Menu

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ, ਇਹਨਾਂ ਮੁੱਦਿਆਂ ਤੇ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ, 16 ਅਕਤੂਬਰ – ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦਿੱਲੀ ਦੇ ਏ.ਆਈ.ਸੀ.ਸੀ. ਦਫਤਰ ਵਿਚ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਵੀ ਇਸ ਮੀਟਿੰਗ ਵਿਚ ਹਾਜ਼ਰ ਹਨ । ਪਾਰਟੀ ਕਾਰਜਕਾਰਨੀ ਦੀ ਅੱਜ ਹੋ ਰਹੀ ਮਹੱਤਵਪੂਰਨ ਬੈਠਕ ‘ਚ ਸੰਗਠਨ ਚੋਣ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫ਼ੈਸਲਾ ਕਰਨ ਦੀ ਪੂਰੀ ਸੰਭਾਵਨਾ ਹੈ। ਇਸ ਲੜੀ ‘ਚ ਸਭ ਤੋਂ ਪਹਿਲਾਂ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਲਏ ਜਾਣ ਦੇ ਸੰਕੇਤ ਹਨ। ਬੈਠਕ ‘ਚ ਸਿਆਸੀ ਅਤੇ ਖੇਤੀ ਸਮੇਤ ਤਿੰਨ ਪ੍ਰਸਤਾਵ ਵੀ ਪਾਸ ਕੀਤੇ ਜਾਣਗੇ। ਇਹ ਬੈਠਕ ਪਾਰਟੀ ਦੇ ਅਸੰਤੁਸ਼ਟ ਖ਼ੇਮੇ ਦੀ ਮੰਗ ‘ਤੇ ਬੁਲਾਈ ਗਈ ਹੈ, ਪਰ ਜੀ-23 ਖੇਮਾ ਕਾਰਜਕਾਰਨੀ ਦੇ ਸਿਰਫ਼ ਮੁੱਖ ਮੈਂਬਰਾਂ ਦੀ ਬਜਾਏ ਸੱਦੇ ਗਏ ਮੈਂਬਰਾਂ ਤੇ ਸੂਬਿਆਂ ਦੇ ਇੰਚਾਰਜਾਂ ਨੂੰ ਵੀ ਇਸ ਵਿਚ ਬੁਲਾਏ ਜਾਣ ਕਾਰਨ ਨਾਖੁਸ਼ ਦੱਸਿਆ ਜਾ ਰਿਹਾ ਹੈ।

ਸੂਤਰਾਂ ਅਨੁਸਾਰ ਵਰਕਿੰਗ ਕਮੇਟੀ ਦੀ ਬੈਠਕ ‘ਚ 56 ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ ਜਿਸ ਵਿਚ ਸੂਬਿਆਂ ਦੇ ਇੰਚਾਰਜ ਤੇ ਵਿਸ਼ੇਸ਼ ਮੈਂਬਰ ਵੀ ਸ਼ਾਮਲ ਹਨ। ਜਦਕਿ G-23 ਦੀ ਅਗਵਾਈ ਕਰ ਰਹੇ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਜਿਹੜਾ ਪੱਤਰ ਲਿਖਿਆ ਸੀ, ਉਸ ਵਿਚ ਕਾਰਜਕਾਰਨੀ ਦੇ ਸਿਰਫ਼ ਮੁੱਖ ਮੈਂਬਰਾਂ ਨੂੰ ਹੀ ਬੈਠਕ ‘ਚ ਬੁਲਾਉਣ ਦੀ ਮੰਗ ਰੱਖੀ ਸੀ। ਅਹਿਮਦ ਪਟੇਲ ਤੇ ਮੋਤੀਲਾਲ ਵੋਰਾ ਦੇ ਦੇਹਾਂਤ ਤੋਂ ਬਾਅਦ ਕਾਰਜਕਾਰਨੀ ‘ਚ ਹੁਣ 20 ਮੈਂਬਰ ਹਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans