Menu

ਅਮਰੀਕਾ: ਨਾਰਥ ਕੈਰੋਲਿਨਾ ਸੈਂਟਰਲ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ, 2 ਲੋਕਾਂ ਦੀ ਹੋਈ ਮੌਤ

ਫਰਿਜ਼ਨੋ (ਕੈਲੀਫੋਰਨੀਆ), 21 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰਕਾ ਦੀ ਨਾਰਥ ਕੈਰੋਲੀਨਾ ਸੈਂਟਰਲ ਯੂਨੀਵਰਸਿਟੀ (ਐਨ ਸੀ ਸੀ ਯੂ) ਵਿੱਚ ਸ਼ਨੀਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਡਰਹਮ ਦੀ ਨਾਰਥ ਕੈਰੋਲਿਨਾ ਸੈਂਟਰਲ ਯੂਨੀਵਰਸਿਟੀ ਦੀ ਪਾਰਕਿੰਗ ‘ਚ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡਰਹਮ ਪੁਲਿਸ ਵਿਭਾਗ ਅਨੁਸਾਰ ਗੋਲੀ ਲੱਗੇ ਦੋ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਐਨ ਸੀ ਸੀ ਯੂ ਪੁਲਿਸ ਅਤੇ ਪਬਲਿਕ ਸੇਫਟੀ ਵਿਭਾਗ ਨੇ ਕਿਹਾ ਕਿ ਪੀੜਤ ਜਿਨ੍ਹਾਂ ਦਾ ਨਾਮ ਨਹੀਂ ਦੱਸਿਆ ਗਿਆ, ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਸਨ। ਇਸ ਗੋਲੀਬਾਰੀ ਦੇ ਸਮੇਂ  ਓ’ਕੇਲੀ-ਰਿਡਿਕ ਸਟੇਡੀਅਮ ਵਿਖੇ ਵਿੰਸਟਨ-ਸਲੇਮ ਸਟੇਟ ਯੂਨੀਵਰਸਿਟੀ ਦੇ ਵਿਰੁੱਧ ਇਸ ਯੂਨੀਵਰਸਿਟੀ ਦੇ ਮੈਚ ਦੌਰਾਨ 5,600 ਤੋਂ ਵੱਧ ਲੋਕ ਇਕੱਠੇ ਹੋਏ ਸਨ। ਇਸ ਗੋਲੀਬਾਰੀ ਦੇ ਸਬੰਧ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਗੋਲੀਬਾਰੀ ਦੇ ਕਾਰਨ  ਜਾਂ ਸੰਭਾਵਤ ਸ਼ੱਕੀ ਲੋਕਾਂ ਬਾਰੇ ਕੋਈ ਜਾਣਕਾਰੀ ਫਿਲਹਾਲ ਨਹੀਂ ਦਿੱਤੀ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans