆਂ ਨਾਮਵਰ ਕੰਪਨੀਆਂ ਨੇ  ਭਾਗ ਲਿਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਭਰਤੀ ਕੀਤਾ ਗਿਆ।

          ਇਸ ਮੌਕੇ ਡਾ. ਗਰੇਵਾਲ ਨੇ ਭਵਿੱਖ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਯੂਨੀਵਰਸਿਟੀ ਦੇ ਪ੍ਰਸਪਰ ਸਹਿਯੋਗ ਰਾਹੀਂ ਵਿਦਿਆਰਥੀਆਂ ਦੇ ਹਿੱਤਾਂ ਲਈ ਉੱਦਮ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਲਘੂ ਉਦਯੋਗਾਂ ਲਈ ਉੱਪ ਮੁੱਖ ਕਾਰਜਕਾਰੀ ਅਫ਼ਸਰ ਸ. ਤੀਰਥਪਾਲ ਸਿੰਘ ਨੂੰ ਯੂਨੀਵਰਸਿਟੀ ਵਿਖੇ ਹੋਰ ਮੇਲੇ ਲਗਾਉਣ ਲਈ ਕਿਹਾ।

          ਇਸ ਦੌਰਾਨ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਡਾ. ਧੀਮਾਨ ਨੇ ਕਿਹਾ ਕਿ ਪੇਂਡੂ ਵਿਦਿਆਰਥੀਆਂ ਲਈ ਵਰਸਿਟੀ ਵਲੋਂ ਮੱਖੀ ਪਾਲਣ, ਰੇਸ਼ਮ ਦੇ ਕੀੜੇ ਪਾਲਣ ਤੇ ਖੁੰਭਾ ਦੀ ਪੈਦਾਵਰ ਆਦਿ ਕਿੱਤਾ ਮੁਖੀ ਕੋਰਸ ਚਲਾਏ ਜਾ ਰਹੇ ਹਨ। ਡਾ. ਔਲਖ ਨੇ ਇਸ ਸਫਲ ਆਯੋਜਨ ਲਈ ਡਾ. ਮਮਤਾ ਰਾਏ (ਡੀਨ, ਸੀ.ਸੀ.ਡੀ.ਈ) ਤੇ ਪ੍ਰੋ. ਤਰਨਜੀਤ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਇਲਾਕੇ ਦੇ ਲੋਕਾਂ ਲਈ ਲਾਹੇਵੰਦ ਪ੍ਰੋਗਰਾਮ ਸੁਰੂ ਕਰਨ ਲਈ ਪਹਿਲ ਕਦਮੀ ਕੀਤੀ ਜਾਵੇਗੀ।

          ਇਸ ਮੌਕੇ ਐੱਸ.ਡੀ.ਐੱਮ ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਡਾ. ਪੁਸ਼ਪਿੰਦਰ ਸਿੰਘ ਔਲਖ, ਡੀਨ ਅਕਾਦਮਿਕਸ ਡਾ. ਜੀ ਐੱਸ ਬਖਸ਼ੀ, ਡਾਇਰੈਕਟਰ ਫਾਈਨਾਂਸ ਡਾ. ਨਰਿੰਦਰ ਸਿੰਘ ਤੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਵੀ ਹਾਜ਼ਰ ਰਹੇ।

ਵਾਸ਼ਿੰਗਟਨ ਡੀਸੀ ‘ਚ ਨਿੱਘਾ ਸਵਾਗਤ, PM ਮੋਦੀ…

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ ਅਮਰੀਕਾ ਪਹੁੰਚੇ। ਇਸ ਦੌਰਾਨ ਏਅਰਪੋਰਟ ‘ਤੇ ਭਾਰਤੀ ਭਾਈਚਾਰੇ…

ਅਗਲੇ 3 ਦਿਨ ਲਗਾਤਾਰ ਬਾਰਸ਼…

ਉੱਤਰ-ਪੱਛਮੀ ਅਤੇ ਪੱਛਮੀ ਸੂਬਿਆਂ ਵਿੱਚ ਭਾਰੀ ਮੀਂਹ…

ਕਰੋਨਾ ਕਾਰਨ ਅਨਾਥ ਹੋਏ ਬੱਚਿਆਂ…

ਕੋਰੋਨਾ ਮਹਾਮਾਰੀ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਪਿਆਂ…

ਜਲਦ ਖੁੱਲਣ ਜਾ ਰਹੀ ਹੈ…

ਨੇਪਾਲ ਸਰਕਾਰ ਨੇ ਭਾਰਤ ਦੀ ਸਰਹੱਦ ਨੂੰ…

Listen Live

Subscription Radio Punjab Today

Our Facebook

Social Counter

  • 21421 posts
  • 1 comments
  • 0 fans

ਕੈਲੀਫੋਰਨੀਆ ਦੇ ਇਸ ਸ਼ਹਿਰ ਨੇ ਦਰਜ ਕੀਤਾ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰਾਂ ਵਿੱਚ ਵੱਡੀ ਗਿਣਤੀ ‘ਚ ਕਤਲਾਂ ਦੇ…

ਫਰਿਜ਼ਨੋ ਯੂਨੀਵਰਸਿਟੀ ਹਾਈ ਸਕੂਲ ਨੇ…

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ)…

ਜੋਅ ਬਾਈਡੇਨ ਨੇ ਜਸਟਿਸ ਟਰੂਡੋ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

ਅਮਰੀਕਾ:  ਕੈਂਟਕੀ ਦੇ  ਨਰਸਿੰਗ ਹੋਮ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

Log In