Menu

ਬੀਐਸਐਫ ਦੇ ਅਧਿਕਾਰ ਖੇਤਰ ਨੂੰ ਅੱਗੇ ਵਧਾਉਣ ਦਾ ਫੈਸਲਾ ਕੇਂਦਰ ਦਾ ਸੰਘੀ ਢਾਂਚੇ ‘ਤੇ ਸਿੱਧਾ ਹਮਲਾ: ਰੰਧਾਵਾ

ਚੰਡੀਗੜ੍ਹ: ਬੀਐਸਐਫ ਐਕਟ ਦੀ ਧਾਰਾ 139 ਵਿੱਚ ਹਾਲ ਹੀ ‘ਚ ਕੀਤੀ ਗਈ ਸੋਧ ਜੋ ਸੰਘੀ ਢਾਂਚੇ ਉੱਤੇ ਹਮਲੇ ਦੇ ਸਮਾਨ ਹੈ, ਦੀ ਨਿਖੇਧੀ ਕਰਦਿਆਂ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ।

ਅੱਜ ਇਥੇ ਜਾਰੀ ਇੱਕ ਬਿਆਨ ਵਿੱਚ, ਸ. ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਵਿਭਾਗ ਵੀ ਹੈ, ਨੇ ਕਿਹਾ ਕਿ ਇਹ ਤਰਕਹੀਣ ਫੈਸਲਾ ਸਰਹੱਦੀ ਸੁਰੱਖਿਆ ਬਲਾਂ ਦੇ ਉਭਾਰ ਦੀ ਭਾਵਨਾ ਦੇ ਬਿਲਕੁਲ ਵਿਰੁੱਧ ਹੈ ਜੋ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਰਹਿੰਦੇ ਹਨ ਅਤੇ ਰੱਖਿਆ ਦੀ ਮੋਹਰਲੀ ਕਤਾਰ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅੰਦਰੂਨੀ ਇਲਾਕਿਆਂ ਵਿੱਚ ਪੁਲਿਸਿੰਗ ਕਰਨਾ ਸਰਹੱਦੀ ਰੱਖਿਆ ਬਲਾਂ ਦਾ ਕੰਮ ਨਹੀਂ ਹੈ ਅਤੇ ਅਜਿਹਾ ਕਰਨਾ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਪ੍ਰਤੀ ਉਹਨਾਂ ਦੀ ਮੁੱਢਲੀ ਡਿਊਟੀ ਨਿਭਾਉਣ ਦੀ ਸਮਰੱਥਾ ਨੂੰ ਕਮਜ਼ੋਰ ਕਰੇਗਾ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਹੱਲ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਜਲਦ ਮਿਲਣਗੇ।

ਇਸ ਦੌਰਾਨ ਸ. ਰੰਧਾਵਾ ਨੇ ਸਪੱਸ਼ਟ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਨਾ ਤਾਂ ਇਹ ਮੁੱਦਾ ਕੇਂਦਰ ਕੋਲ ਉਠਾਇਆ ਹੈ ਅਤੇ ਨਾ ਹੀ ਕੌਮਾਂਤਰੀ ਸਰਹੱਦ ਦੇ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਲਈ ਕਿਹਾ ਹੈ।

ਕੇਂਦਰੀ ਅਤੇ ਸੂਬੇ ਦੀਆਂ ਏਜੰਸੀਆਂ ਦਰਮਿਆਨ ਬਿਹਤਰ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ. ਰੰਧਾਵਾ ਨੇ ਕਿਹਾ ਕਿ ਗੈਰਕਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਵਾਸਤੇ ਜਾਣਕਾਰੀ ਸਾਂਝੀ ਕਰਕੇ ਅਜਿਹੇ ਤਾਲਮੇਲ ਨੂੰ ਵਧਾਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਬੀਤੇ ਸਮੇਂ ਵਿੱਚ ਨਸ਼ਿਆਂ ਅਤੇ ਅੱਤਵਾਦੀ ਮਾਡਿਊਲਾਂ ਵਿਰੁੱਧ ਸਾਂਝੇ ਆਪਰੇਸ਼ਨ ਸਫਲਤਾਪੂਰਵਕ ਚਲਾਏ ਗਏ ਹਨ। ਇਸ ਤੋਂ ਇਲਾਵਾ ਜਾਣਕਾਰੀ ਸਾਂਝੀ ਕਰਨ ਅਤੇ ਤਾਲਮੇਲ ਬਣਾਉਣ ਲਈ ਪ੍ਰਣਾਲੀਆਂ ਪਹਿਲਾਂ ਹੀ ਮੌਜੂਦ ਹਨ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੌਜੂਦਾ ਪ੍ਰਬੰਧਾਂ ਨੂੰ ਇੱਕਤਰਫਾ ਰੂਪ ਵਿੱਚ ਬਦਲਣ ਪਿੱਛੇ ਸੂਬਾ ਸਰਕਾਰ ਅਤੇ ਸੰਘਵਾਦ ਦੀ ਭਾਵਨਾ ਨੂੰ ਕਮਜ਼ੋਰ ਕਰਨ ਤੋਂ ਬਿਨ੍ਹਾ ਕੋਈ ਹੋਰ ਵਾਜਬ ਕਾਰਨ ਨਹੀਂ ਹਨ।

ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸਹਿਮਤੀ ਲਏ ਬਗੈਰ ਉਪਰੋਕਤ ਨੋਟੀਫਿਕੇਸ਼ਨ ਜਾਰੀ ਕਰਨਾ ਕੇਂਦਰ ਵੱਲੋਂ ਸੂਬਿਆਂ ਦੀਆਂ ਸ਼ਕਤੀਆਂ ਅਤੇ ਭੂਮਿਕਾਵਾਂ ‘ਤੇ ਡਾਕਾ ਮਾਰਨ ਦੇ ਸਮਾਨ ਹੈ। ਕੇਂਦਰ, ਸੂਬਾ ਅਤੇ ਸਮਵਰਤੀ ਸੂਚੀਆਂ ਕੇਂਦਰ ਅਤੇ ਸੂਬਿਆਂ ਦੇ ਕਾਰਜ ਖੇਤਰ ਅਧੀਨ ਆਉਂਦੇ ਵਿਸ਼ਿਆਂ ਨੂੰ ਨਿਰਧਾਰਤ ਕਰਦੀਆਂ ਹਨ। ਪੁਲਿਸ ਅਤੇ ਕਾਨੂੰਨ ਵਿਵਸਥਾ ਸੂਬਿਆਂ ਦੀ ਸੂਚੀ ਅਧੀਨ ਆਉਂਦੇ ਹਨ ਅਤੇ ਇਹ ਸੂਬਿਆਂ ਵੱਲੋਂ ਵੇਖੇ ਜਾਂਦੇ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰਾਂ ਨਾਲ ਸਲਾਹ ਕੀਤੇ ਬਿਨਾਂ ਜਾਂ ਉਨ੍ਹਾਂ ਦੀ ਸਹਿਮਤੀ ਲਏ ਬਿਨਾਂ ਬੀਐਸਐਫ ਅਧਿਕਾਰੀਆਂ ਨੂੰ ਪੁਲਿਸ ਅਧਿਕਾਰੀਆਂ ਦੀਆਂ ਸ਼ਕਤੀਆਂ ਦੇ ਕੇ, ਕੇਂਦਰ ਸਰਕਾਰ ਸੰਵਿਧਾਨ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans