Menu

ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਵਾਸਤੇ ਇਮਤਿਹਾਨ 3 ਅਕਤੂਬਰ ਨੂੰ

ਚੰਡੀਗੜ, 16 ਸਤੰਬਰ – ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ਼ੇ ਵਾਸਤੇ ਇਮਤਿਹਾਨ 3 ਅਕਤੂਬਰ ਨੂੰ ਲੈਣ ਦਾ ਐਲਾਨ ਕੀਤਾ ਹੈ।
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ‘ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ’ ਵੱਲੋਂ 9ਵੀਂ ਤੋਂ 12ਵੀਂ ਵਿੱਚ ਦਾਖਲੇ ਲਈ ਇਮਤਿਹਾਨ 3 ਅਕਤੂਬਰ 2021 ਨੂੰ ਬਾਅਦ ਦੁਪਹਿਰ 2.30 ਵਜੋ ਤੋਂ 4.30 ਵਜੇ ਤੱਕ ਲਿਆ ਜਾਵੇਗਾ। ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਰੋਲ ਨੰਬਰ ਅਤੇ ਇਮਤਿਹਾਨ ਸੈਂਟਰਾਂ ਦੀ ਸੂਚੀ ਛੇਤੀਂ ਹੀ ਵੈਬਸਾਈਟ . ’ਤੇ ਅੱਪਲੋਡ ਕਰ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ ਤਲਵਾੜਾ, ਅੰਮਿ੍ਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਹਾਲੀ ਅਤੇ ਗੁਰਦਾਸਪੁਰ ਵਿਖੇ 10 ਮੈਰੀਟੋਰੀਅਰਸ ਸਕੂਲ ਚਲਾਏ ਜਾ ਰਹੇ ਹਨ। ਇਨਾਂ ਵਿਚੋਂ ਤਲਵਾੜਾ ਮੈਰੀਟੋਰੀਅਸ ਸਕੂਲ ਵਿਖੇ 9ਵੀਂ ਤੋਂ 12ਵੀਂ ਅਤੇ ਬਾਕੀ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਵਿੱਚ ਦਾਖਲੇ ਲਈ ਇਮਤਿਹਾਨ ਲਿਆ ਜਾਣਾ ਹੈ।
ਇਨਾਂ ਸਕੂਲਾਂ ਵਿੱਚ ਸਾਇੰਸ ਲੈਬ, ਰਿਹਾਇਸ਼ੀ ਸਟਾਫ ਕੁਆਰਟਰਾਂ,  ਲੜਕੀਆਂ ਤੇ ਲੜਕਿਆਂ ਦੇ ਵੱਖਰੇ ਹੋਸਟਲ ਅਤੇ ਖੁੱਲੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ। ਇਹ ਸਕੂਲ ਸ਼ਾਨਦਾਰ ਮੈੱਸ, ਸਮਾਰਟ ਕਲਾਸਰੂਮਾਂ ਅਤੇ ਬਹੁ-ਗਿਣਤੀ ਕਿਤਾਬਾਂ ਵਾਲੀਆਂ ਲਾਇਬ੍ਰੇਰੀਆਂ ਆਦਿ ਨਾਲ ਲੈਸ ਹਨ। ਇਨਾਂ ਦਾ ਉਦੇਸ਼ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਭਵਿੱਖ ਵਾਸਤੇ ਉਹਨਾਂ ਨੂੰ ਤਿਆਰ ਕਰਨਾ ਹੈ।
ਬੁਲਾਰੇ ਅਨੁਸਾਰ ਇਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਕਾਬਲੇ ਵਾਲੇ ਇਮਤਿਹਾਨਾਂ ਲਈ ਫੀਸ ਵੀ ਸੁਸਾਇਟੀ  ਵਲੋਂ ਅਦਾ ਕੀਤੀ ਜਾਂਦੀ ਹੈ। ਸਕੂਲਾਂ ਵਿੱਚ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਾਉਣ ਲਈ ਪੂਰੇ ਕੈਂਪਸ ਵਿੱਚ ਢੁਕਵੀਂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਨਿਯਮਿਤ ਪੜਾਈ ਤੋਂ ਇਲਾਵਾ ਇਨਾਂ ਸਕੂਲਾਂ ਵਿੱਚ ਜੇ.ਈ.ਈ., ਐਨ.ਈ.ਈ.ਟੀ., ਜੀ.ਐਲ.ਏ.ਟੀ.ਆਰ. ਆਦਿ ਦੇ ਮੁਕਾਬਲੇ ਵਾਲੇ ਇਮਤਿਹਾਨਾਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ  ਵੀ ਕਰਵਾਈ ਜਾਂਦੀ ਹੈ। ਹੁਣ ਇਨਾਂ ਸਕੂਲਾਂ ਵਿੱਚ ਐਨ.ਡੀ.ਏ. ’ਚ ਜਾਣ ਵਾਲੇ ਚਾਹਵਾਣ ਵਿਦਿਆਰਥੀਆਂ ਨੂੰ ਸਿਖਲਾਈ ਵੀ ਦਿੱਤੀ ਜਾਂਦੀ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40287 posts
  • 0 comments
  • 0 fans