Menu

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਚੰਡੀਗੜ੍ਹ: ਵਸਤਾਂ ਅਤੇ ਸੇਵਾਵਾਂ ਕਰ (ਜੀਐਸਟੀ) ਤੋਂ ਸਤੰਬਰ, 2021 ਵਿੱਚ ਪੰਜਾਬ ਨੇ 1316.51 ਕਰੋੜ ਰੁਪਏ ਮਾਲੀਆ ਇੱਕਤਰ ਕੀਤਾ ਹੈ ਜਦੋਂਕਿ ਪਿਛਲੇ ਸਾਲ ਸਤੰਬਰ, 2020 ਦੌਰਾਨ 1055. 24 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਗਿਆ ਸੀ, ਜੋ ਕਿ 24.76 ਫ਼ੀਸਦੀ ਵਾਧਾ ਦਰਸਾਉਂਦਾ ਹੈ। ਇਹ ਵਾਧਾ ਕੋਵਿਡ-19 ਦੀ ਦੂਜੀ ਲਹਿਰ ਤੋਂ ਬਾਅਦ ਤੇਜ਼ੀ ਨਾਲ ਹੋ ਰਹੇ ਆਰਥਿਕ ਸੁਧਾਰ ਦਾ ਸੂਚਕ ਹੈ।

ਟੈਕਸੇਸ਼ਨ ਕਮਿਸ਼ਨਰੇਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਜੀ.ਐਸ.ਟੀ. ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਦਾ ਹੈ ਕਿ ਲੋਹਾ ਤੇ ਇਸਪਾਤ, ਆਟੋਮੋਬਾਈਲਜ਼, ਬੀਮਾ, ਟੈਲੀਕਾਮ, ਟਰਾਂਸਪੋਰਟ, ਬੈੰਕਿੰਗ ਅਤੇ ਨਾਨ-ਵੈਟ ਪੈਟਰੋਲੀਅਮ ਪ੍ਰੋਡਕਟਸ ਆਦਿ ਖੇਤਰਾਂ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ।

ਜੀ.ਐਸ.ਟੀ. ਮਾਲੀਏ ਵਿੱਚ ਸਤੰਬਰ, 2021 ਤੱਕ ਪਿਛਲੇ ਸਾਲ ਨਾਲੋਂ 67.55 ਫ਼ੀਸਦ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮਹਾਂਮਾਰੀ ਤੋਂ ਪਿਛਲੇ ਵਿੱਤੀ ਸਾਲ 2019-20 ਦੀ ਤੁਲਨਾ ਵਿੱਚ ਮੌਜੂਦਾ ਸਾਲ ਦੀ ਪਹਿਲੀ ਛਿਮਾਹੀ ਦੌਰਾਨ 54 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਟੈਕਸ ਚੋਰੀ ਦੀਆਂ ਗਤੀਵਿਧੀਆਂ ‘ਤੇ ਕੜੀ ਨਿਗਰਾਨੀ ਅਤੇ ਨਿਯੰਤਰਣ, ਕਰਦਾਤਾਵਾਂ ਵੱਲੋਂ ਜੀ.ਐਸ.ਟੀ. ਨਿਯਮਾਂ ਦੀ ਪਾਲਣਾ, ਮਸ਼ੀਨ ਲਰਨਿੰਗ ਆਧਾਰ ‘ਤੇ ਪ੍ਰਭਾਵਸ਼ਾਲੀ ਡਾਟਾ ਵਿਸ਼ਲੇਸ਼ਣ ਅਤੇ ਫਰਜ਼ੀ ਬਿਲਿੰਗ ਨੂੰ ਠੱਲ੍ਹ ਪਾਉਣ ਕਰਕੇ ਇਹ ਵਾਧਾ ਹੋਇਆ ਹੈ।

ਬੁਲਾਰੇ ਨੇ ਕਿਹਾ ਕਿ ਹੁਣ ਤੱਕ ਦੇ ਮਾਲੀਏ ਵਿੱਚ ਹੋਣ ਵਾਲੇ ਵਾਧੇ ਦਾ ਰੁਝਾਨ ਆਉਣ ਵਾਲੇ ਮਹੀਨਿਆਂ ਵਿੱਚ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਉਹਨਾਂ ਅੱਗੇ ਕਿਹਾ ਕਿ ਵਿੱਤੀ ਸਾਲ 2021-22 ਵਿੱਚ ਵੈਟ ਅਤੇ ਸੀਐਸਟੀ ਮਾਲੀਆ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਇਸ ਸਾਲ 41.09 ਫ਼ੀਸਦ ਅਤੇ 18.68 ਫ਼ੀਸਦ ਵਾਧਾ ਹੋਇਆ ਹੈ। ਇਸ ਸਾਲ ਸਤੰਬਰ ‘ਚ ਜੀਐਸਟੀ, ਵੈਟ ਅਤੇ ਸੀਐਸਟੀ ਦੇ ਕੁੱਲ ਮਾਲੀਆ ਇੱਕਤਰ ਕਰਨ ਵਿੱਚ 29.47 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਸ ਸਾਲ ਸਤੰਬਰ ਵਿੱਚ 1965.99 ਰੁਪਏ ਕਰੋੜ ਮਾਲੀਆ ਇੱਕਤਰ ਹੋਇਆ ਜਦੋਂਕਿ ਸਾਲ 2020-21 ਦੇ ਇਸ ਮਹੀਨੇ ਦੌਰਾਨ 1518.52 ਕਰੋੜ ਰੁਪਏ ਮਾਲੀਆ ਇੱਕਤਰ ਹੋਇਆ ਸੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans