Menu

ਫ਼ੁਹਾਰਾ ਜਾਂ ਤੁਪਕਾ ਸਿੰਚਾਈ ਸਿਸਟਮ ਅਪਣਾਉਣ ਵਾਲੇ ਕਿਸਾਨਾਂ ਨੂੰ 90 ਫ਼ੀਸਦੀ ਤੱਕ ਸਬਸਿਡੀ ਦੀ ਸੁਵਿਧਾ

ਸੰਗਰੂਰ, 16 ਅਕਤੂਬਰ – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਾਣੀ ਦੀ ਬਚਤ ਵਾਲੀਆਂ ਤਕਨੀਕਾਂ ਜਿਵੇਂ ਫੁਹਾਰਾ ਜਾਂ ਤੁਪਕਾ ਸਿੰਚਾਈ ਪ੍ਰੋਜ਼ੈਕਟ ਲਗਾਉਣ ਲਈ ਸਬਸਿਡੀ ਦੀ ਪੇਸ਼ਕਸ਼ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦਿੱਤੀ।
ਉਨ੍ਹਾ ਕਿਹਾ ਕਿ ਫੁਹਾਰਾ ਅਤੇ ਤੁਪਕਾ ਸਿੰਚਾਈ ਸਿਸਟਮ ਲਗਾਉਣ ਲਈ ਆਮ ਕਿਸਾਨਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾਵੇਗੀ, ਜਦ ਕਿ ਅਨੂਸੁਚਿਤ ਜਾਤੀ, ਔਰਤਾਂ, ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 90 ਫੀਸਦੀ ਸਬਸਿਡੀ ਮਿਲੇਗੀ। ਉਨ੍ਹਾਂ ਕਿਹਾ ਕਿ ਡਿੱਗੀ ਬਣਾਉਣ ’ਤੇ ਵੀ 50 ਫੀਸਦੀ ਜਾਂ ਵੱਧ ਤੋਂ ਵੱਧ 75000 ਰੁਪਏ ਤੱਕ ਦੀ ਸਬਸਿਡੀ ਕਿਸਾਨਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਸਕੀਮ ਦਾ ਲਾਭ ਲੈਣ ਦੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਪਕਾ ਸਿੰਚਾਈ ਸਿਸਟਮ ਬਾਗਾਂ ਲਈ ਵਰਦਾਨ ਹੈ ਜਦ ਕਿ ਮਾਇਕ੍ਰੋ ਇਰੀਗੇਸਨ ਤਕਨੀਕਾਂ ਨਾਲ ਸਿੰਚਾਈ ਪਾਣੀ ਦੀ 40 ਤੋਂ 60 ਫ਼ੀਸਦੀ ਬੱਚਤ ਹੁੰਦੀ ਹੈ ਅਤੇ ਫਸਲ ਦਾ ਉਤਪਾਦਨ ਵੀ ਚੰਗਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਬਸਿਡੀ ‘ਪਹਿਲਾਂ ਆਓ ਪਹਿਲਾਂ ਪਾਓ’ ਦੇ ਅਧਾਰ ’ਤੇ ਮਿਲੇਗੀ ਅਤੇ ਇਹ ਸਬਸਿਡੀ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮਾਰਫਤ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇੱਛੁਕ ਕਿਸਾਨ ਆਪਣੀਆਂ ਅਰਜੀਆਂ ਮੰਡਲ ਭੂਮੀ ਰੱਖਿਆ ਅਫ਼ਸਰ ਸੰਗਰੂਰ ਦੇ ਦਫਤਰ ਵਿਖੇ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਸਧਾਰਨ ਕਾਗਜ਼ ’ਤੇ ਆਪਣੀ ਜ਼ਮੀਨ, ਫਸਲ ਆਦਿ ਦਾ ਵੇਰਵਾ ਦੱਸਦੇ ਹੋਏ ਅਰਜੀ ਦੇ ਸਕਦੇ ਹਨ। ਜਿਸ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਬਣੀ ਕਮੇਟੀ ਵੱਲੋਂ ਇੰਨ੍ਹਾਂ ਅਰਜੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਜੋ ਅਰਜੀਆਂ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਯੋਗ ਪਾਈਆਂ ਜਾਣਗੀਆਂ ਉਨ੍ਹਾਂ ਦੀ ਪ੍ਰੋਜ਼ੈਕਟ ਰਿਪੋਰਟ ਵਿਭਾਗ ਤਿਆਰ ਕਰਕੇ ਕਿਸਾਨ ਨੂੰ ਸਬਸਿਡੀ ਦੇਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਨਾਲ ਫੋਨ ਨੰ. 99882-50933 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans