Menu

 ਸੂਬੇ ਦੇ ਨੌਜਵਾਨਾਂ ਨਾਲ ਧ੍ਰੋਹ ਕਮਾ ਰਹੀ ਹੈ ਕਾਂਗਰਸ – ਸਿਕੰਦਰ ਸਿੰਘ ਮਲੂਕਾ

ਬਠਿੰਡਾ, 18 ਸਤੰਬਰ – ਸੂਬਾ ਸਰਕਾਰ ਨੇ ਸਾਰੇ ਅਸੂਲ ਛਿੱਕੇ ਟੰਗ ਕੇ ਨੈਤਿਕਤਾ ਤਿਆਗ ਕਰੋੜਪਤੀ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇ ਕੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨਾਲ ਧ੍ਰੋਹ ਕਮਾਇਆ ਹੈ l ਸੂਬਾ ਸਰਕਾਰ ਤੇ ਇਹ ਦੋਸ਼ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ, ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਦਰਸ਼ਨ ਸਿੰਘ ਕੋਟ ਫੱਤਾ  ਅਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਸਮੇਤ ਕਈ ਸੀਨੀਅਰ ਅਕਾਲੀ ਆਗੂਆਂ ਨੇ ਲਗਾਏ । ਮਲੂਕਾ ਨੇ ਕਿਹਾ ਕਿ ਘਰ ਘਰ ਨੌਕਰੀ ਦੇਣ ਦੇ ਵਾਅਦੇ ਤੋਂ ਮੁਨਕਰ ਹੋਈ ਸਰਕਾਰ ਦੀ ਵਾਅਦਾ ਖਿਲਾਫੀ ਕਾਰਨ ਸੂਬੇ ਦਾ ਨੌਜਵਾਨ ਪਹਿਲਾਂ ਹੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ ।ਹੁਣ ਮਾਲ ਮੰਤਰੀ ਦੇ ਕਰੋੜਪਤੀ ਜਵਾਈ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇ ਕੇ ਸਰਕਾਰ ਨੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਣ ਵਾਲਾ ਕੰਮ ਕੀਤਾ ਹੈ । ਮੰਤਰੀਆਂ ਅਤੇ ਵਿਧਾਇਕਾਂ ਦੇ ਘਰ ਨੌਕਰੀਆਂ ਦੇਣ ਲਈ ਕਾਂਗਰਸ ਸਰਕਾਰ ਨੇ ਤਰਸ ਦੀ ਪਰਿਭਾਸ਼ਾ ਹੀ ਬਦਲ ਕੇ ਰੱਖ ਦਿੱਤੀ ਹੈ । ਮਲੂਕਾ ਨੇ ਦੋਸ਼ ਲਗਾਏ ਕਿ ਸੂਬੇ ਦਾ ਮੁੱਖ ਮੰਤਰੀ ਆਪਣੀ ਕੁਰਸੀ ਬਚਾਉਣ ਲਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣੇ ਪਾਲੇ ਵਿੱਚ ਕਰਨ ਲਈ ਨੌਕਰੀਆਂ ਤੋਂ ਇਲਾਵਾ ਕਈ ਨਾਜਾਇਜ਼ ਮੰਗਾਂ ਦੀ ਪੂਰਤੀ ਕਰ ਰਿਹਾ ਹੈ । ਆਪਣੇ ਨਿੱਜੀ ਹਿੱਤ ਸਾਧਣ ਲਈ ਮੁੱਖ ਮੰਤਰੀ ਨੇ ਲੱਖਾਂ ਨੌਜਵਾਨਾਂ ਨਾਲ ਧ੍ਰੋਹ ਕਮਾਇਆ ਹੈ । ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਨੇ ਦੋਸ਼ ਲਗਾਏ ਕੀ ਸੂਬੇ ਵਿੱਚ ਪਿਛਲੇ ਕਈ ਸਾਲਾਂ ਤੋਂ ਛੇ ਹਜ਼ਾਰ ਤੋਂ ਵੱਧ ਤਰਸ ਦੇ ਆਧਾਰ ਤੇ ਨੌਕਰੀਆਂ ਲਈ ਅਰਜ਼ੀਆਂ ਵੱਖ ਵੱਖ ਵਿਭਾਗਾਂ ਵਿਚ ਪੈਂਡਿੰਗ ਪਈਆਂ ਹਨ । ਸੂਬੇ ਦੇ ਲੱਖਾਂ ਬੇਰੁਜ਼ਗਾਰ ਨੌਜਵਾਨ ਨੌਕਰੀਆਂ ਲੈਣ ਲਈ ਦਿਨ ਰਾਤ ਧਰਨੇ ਪ੍ਰਦਰਸ਼ਨ ਕਰ ਰਹੇ ਹਨ । ਨੌਜਵਾਨਾਂ ਵੱਲੋਂ ਭੁੱਖ ਹੜਤਾਲ ਟੈਂਕੀਆਂ ਤੇ ਚੜ੍ਹ ਕੇ ਪ੍ਰਦਰਸ਼ਨ ਨਹਿਰਾਂ ਵਿੱਚ ਛਾਲਾਂ ਮਾਰਨ ਤੋਂ ਇਲਾਵਾ ਕਈ ਵਾਰ ਖ਼ੁਦਕੁਸ਼ੀਆਂ ਦੀ ਵੀ ਕੋਸ਼ਿਸ਼ ਕੀਤੀ ਗਈ ਹੈ । ਮਾਲ ਮੰਤਰੀ ਦੇ ਕਰੋੜਪਤੀ ਜਵਾਈ ਨੂੰ ਨੌਕਰੀ ਦੇ ਕੇ ਸਰਕਾਰ ਨੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ । ਮਾਲ ਮੰਤਰੀ ਨੂੰ ਆਪਣੇ ਜਵਾਈ ਲਈ ਨੌਕਰੀ ਲੈਣ ਤੋਂ ਪਹਿਲਾਂ ਛੇ ਹਜਾਰ ਨੌਜਵਾਨਾਂ ਦੀ ਨੌਕਰੀ ਲਈ ਪੈਰਵਾਈ ਕਰਨੀ ਚਾਹੀਦੀ ਸੀ । ਮਾਲ ਮੰਤਰੀ ਸੂਬੇ ਦੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਦੱਸਣ ਇਕ ਕਰੋੜਪਤੀ ਤੇ ਤਰਸ ਕਰਨ ਦਾ ਕੀ ਆਧਾਰ ਬਣਾਇਆ ਗਿਆ ਹੈ । ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਦਰਸ਼ਨ ਸਿੰਘ ਕੋਟ ਫੱਤਾ ਨੇ ਵੀ ਸੂਬਾ ਸਰਕਾਰ ਅਤੇ ਮਾਲ ਮੰਤਰੀ ਨੂੰ ਲੰਬੇ ਹੱਥੀਂ ਲਿਆ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਾਰੇ ਅਸੂਲਾਂ ਨੂੰ ਛਿੱਕੇ ਟੰਗ ਕੇ ਲੱਖਾਂ ਬੇਰੁਜ਼ਗਾਰ ਯੋਗ ਉਮੀਦਵਾਰਾਂ ਦਾ ਹੱਕ ਮਾਰ ਕੇ ਇਕ ਕਰੋੜਪਤੀ ਨੂੰ ਨੌਕਰੀ ਦੇ ਕੇ ਵੱਡਾ ਅਪਰਾਧ ਕੀਤਾ ਹੈ । ਅਕਾਲੀ ਆਗੂਆਂ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਮਾਲ ਮੰਤਰੀ ਅਤੇ ਕਾਂਗਰਸ ਸਰਕਾਰ ਦੇ ਮੰਤਰੀਆਂ ਤੋਂ ਪਿੰਡਾਂ ਵਿੱਚ ਇਨ੍ਹਾਂ ਨੌਕਰੀਆਂ ਬਾਰੇ ਜ਼ਰੂਰ ਸਵਾਲ ਪੁੱਛਣਗੇ । ਕਾਂਗਰਸ ਅਤੇ ਮਾਲ ਮੰਤਰੀ ਨੂੰ ਨੌਜਵਾਨਾਂ ਦਾ ਹੱਕ ਮਾਰਨ ਦੀ ਵੱਡੀ ਕੀਮਤ ਚੁਕਾਉਣੀ ਪਵੇਗੀ ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans