Menu

ਮਾਮਲਾ ਬਠਿੰਡਾ ਦੇ ਵਪਾਰੀ ਰਜਿੰਦਰ ਮੰਗਲਾ ਤੋਂ ਫਿਰੌਤੀ ਮੰਗਣ ਅਤੇ ਬੰਬ ਸੁੱਟਣ ਦਾ : ਆਰੋਪੀ ਚਿੰਕੀ ਸਿਆਸੀ ਸ਼ਹਿ ਹੇਠ ਕਰਵਾਉਂਦਾ ਸੀ ਫਿਰੌਤੀ, ਹੋਵੇ ਜਾਂਚ : ਸਰੂਪ ਸਿੰਗਲਾ

ਬਠਿੰਡਾ 20 ਸਤੰਬਰ – ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਬਠਿੰਡਾ ਤੋਂ ਉਮੀਦਵਾਰ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਅੱਜ ਅਚਨਚੇਤ ਬੁਲਾਈ ਪ੍ਰੈੱਸ ਕਾਨਫ਼ਰੰਸ ਦੌਰਾਨ ਬਠਿੰਡਾ ਦੇ ਵਿਧਾਇਕ ਵਿੱਤ ਮੰਤਰੀ ਮਨਪ੍ਰੀਤ ਬਾਦਲ ਉਨ੍ਹਾਂ ਦੇ ਰਿਸ਼ਤੇਦਾਰ ਜੋਜੋ ਅਤੇ ਨਗਰ ਨਿਗਮ ਬਠਿੰਡਾ ਦੀ ਮੇਅਰ ਤੇ ਵੱਡੇ ਇਲਜ਼ਾਮ ਲਾਏ ਹਨ ਅਤੇ ਬਠਿੰਡਾ ਦੇ ਵਪਾਰੀ ਰਜਿੰਦਰ ਮੰਗਲਾ ਦੇ ਘਰ ਸਿੱਟੇ ਗਏ ਪੈਟਰੋਲ ਬੰਬ ਮੰਗੀ ਫਿਰੌਤੀ ਮਾਮਲੇ ਵਿਚ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ ਹੈ ਅਤੇ ਦੋਸ਼ ਲਾਏ ਹਨ ਕਿ ਵਪਾਰੀਆਂ ਤੋਂ ਫਿਰੌਤੀ ਮੰਗਣ ਦਾ ਮਾਸਟਰ ਮਾਈਂਡ ਚਿੰਕੀ ਖਜ਼ਾਨਾ ਮੰਤਰੀ ਅਤੇ ਉਸ ਦੇ ਰਿਸ਼ਤੇਦਾਰ ਦੀ ਸੱਜੀ ਬਾਂਹ ਹੈ ਜੋ ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀਮਤੀ ਰਮਨ ਗੋਇਲ ਦੇ ਪਰਿਵਾਰ ਦਾ ਅਤਿ ਨਜ਼ਦੀਕੀ ਮੈਂਬਰ ਹੈ ਤੇ ਉਹ ਸਿਆਸੀ ਸ਼ਹਿ ਹੇਠ ਹੀ ਇੰਨੇ ਵੱਡੇ ਕੰਮ ਨੂੰ ਅੰਜਾਮ ਦੇ ਸਕਦਾ ਹੈ । ਇਸ ਲਈ ਆਪਣੇ ਮੰਤਰੀ ਮੰਡਲ ਵਿੱਚ ਦੋ ਨੰਬਰ ਦਾ ਕੰਮ ਕਰਨ ਵਾਲੇ ਮਨਪ੍ਰੀਤ ਬਾਦਲ ਨੂੰ ਸ਼ਾਮਲ ਨਾ ਕੀਤਾ ਜਾਵੇ । ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੀ ਚਿੰਕੀ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ ਜਦੋਂਕਿ ਚਾਹੀਦਾ ਹੈ ਕਿ ਉਸ ਤੋਂ ਸਾਰਾ ਖੁਲਾਸਾ ਕਰਵਾਇਆ ਜਾਵੇ ਕਿ ਉਸ ਨੇ ਹੁਣ ਤੱਕ ਕਿੰਨੇ ਵਪਾਰੀਆਂ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਲਈ ਅਤੇ ਕਿਸ ਦੇ ਕਹਿਣ ਤੇ ਹਿੱਸਾਪੱਤੀ ਵੰਡੀ ਗਈ । ਇਸ ਮੌਕੇ ਸਾਬਕਾ ਵਿਧਾਇਕ ਵੱਲੋਂ ਮੁੱਖ ਆਰੋਪੀ ਚਿੰਕੀ ਦੀਆਂ ਖਜ਼ਾਨਾ ਮੰਤਰੀ ਉਸਦੇ ਰਿਸ਼ਤੇਦਾਰ ਜੋਜੋ ਅਤੇ ਨਗਰ ਨਿਗਮ ਦੇ ਮੇਅਰ ਸ੍ਰੀਮਤੀ ਰਮਨ ਗੋਇਲ ਨਾਲ ਤਸਵੀਰਾਂ ਵੀ ਵਾਇਰਲ ਕੀਤੀਆਂ ਗਈਆਂ ।ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਇਸ ਤੋਂ ਪਹਿਲਾਂ ਵਪਾਰੀ ਵੱਲੋਂ ਪੂਰੇ ਪਰਿਵਾਰ ਨੂੰ ਗੋਲੀ ਮਾਰ ਕੇ ਸੁਸਾਇਡ ਕਰਨ ਅਤੇ ਹੁਣ ਰਾਜਿੰਦਰਾ ਮੰਗਲਾ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਸ ਨੇ ਸਹੀ ਤੱਥ ਸਾਹਮਣੇ ਪੇਸ਼ ਨਾ ਕੀਤੇ ਤਾਂ ਸ਼੍ਰੋਮਣੀ ਅਕਾਲੀ ਦਲ ਭਾਈਵਾਲੀ ਦੇ ਬੋਰਡ ਸ਼ਹਿਰ ਵਿਚ ਲਾਵੇਗਾ ਅਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans