Menu

ਪਿੰਡਾਂ ’ਚ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

ਸੰਗਰੂਰ, 23 ਸਤੰਬਰ – ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹਾ ਸੰਗਰੂਰ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਪਹਿਲਾਂ ਤੋਂ ਜਾਰੀ ਹੁਕਮਾਂ ਦੀ ਤਾਰੀਖ ਵਿੱਚ ਵਾਧਾ ਕਰਦਿਆਂ ਕਿਹਾ ਗਿਆ ਹੈ ਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ। ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤਾਂ ਵਿੱਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜਰੂਰਤ ਹੈ। ਇਹ ਹੁਕਮ 19 ਨਵੰਬਰ 2021 ਤੱਕ ਲਾਗੂ ਰਹਿਣਗੇ।

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ ‘ਚ ਕੈਨੇਡਾ…

24 ਅਪ੍ਰੈਲ 2024 – 21 ਸਾਲਾ ਔਰਤ ਪਵਨਪ੍ਰੀਤ ਕੌਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਪੁਲਿਸ ਵਲੋਂ ਕਾਤਲ ਧਰਮ…

ਮਜਬੂਰ ਮਾਪੇ ਨਾ ਚੁਕਾ ਸਕੇ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

Listen Live

Subscription Radio Punjab Today

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ ‘ਚ ਕੈਨੇਡਾ…

24 ਅਪ੍ਰੈਲ 2024 – 21 ਸਾਲਾ ਔਰਤ ਪਵਨਪ੍ਰੀਤ ਕੌਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਪੁਲਿਸ ਵਲੋਂ ਕਾਤਲ ਧਰਮ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Our Facebook

Social Counter

  • 39918 posts
  • 0 comments
  • 0 fans