Menu

ਬਠਿੰਡਾ : ਕਾਨੂੰਨੀ ਜਾਗਰੂਕਤਾ ਫੈਲਾਉਣ ਸਬੰਧੀ ਸੈਮੀਨਾਰ ਆਯੋਜਿਤ

ਬਠਿੰਡਾ, 23 ਸਤੰਬਰ – ਮਾਨਯੋਗ ਨਾਲਸਾ ਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਥਾਨਕ ਬਾਬਾ ਫਰੀਦ ਕਾਲਜ ਵਿਖੇ ਔਰਤਾਂ ਖਿਲਾਫ ਹੋ ਰਹੇ ਜੁਰਮਾਂ ਸਬੰਧੀ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀ ਕਮਲਜੀਤ ਲਾਂਬਾ, ਦੀ ਰਹਿਨੁਮਾਈ ਹੇਠ ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਅਸ਼ੋਕ ਕੁਮਾਰ ਚੌਹਾਨ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਇਸ ਮੌਕੇ ਉਨ੍ਹਾਂ ਨਾਲਸਾ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੁਰਮ ਤੋਂ ਪੀੜਤ ਔਰਤਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਆਵਜ਼ਾ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕੋਈ ਵੀ ਔਰਤ, ਅਨੁਸੂਚਿਤ ਜਾਤੀ, ਉਦਯੋਗਿਕ ਕਾਮੇ, ਬੱਚੇ, ਅਪਾਹਿਜ, ਹਵਾਲਾਤੀ/ਕੈਦੀ, ਮਾਨਸਿਕ ਰੋਗੀ ਤੇ ਜੋ ਜਨਰਲ ਕੈਟਗਰੀ ਨਾਲ ਸਬੰਧ ਰੱਖਦਾ ਹੋਵੇ ਉਸਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੈ, ਉਹ ਆਪਣੇ ਕੇਸ ਦੀ ਪੈਰਵੀ ਲਈ ਮੁਫ਼ਤ ਵਕੀਲ ਲੈ ਸਕਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ, ਦਾ ਟੋਲ ਫ੍ਰੀ ਨੰਬਰ 1968 ਹੈ ਜਿਸ ਤੇ ਹਰ ਵਕਤ ਕਾਨੂੰਨੀ ਸਲਾਹ/ਮਸਵਰਾ ਲਿਆ ਜਾ ਸਕਦਾ ਹੈ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39825 posts
  • 0 comments
  • 0 fans