Menu

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ – ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਲਗਾਤਾਰ ਅਗਵਾਈ ਦਿੱਤੀ ਜਾ ਰਹੀ ਹੈ।  ਇਸੇ ਲੜੀ ਤਹਿਤ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੇ ਲਈ ਵਿਸ਼ੇਸ਼ ਆਨਲਾਈਨ ਮਡਿਊਲ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਕੂਲਾਂ ਦੀ ਰੈਗੂਲਰ ਕਿਰਿਆਵਾਂ ਦੇ ਸੰਬੰਧ ਵਿੱਚ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਅਤੇ ਅਧਿਆਪਕਾਂ ਨੂੰ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਨੂੰ ਸੂਚੀਬੱਧ ਕਰਕੇ ਆਨਲਾਈਨ 5-5 ਮਡਿਊਲ ਤਿਆਰ ਕੀਤੇ ਗਏ ਹਨ। ਇਨ੍ਹਾਂ ਮਡਿਊਲਾਂ ਵਿੱਚ ਆਬਜੈਕਟਿਵ ਜਵਾਬਾਂ ਵਾਲੇ ਸਵਾਲ ਹਨ ਜਿਨ੍ਹਾਂ ਨੂੰ ਅਧਿਆਪਕ ਬਹੁਤ ਹੀ ਰੌਚਕ ਢੰਗ ਨਾਲ ਹੱਲ ਕਰ ਸਕਣਗੇ।
ਸ੍ਰੀ ਸਿੰਗਲਾ ਨੇ ਇਨ੍ਹਾਂ ਮਡਿਊਲ ਨੂੰ ਆਨਲਾਈਨ ਜਾਰੀ ਕਰਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਲਈ ਵਧਾਈ ਦਿੱਤੀ।
ਇਸ ਮੌਕੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ. ਈਸ਼ਾ ਕਾਲੀਆ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans