Menu

ਪੰਜਾਬ ਪੁਲਿਸ ਨੇ ਝੋਨੇ ਦੀ ਤਸਕਰੀ ਕਰਨ ਦੇ ਦੋਸ਼ ‘ਚ 8 ਕੀਤੇ ਕਾਬੂ, 7260 ਕੁਇੰਟਲ ਝੋਨਾ ਤੇ 7 ਵਾਹਨ ਜ਼ਬਤ

ਪੰਜਾਬ ਪੁਲਿਸ ਨੇ ਝੋਨੇ ਦੀ ਤਸਕਰੀ ਕਰਨ ਦੇ ਦੋਸ਼ ‘ਚ 8 ਕੀਤੇ ਕਾਬੂ, 7260 ਕੁਇੰਟਲ ਝੋਨਾ ਤੇ 7 ਵਾਹਨ ਜ਼ਬਤ।

ਚੰਡੀਗੜ੍ਹ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਨੇ ਦੂਜੇ ਸੂਬਿਆਂ ਤੋਂ ਝੋਨੇ/ਚਾਵਲ ਦੀ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕਾਰਵਾਈ ਸ਼ੁਰੂ ਕਰਦਿਆਂ, ਸੂਬੇ ਵਿੱਚ ਝੋਨਾ ਖਰੀਦ (3 ਅਕਤੂਬਰ, 2021) ਸ਼ੁਰੂ ਹੋਣ ਤੋਂ ਹੁਣ ਤੱਕ ਆਪਣੀ ਉਪਜ ਵੇਚਣ ਦੀ ਕੋਸ਼ਿਸ਼ ਕਰਨ ਵਾਲੇ 16 ਵਿਅਕਤੀਆਂ ਵਿਰੁੱਧ 8 ਐਫ.ਆਈ.ਆਰਜ਼. ਦਰਜ ਕੀਤੀਆਂ ਹਨ।

ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਨਸਾ, ਪਟਿਆਲਾ, ਕਪੂਰਥਲਾ, ਤਰਨਤਾਰਨ ਅਤੇ ਸੰਗਰੂਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 7260 ਕੁਇੰਟਲ ਝੋਨਾ/ਚੌਲ ਅਤੇ 7 ਵਾਹਨ/ਟਰੱਕ ਜ਼ਬਤ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ, ਕੁਝ ਬੇਈਮਾਨ ਤੱਤ ਦੂਜੇ ਸੂਬਿਆਂ ਤੋਂ ਸਸਤੇ ਭਾਅ ‘ਤੇ ਝੋਨਾ ਲਿਆ ਕੇ ਪੰਜਾਬ ਵਿੱਚ ਅਣਅਧਿਕਾਰਤ ਸਟੋਰੇਜ ਜਾਂ ਫਿਰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਬੋਗਸ ਬਿਲਿੰਗ ਆਦਿ ਵਰਗੇ ਗਲਤ ਕਾਰਜਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।

ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਝੋਨੇ ਦੀ ਗੈਰਕਾਨੂੰਨੀ ਆਮਦ ਨੂੰ ਰੋਕਣ ਲਈ ਚੌਕਸੀ ਰੱਖਣ ਵਾਸਤੇ 94 ਅੰਤਰਰਾਜੀ ਨਾਕੇ ਲਗਾਉਣ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਸੂਬੇ ਦੀਆਂ ਸਰਹੱਦਾਂ ‘ਤੇ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਚੈਕਿੰਗ ਦੌਰਾਨ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 1500 ਤੋਂ ਵੱਧ ਵਾਹਨਾਂ/ਟਰੱਕਾਂ ਦੀ ਚੈਕਿੰਗ ਕੀਤੀ ਗਈ ਹੈ।

ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਭਲਾਈ ਵਿਭਾਗ ਦੇ ਏਡੀਜੀਪੀ ਵੀ. ਨੀਰਜਾ ਨੂੰ ਸੂਬੇ ਵਿੱਚ ਅਣਅਧਿਕਾਰਤ ਅਨਾਜ ਅਤੇ ਝੋਨੇ ਦੀ ਰੋਕਥਾਮ ਲਈ ਅੰਤਰਰਾਜੀ ਨਾਕਿਆਂ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਸੂਬੇ ਵਿੱਚ ਹੁਣ ਤੱਕ ਕੁੱਲ 217547 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans