Menu

ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ

ਪਿੰਡਾਂ ਵਿੱਚ ਸਾਝੀਆਂ ਥਾਵਾਂ ਤੇ ਲਗਾਏ ਜਾਣਗੇ ਜਾਗਰੂਕਤਾ ਫਲੈਕਸ
ਸੁਪਰਸੀਡਰ ਰਾਂਹੀ ਕਣਕ ਦੀ ਬਿਜਾਈ ਕਰਨ ਨੂੰ ਦਿੱਤੀ ਜਾਵੇ ਤਰਜੀਹ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ(ਪਰਗਟ ਸਿੰਘ) – ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ  ਵਲੋਂ  ਵਿਸੇਸ ਉਪਰਾਲੇ ਕੀਤੇ  ਜਾ ਰਹੇ ਹਨ ਤਾਂ ਜੋ ਝੋਨੇ ਅਤੇ ਬਾਸਮਤੀ ਦੀ  ਪਰਾਲੀ ਨੂੰ ਵਰਤੋਂ  ਵਿੱਚ ਲਿਆ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ  ਜਾ ਸਕੇ ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਜਿਲਾ ਪੱਧਰੀ ਕਮੇਟੀ ਦੀ   ਮੀਟਿੰਗ ਦੀ  ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ ਤੇ ਜਾਣਕਾਰੀ ਇਕੱਤਰ ਕਰਨ ਕਿ ਕਿਸ ਪਿੰਡ ਵਿੱਚ ਕਿੰਨੀ ਮਸ਼ੀਨਰੀ ਉਪਲੱਬਧ ਹੈ ਤਾਂ ਜੋ ਜਿਹੜੇ ਪਿੰਡਾਂ ਦੇ ਵਿੱਚ ਮਸ਼ੀਨਰੀ ਦੀ ਘਾਟ ਹੋਵੇਗੀ ਉਸ ਪਿੰਡ ਨੂੰ ਵਾਧੂ ਮਸ਼ੀਨਰੀ ਵਾਲੇ ਪਿੰਡ ਨਾਲ ਜੋੜ ਕੇ ਮਸ਼ੀਨਰੀ ਦੀ ਘਾਟ ਪੂਰੀ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਡੇ ਪੱਧਰ ਤੇ ਪਿੰਡਾਂ ਵਿੱਚ ਜਾਗਰੁਕਤਾ ਕੈਂਪ ਲਗਾਏ ਜਾਣ ਤਾਂ ਜੋ ਕਿਸਾਨਾਂ ਨੂੰ ਪਰਾਲੀ ਨੂੰ  ਅੱਗ ਲਾਉਣ ਨਾਲ ਮਨੁੱਖੀ ਜਿੰਦਗੀ ਅਤੇ ਜਮੀਨੀ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾਵੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਸਮੇਂ  ਜ਼ਿਲੇ ਅੰਦਰ ਬਿਨਾਂ ਐਸ ਐਮ ਐਸ ਤੋਂ ਕੰਬਾਇਨ ਚਲਾਉਣ ਤੇ ਪੂਰਨ ਪਾਬੰਦੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਕਿਸਾਨਾਂ ਨੂੰ ਸੁਪਰ ਸੀਡਰ ਰਾਂਹੀ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਕਿਉਂਕਿ  ਸੁਪਰ ਸੀਡਰ ਨਾਲ ਕਣਕ ਬੀਜਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਣ ਹੋਣ ਤੋਂ ਬਚਦਾ ਹੈ ਉੱਥੇ ਹੀ ਕਿਸਾਨਾਂ ਦਾ ਖਰਚਾ ਵੀ ਘੱਟ ਹੁੰਦਾ ਹੈ ਅਤੇ ਜਮੀਨ ਦੀ ਉਪਜਾਉ ਸ਼ਕਤੀ ਵਧਦੀ ਹੈ।  ਸੁਪਰ ਸੀਡਰ ਨਾਲ ਕਣਕ ਬੀਜਣ ਨਾਲ ਜਿੱਥੇ ਪਾਣੀ ਦੀ ਘੱਟ ਵਰਤੋਂ ਹੁੰਦੀ ਹੈ ਉੱਥੇ ਖਾਦਾਂ ਤੇ ਆਉਣ ਵਾਲੇ ਖਰਚ ਵਿੱਚ ਕਾਫੀ ਬੱਚਤ ਹੁੰਦੀ ਹੈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਿੰਡਾਂ ਦੀਆਂ ਸਾਝੀਆਂ ਥਾਵਾਂ ਤੇ ਅਜਿਹੇ ਫਲੈਕਸ ਲਗਾਏ ਜਾਣ ਜਿਸ ਤੇ ਇਹ ਦਰਸਾਇਆ ਹੋਵੇ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੀ ਕੀ ਨੁਕਸਾਨ ਹੁੰਦੇ ਹਨ ਅਤੇ ਇਸਨੂੰ ਖੇਤ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ ਨਾਲ ਕੀ  ਕੀ ਲਾਭ ਹੁੰਦੇ ਹਨ। ਇਸ ਤੋਂ ਇਲਾਵਾ ਸਾਝੀਆਂ ਥਾਵਾਂ ਤੇ ਵਾਲ ਪੇਟਿੰਗ ਰਾਹੀਂ ਵੀ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਦੀਪ ਕੌਰ , ਚਰਨਜੀਤ  ਸਿੰਘ ਕੈੱਥ  ਵੀ ਹਾਜਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans