Menu

ਯੂਪੀ ਪੁਲਿਸ ਨੇ ਬਾਰਡਰ ਤੇ ਰੋਕਿਆ ਸਿੱਧੂ ਦਾ ਕਾਫਲਾ, ਸਿੱਧੂ ਸਮੇਤ ਕਈ ਕਾਂਗਰਸੀ ਆਗੂ ਲਏ ਹਿਰਾਸਤ ‘ਚ

ਸ਼ਾਹਜਹਾਂਪੁਰ, 7 ਅਕਤੂਬਰ – ਪੰਜਾਬ ਕਾਂਗਰਸ ਵੱਲੋਂ ਲਖੀਮਪੁਰ ਖੇੜੀ ਲਈ ਕੀਤੇ ਜਾ ਰਹੇ ਮਾਰਚ ਨੂੰ ਯੂਪੀ ਪੁਲਿਸ ਨੇ ਰੋਕ ਲਿਆ ਹੈ। ਯੂਪੀ ਪੁਲਿਸ ਨੇ ਪੰਜਾਬ ਕਾਂਗਰਸ ਦੇ ਕਾਫਲੇ ਨੂੰ ਸਰਹੱਦ ‘ਤੇ ਰੋਕ ਲਿਆ ਹੈ। ਪੁਲਿਸ ਨੇ ਕਈ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਕਾਂਗਰਸੀ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਵਿਰੋਧ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਸ਼ਾਹਜਹਾਂਪੁਰ ਚੌਕੀ ‘ਤੇ ਹੀ ਧਰਨਾ ਲਾ ਲਿਆ।
ਉਧਰ, ਮੌਕੇ ‘ਤੇ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਨੂੰ ਇਥੇ ਰੋਕਿਆ ਜਾਂਦਾ ਹੈ ਤਾਂ ਉਹ ਇਥੇ ਹੀ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ। ਸਿੱਧੂ ਨੇ ਕਿਹਾ ਕਿ ਇਹ ਸਾਰੇ ਰਾਹੁਲ ਗਾਂਧੀ ਦੇ ਸਿਪਾਹੀ ਹਨ, ਕੋਈ ਵੀ ਹੱਥ ਨਹੀਂ ਚੁੱਕੇਗਾ। ਉਨ੍ਹਾਂ ਕਿਹਾ ਕਿ ਉਹ ਇਥੋਂ ਇੱਕ ਇੰਚ ਵੀ ਪਿੱਛੇ ਪੈਰ ਨਹੀਂ ਪੁਟਣਗੇ ਅਤੇ ਹਰ ਹਾਲਤ ਵਿੱਚ ਅੱਗੇ ਜਾਣਗੇ।ਇਸ ਮੌਕੇ ਸਿੱਧੂ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਸਾਡਾ ਬੁਨਿਆਦੀ ਹੱਕ ਹੈ, ਬੀਜੇਪੀ ਸਰਕਾਰ ਸਾਨੂੰ ਰੋਕ ਨਹੀਂ ਸਕਦੀ।
ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਸਮੇਤ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਰਾਜਾ ਵੜਿੰਗ ਅਤੇ ਗੁਰਕੀਰਤ ਕੋਟਲੀ ਨੂੰ ਯੂਪੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans