Menu

ਐਸ.ਡੀ.ਐਮ. ਨੇ ਪ੍ਰੈੱਸ ਦੇ ਨੁਮਾਇੰਦਿਆ ਨੂੰ ਰੋਜ਼ਗਾਰ ਮੇਲੇ ਸਬੰਧੀ ਦਿੱਤੀ ਜਾਣਕਾਰੀ

ਸਾਬਕਾ ਵਿਧਾਇਕ ਕਰਨ ਕੋਰ ਬਰਾੜ ਨੇ ਬੇਰੁਜ਼ਗਾਰ ਨੋਜਵਾਨਾਂ ਨੂੰ ਮੇਲੇ ਵਿਚ ਭਾਗ ਲੈਣ ਦੀ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ( ਪਰਗਟ ਸਿੰਘ ) – ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 7ਵਾਂ ਮੈਗਾ ਰੋਜਗਾਰ ਮੇਲਾ 16 ਸਤੰਬਰ 2021 ਨੂੰ  ਲਗਾਇਆ  ਜਾ ਰਿਹਾ ਹੈ ਅਤੇ  ਇਸ ਸੰਬੰਧੀ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ, ਇਹ ਜਾਣਕਾਰੀ  ਸ਼੍ਰੀਮਤੀ ਸਵਰਨਜੀਤ ਕੌਰ, ਪੀ.ਸੀ.ਐੱਸ ਉਪ-ਮੰਡਲ ਮੈਜਿਸਟਰੇਟ , ਸ਼੍ਰੀ ਮੁਕਤਸਰ ਸਾਹਿਬ  ਨੇ ਪ੍ਰੈੱਸ ਕਾਨਫਰੰਸ ਦੌਰਾਨ  ਦਿੱਤੀ।
ਐਸ ਡੀ ਐਮ ਨੇ ਅੱਗੇ ਦੱਸਿਆ ਕਿ ਅੰਗਹੀਨ ਵਿਅਕਤੀਆਂ ਲਈ ਵੱਖਰਾ ਹੈਲਪ ਡੈਸਕ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਅੰਗਹੀਨਾਂ ਨੂੰ ਕਮਰੇ ਤੱਕ ਲਜਾਣ ਲਈ ਵੀਲ ਚੇਅਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਸਾਬਕਾ ਵਿਧਾਇਕ ਕਰਨ ਕੋਰ ਬਰਾੜ ਨੇ ਬੇਰੁਜ਼ਗਾਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਮੇਲੇ ਦਾ ਲਾਭ ਲੈਣ ਤਾਂ ਜੋ ਉਹ ਅਪਣੇ ਜੀਵਨ ਨੂੰ ਖੁਸ਼ਹਾਲ ਕਰ ਸਕਣ।
ਉਹਨਾ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ 16 ਸਤੰਬਰ 2021 ਨੂੰ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਜਗਾਰ  ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਲਗਭਗ 31 ਦੇ ਕਰੀਬ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਸੱਤਿਆ ਮਾਇਕਰੋ ਕੈਪੀਟਲ ਫਾਈਨਾਂਸ, ਆਈ.ਸੀ.ਆਈ.ਸੀ.ਆਈ. ਬੈਂਕ, ਐਲ.ਐਂਡ.ਟੀ. ਫਾਈਨਾਂਸ, ਐਸ.ਬੀ.ਆਈ. ਲਾਈਫ ਇੰਸ਼ੋਰੈਂਸ, ਸੇਤੀਆ ਪੇਪਰ ਮਿੱਲ, ਰੁਪਾਣਾ ਅਤੇ ਗਿੱਲ ਇੰਡਸਟਰੀਜ਼, ਮਲੋਟ ਅਤੇ ਹੋਰ ਅਨੇਕਾ ਲੋਕਲ ਕੰਪਨੀਆਂ ਹਿੱਸਾ ਲੈ ਰਹੀਆਂ ਹਨ।
ਵਧੇਰੇ ਜਾਣਕਾਰੀ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317, 01633-262317 ਤੇ ਸੰਪਰਕ ਕੀਤਾ ਜਾ ਸਕਦਾ ਹੈ ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39829 posts
  • 0 comments
  • 0 fans