Menu

ਅਬੋਹਰ ਦੇ ਪਿੰਡ ਕਿੱਲ੍ਹਿਆਂ ਵਾਲੀ ਵਿੱਚ 10 ਕਰੋੜ ਦੀ ਅਨੁਮਾਨਤ ਲਾਗਤ ਨਾਲ ਬਣ ਰਿਹਾ ਹੈ ਆਧੁਨਿਕ ਸਰਕਾਰੀ ਮੱਛੀ ਪੂੰਗ ਫਾਰਮ

ਫਾਜ਼ਿਲਕਾ, 14 ਸਤੰਬਰ (ਰਿਤਿਸ਼) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਦੇ ਕਿਸਾਨਾਂ ਦੀ ਆਮਦਨ ਵਾਧੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਲ੍ਹਿਆਂ ਵਾਲੀ ਵਿਖੇ ਸਰਕਾਰੀ ਮੱਛੀ ਪੂੰਗ ਫਾਰਮ ਤਿਆਰ ਕਰਵਾਇਆ ਜਾ ਰਿਹਾ ਹੈ। 10 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਬਣਨ ਵਾਲੇ ਇਸ ਮੱਛੀ ਪੂੰਗ ਫਾਰਮ ਦਾ ਨਿਰਮਾਣ ਆਖਰੀ ਪੜ੍ਹਾਅ ਵਿੱਚ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ।

                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਅਬੋਹਰ ਦੇ ਪਿੰਡ ਕਿੱਲ੍ਹਿਆਂ ਵਾਲੀ ਵਿੱਚ 15 ਏਕੜ ਤੋਂ ਵੱਧ ਥਾਂ ਵਿਚ ਇਹ ਪ੍ਰਾਜੈਕਟ ਬਣ ਰਿਹਾ ਹੈ ਜਿਸ ਵਿੱਚ ਇਕ ਪ੍ਰਬੰਧਕੀ ਬਲਾਕ, ਸਟਾਫ ਲਈ ਰਿਹਾਇਸ਼ ਅਤੇ ਮੱਛੀ ਪਾਲਣ ਦਾ ਪੂੰਗ ਤਿਆਰ ਕਰਨ ਤੇ ਸਪਲਾਈ ਕਰਨ   ਲਈ  ਕਰੀਬ  38 ਤਲਾਬ ਬਣ ਰਹੇ ਹਨ।

                ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਇਥੋਂ ਭਾਰਤੀ ਮੇਜਰ ਕਾਰਪ ਜਿਵੇਂ ਕਤਲਾ, ਰੋਹੂ, ਮੁਰਾਖ ਅਤੇ ਵਿਦੇਸ਼ੀ ਕਾਰਪ ਜਿਵੇਂ ਸਿਲਵਰ ਕਾਰਪ, ਗਰਾਸ ਕਾਰਪ ਤੇ ਕਾਮਨ ਕਾਰਪ ਮੱਛੀਆਂ ਦਾ ਵਧੀਆ ਕੁਆਲਟੀ ਦਾ ਪੂੰਗ ਤਿਆਰ ਕਰਕੇ ਕਿਸਾਨਾਂ ਨੂੰ ਸਪਲਾਈ ਕੀਤਾ ਜਾਵੇਗਾ। ਇਥੋਂ ਮੱਛੀ ਕਾਸ਼ਤਕਾਰਾਂ ਨੂੰ ਰਿਆਇਤੀ ਦਰਾਂ ਤੇ ਚੰਗੀ ਮਿਆਰ ਵਾਲਾ ਮੱਛੀ ਪੂੰਗ ਮਿਲੇਗਾ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲਾ ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਸ਼੍ਰੀ ਮਦਨ ਮੋਹਨ ਦੀ ਯੋਗ ਅਗਵਾਈ ਸਦਕਾ ਝੀਂਗਾ ਪਾਲਣ ਚ ਮੋਹਰੀ ਰਹਿਣ ਅਤੇ ਝੀਂਗਾ ਸਮੇਤ ਮੱਛੀ ਪਾਲਣ ਦੀਆਂ ਅਪਾਰ ਸੰਭਾਵਨਾਵਾਂ ਨੂੰ ਵੇਖਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੇ ਯਤਨਾਂ ਨਾਲ ਪੰਜਾਬ ਸਰਕਾਰ ਨੇ ਇਹ ਮੱਛੀ ਪੂੰਗ ਫ਼ਾਰਮ ਇਥੇ ਸਥਾਪਿਤ ਕਰਨ ਦਾ ਫੈਸਲਾ ਲਿਆ ਹੈ।

                ਇਸ ਵਿੱਚ ਬਰੂਡ ਸਟਾਕ ਲਈ 12 ਟੈਂਕ ਬਣਾਏ ਜਾ ਰਹੇ ਹਨ ਜਿਸ ਵਿੱਚ ਪ੍ਰਜਨਣ ਲਈ ਬਾਲਗ ਨਰ ਅਤੇ ਮਾਦਾ ਮੱਛੀਆਂ ਦਾ ਰੱਖ ਰਖਾਅ ਕੀਤਾ ਜਾਵੇਗਾ। ਇਸ ਤੋਂ ਬਿਨਾਂ ਇਕ ਬਰੀਡਿੰਗ ਪੂਲ ਜਿਸ ਵਿਚ ਨਰ ਅਤੇ ਮਾਦਾ ਮੱਛੀਆਂ ਦੀ ਬਰੀਡਿੰਗ ਕਰਵਾਈ ਜਾਵੇਗਾ। 6 ਹੈਚਰੀਜ਼ ਜਿਥੇ ਅੰਡਿਆਂ ਤੋਂ ਸਪਾਨ ਤਿਆਰ ਕੀਤਾ ਜਾਵੇਗਾ। 16 ਨਰਸਰੀ ਟੈਂਕ ਬਣ ਰਹੇ ਹਨ ਜਿਸ ਵਿਚ ਸਪਾਨ ਦੀ  ਸਟਾਕਿੰਗ ਅਤੇ  ਸਪਾਨ ਨੂੰ ਫ੍ਰਾਈ ਸਾਈਜ਼ ਤੱਕ ਤਿਆਰ ਕੀਤਾ ਜਾਵੇਗਾ। ਇਸ ਤੋਂ ਬਿਨਾਂ ਏਥੇ 10 ਰੀਅਰਰਿੰਗ ਤਲਾਬ ਬਣਾਏ ਜਾ ਰਹੇ ਹਨ ਜਿਥੇ ਮੱਛੀ ਦੇ ਫਰਾਈ ਸਾਈਜ਼ ਬੱਚੇ ਨੂੰ ਫ਼ਿੰਗਰ ਲਿੰਗ  ਸਾਈਜ਼ ਤਕ  ਤਿਆਰ ਕੀਤਾ  ਜਾਵੇਗਾ।

                ਮੱਛੀ ਪਸਾਰ ਅਫਸਰ ਪ੍ਰਭਜੋਤ ਕੌਰ ਅਤੇ ਕੋਕਮ ਕੌਰ ਨੇ ਦੱਸਿਆ ਕਿ ਇਸ ਫਾਰਮ ਵਿਖੇ ਮੱਛੀ ਪਾਲਕਾਂ ਨੂੰ ਸਿਖਲਾਈ ਦੇਣ ਲਈ ਇਕ ਟ੍ਰੇਨਿੰਗ ਹਾਲ, ਮਿੱਟੀ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਨ ਲਈ ਲੈਬੋਰੇਟਰੀ ਤੇ ਫੀਡ ਸਟੋਰ ਵੀ ਤਿਆਰ ਕੀਤਾ ਜਾ ਰਿਹਾ ਹੈ। ਇਸ ਫਾਰਮ ਦਾ ਨਿਰਮਾਣ ਪੰਚਾਇਤੀ ਰਾਜ ਵਿਭਾਗ ਵਲੋਂ ਕੀਤਾ ਜਾ ਰਿਹਾ ਹੈ ਜਿਸ ਦੇ ਐਸ.ਡੀ.ਓ. ਹਰਮੀਤ ਸਿੰਘ ਅਨੁਸਾਰ ਇਸ ਦਾ ਨਿਰਮਾਣ ਅਕਤੂਬਰ ਦੇ ਅਖੀਰ ਤੱਕ ਮੁਕੰਮਲ ਹੋ ਜਾਵੇਗਾ।

ਵਾਸ਼ਿੰਗਟਨ ਡੀਸੀ ‘ਚ ਨਿੱਘਾ ਸਵਾਗਤ, PM ਮੋਦੀ…

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ ਅਮਰੀਕਾ ਪਹੁੰਚੇ। ਇਸ ਦੌਰਾਨ ਏਅਰਪੋਰਟ ‘ਤੇ ਭਾਰਤੀ ਭਾਈਚਾਰੇ…

ਅਗਲੇ 3 ਦਿਨ ਲਗਾਤਾਰ ਬਾਰਸ਼…

ਉੱਤਰ-ਪੱਛਮੀ ਅਤੇ ਪੱਛਮੀ ਸੂਬਿਆਂ ਵਿੱਚ ਭਾਰੀ ਮੀਂਹ…

ਕਰੋਨਾ ਕਾਰਨ ਅਨਾਥ ਹੋਏ ਬੱਚਿਆਂ…

ਕੋਰੋਨਾ ਮਹਾਮਾਰੀ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਪਿਆਂ…

ਜਲਦ ਖੁੱਲਣ ਜਾ ਰਹੀ ਹੈ…

ਨੇਪਾਲ ਸਰਕਾਰ ਨੇ ਭਾਰਤ ਦੀ ਸਰਹੱਦ ਨੂੰ…

Listen Live

Subscription Radio Punjab Today

Our Facebook

Social Counter

  • 21421 posts
  • 1 comments
  • 0 fans

ਕੈਲੀਫੋਰਨੀਆ ਦੇ ਇਸ ਸ਼ਹਿਰ ਨੇ ਦਰਜ ਕੀਤਾ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰਾਂ ਵਿੱਚ ਵੱਡੀ ਗਿਣਤੀ ‘ਚ ਕਤਲਾਂ ਦੇ…

ਫਰਿਜ਼ਨੋ ਯੂਨੀਵਰਸਿਟੀ ਹਾਈ ਸਕੂਲ ਨੇ…

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ)…

ਜੋਅ ਬਾਈਡੇਨ ਨੇ ਜਸਟਿਸ ਟਰੂਡੋ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

ਅਮਰੀਕਾ:  ਕੈਂਟਕੀ ਦੇ  ਨਰਸਿੰਗ ਹੋਮ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

Log In