ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ ਅਮਰੀਕਾ ਪਹੁੰਚੇ। ਇਸ ਦੌਰਾਨ ਏਅਰਪੋਰਟ ‘ਤੇ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਨਿੱਘੇ ਸਵਾਗਤ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਉਣ ਲਈ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ।