Menu

ਫਰਿਜ਼ਨੋ ਨਿਵਾਸੀ ਹਰਭਜਨ ਸਿੰਘ ਰੰਧਾਵਾ ਨੇ ਚਮਕਾਇਆ ਪੰਜਾਬੀਆਂ ਦਾ ਨਾਮ

ਫਰਿਜ਼ਨੋ (ਕੈਲੀਫੋਰਨੀਆਂ), 21 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਲੰਘੇ ਸ਼ਨੀਵਾਰ ਫਰਿਜ਼ਨੋ ਦੇ ਵੁਡਵਰਡ ਪਾਰਕ ਵਿੱਚ ਹਾਫ਼ ਮੈਰਾਥਾਨ ਦੌੜ ਕਰਵਾਈ ਗਈ। ਇਸ ਦੌੜ ਵਿੱਚ 110 ਦੇ ਕਰੀਬ ਲੋਕਾਂ ਨੇ ਭਾਗ ਲਿਆ, ਇਹ ਦੌੜ 21 ਕਿੱਲੋਮੀਟਰ ਲੰਮੀ ਸੀ ਅਤੇ ਇਸ ਦੌੜ ਵਿੱਚ 60 ਤੋਂ 90 ਸਾਲ ਵਰਗ ਵਿੱਚ ਫਰਿਜ਼ਨੋ ਨਿਵਾਸੀ ਸੰਨੀ ਸਿੰਘ ਰੰਧਾਵਾ ਦੇ ਪਿਤਾ ਹਰਭਜਨ ਸਿੰਘ ਰੰਧਾਵਾ (66) ਨੇ ਦੂਸਰਾ ਸਥਾਨ ਹਾਸਲ ਕਰਕੇ ਪੰਜਾਬੀ ਭਾਈਚਾਰੇ ਦਾ ਸਿਰ ਫ਼ਖ਼ਰ ਨਾਲ ਉੱਚਾ ਕਰ ਦਿੱਤਾ। ਹਰਭਜਨ ਸਿੰਘ ਰੰਧਾਵਾ ਵਿਜ਼ਟਰ ਵੀਜ਼ੇ ਤੇ ਅਕਸਰ ਆਪਣੇ ਬੇਟੇ ਕੋਲ ਫਰਿਜ਼ਨੋ ਆਉਂਦੇ ਜਾਂਦੇ ਰਹਿੰਦੇ ਨੇ। ਉਹ ਪੰਜਾਬ ਤੋਂ ਅੰਮ੍ਰਿਤਸਰ ਸ਼ਹਿਰ ਦੀ ਰਣਜੀਤ ਐਵੇਨਿਊ ਕਲੋਨੀ, ਏ ਬਲਾਕ ਨਾਲ ਸਬੰਧ ਰੱਖਦੇ ਹਨ। ਉਹਨਾਂ 2019 ਅਤੇ 20 ਵਿੱਚ ਚੰਡੀਗੜ ਵਿਖੇ ਹੋਈ ਮੈਰਾਥਾਨ ਵਿੱਚ ਵੀ ਭਾਗ ਲਿਆ ਸੀ । ਅਤੇ ਹੁਣ ਉਹ  3 ਅਕਤੂਬਰ ਨੂੰ ਫਰਿਜ਼ਨੋ ਡਾਊਨ ਟਾਊਨ ਵਿਖੇ ਹੋਣ ਵਾਲੀ ਅਗਲੀ ਹਾਫ਼ ਮੈਰਾਥਾਨ ਵਿੱਚ ਭਾਗ ਲੈਣ ਲਈ ਤਿਆਰੀ ਕਰ ਰਹੇ ਹਨ। ਉਹਨਾਂ ਇੰਡੀਅਨ ਨੇਵੀ ਦੇ ਨਾਲ ਨਾਲ ਮਰਚਿੰਡ ਨੇਵੀ ਵਿੱਚ ਵੀ ਬਤੌਰ ਇੰਜਨੀਅਰ ਸੇਵਾਵਾਂ ਨਿਭਾਈਆਂ। ਉਹਨਾਂ ਨੂੰ ਹਾਰਟ ਦੀ ਪ੍ਰੌਬਲਮ ਹੋਣ ਕਰਕੇ ਦੋ ਸਟੰਟ ਵੀ ਪੈ ਚੁੱਕੇ ਹਨ। ਪਰ ਉਹਨਾਂ ਦਿਲ ਦੀ ਬਿਮਾਰੀ ਨੂੰ ਆਪਣੇ ਰਾਹ ਦਾ ਰੋੜਾ ਨਹੀਂ ਬਣਨ ਦਿੱਤਾ ਸਗੋਂ ਹਰਰੋਜ ਸਵੇਰਿਓ ਚਾਰ ਵਜੇ ਉੱਠਕੇ ਕਸਰਤ ਕਰਦੇ ਹਨ ‘ਤੇ ਆਪਣੇ ਆਪ ਨੂੰ ਪੂਰਾ ਫਿੱਟ ਰੱਖਿਆ ਹੋਇਆ ਹੈ। ਫਰਿਜ਼ਨੋ ਦਾ ਪੰਜਾਬੀ ਭਾਈਚਾਰਾ ਹਰਭਜਨ ਸਿੰਘ ਰੰਧਾਵਾ ਦੀ ਜਿੱਤ ਤੇ ਮਾਣ ਮਹਿਸੂਸ ਕਰ ਰਿਹਾ ਹੈ ।

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

EVM ਲੈ ਕੇ ਜਾ ਰਿਹਾ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39836 posts
  • 0 comments
  • 0 fans