Menu

ਨਿਊਯਾਰਕ ਦੇ ਸਕੂਲਾਂ ਵਿੱਚ ਹੋਵੇਗੀ ਹਫਤਾਵਾਰੀ ਕੋਵਿਡ-19 ਟੈਸਟਾਂ ਦੀ ਸ਼ੁਰੂਆਤ

ਫਰਿਜ਼ਨੋ (ਕੈਲੀਫੋਰਨੀਆ), 22 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਨਿਊਯਾਰਕ ਵਿਚਲੇ ਦੇਸ਼ ਦੇ ਸਭ ਤੋਂ ਵੱਡੇ ਸਕੂਲੀ ਡਿਸਟ੍ਰਿਕਟ  ‘ਚ ਬਿਨਾਂ ਕੋਰੋਨਾ ਟੀਕਾਕਰਨ ਵਾਲੇ ਵਿਦਿਆਰਥੀਆਂ ਦੀ ਹਫਤਾਵਾਰੀ ਰੈਂਡਮ ਕੋਵਿਡ -19 ਟੈਸਟ ਜਾਂਚ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਕਲਾਸਰੂਮਾਂ ਵਿੱਚ ਵਾਇਰਸ ਦੀ ਲਾਗ ਨੂੰ ਘੱਟ ਕੀਤਾ ਜਾ ਸਕੇ। ਨਿਊਯਾਰਕ ਸਿਟੀ ਦੇ ਮੇਅਰ ਬਿਲ ਡੀ ਬਲੇਸੀਓ ਨੇ ਸੋਮਵਾਰ ਨੂੰ ਇਸ ਯੋਜਨਾ ਦਾ ਐਲਾਨ ਕੀਤਾ।  ਇਸ ਤੋਂ ਪਹਿਲਾਂ ਸ਼ਹਿਰ ਦੇ ਅਧਿਆਪਕਾਂ ਦੀ ਯੂਨੀਅਨ ਨੇ ਡੀ ਬਲਾਸੀਓ ਨੂੰ ਇੱਕ ਪੱਤਰ ਭੇਜ ਕੇ ਸੂਕਲ ਡਿਸਟ੍ਰਿਕਟ ਵਿੱਚ  ਹਫਤਾਵਾਰੀ ਟੈਸਟਿੰਗ ਦੀ ਮੰਗ ਕੀਤੀ ਗਈ ਸੀ। ਇਸ ਦੇ ਇਲਾਵਾ ਮੇਅਰ ਨੇ ਸਕੂਲਾਂ ਲਈ ਕੁਆਰੰਟੀਨ ਨਿਯਮਾਂ ਵਿੱਚ ਬਦਲਾਅ ਦਾ ਵੀ ਐਲਾਨ ਕੀਤਾ ਹੈ। ਡੀ ਬਲੇਸੀਓ ਅਨੁਸਾਰ ਇਹ ਤਬਦੀਲੀਆਂ ਅਮਰੀਕੀ ਏਜੰਸੀ ਸੀ ਡੀ ਸੀ ਦੇ  ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੀਆਂ ਹਨ। ਨਿਊਯਾਰਕ ਪ੍ਰਸ਼ਾਸਨ ਅਨੁਸਾਰ ਨਵੇਂ ਨਿਯਮ 27 ਸਤੰਬਰ ਤੋਂ ਲਾਗੂ ਹੋਣਗੇ। ਇਹ ਦਿਨ ਸ਼ਹਿਰ ਦੇ ਪਬਲਿਕ ਸਕੂਲ ਦੇ ਅਧਿਆਪਕਾਂ ਅਤੇ ਸਟਾਫ ਲਈ ਵੈਕਸੀਨ ਦੀ ਘੱਟੋ ਘੱਟ ਇੱਕ ਖੁਰਾਕ ਲੈਣ ਦੀ ਵੀ ਅੰਤਮ ਤਾਰੀਖ ਹੈ। ਯੂਨਾਈਟਿਡ ਫੈਡਰੇਸ਼ਨ ਆਫ ਟੀਚਰਜ਼, ਜੋ ਕਿ ਲਗਭਗ 75,000 ਨਿਊਯਾਰਕ ਸਿਟੀ ਅਧਿਆਪਕਾਂ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਹੈ, ਨੇ ਮੇਅਰ ਦੇ ਹਫਤਾਵਾਰੀ ਟੈਸਟਿੰਗ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans