ਚੰਡੀਗੜ, 18 ਅਕਤੂਬਰ – ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ‘ਚ ਹੋਈ ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਸੂਤਰਾਂ ਅਨੁਸਾਰ ਮੀਟਿੰਗ ‘ਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਬਾਰੇ ਮੁੱਖ ਮੰਤਰੀ ਚੰਨੀ ਦੱਸ ਰਹੇ ਹਨ। ਇਸ ਦੌਰਾਨ ਚੰਨੀ ਨੇ ਲੋਕਾਂ ਦੇ ਹਿੱਤ ‘ਚ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਕਦੀ ਖ਼ਾਲੀ ਨਹੀਂ ਹੁੰਦਾ ਤੇ ਨਾ ਹੀ ਕਦੀ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਜ਼ਰੂਰਤ ਮਹਿਸੂਸ ਹੋਈ ਤਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ। ਪੰਜਾਬ ‘ਚ BSF ਦਾ ਦਾਇਰਾ ਵਧਾਉਣ ਸਬੰਧੀ ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਵੱਲ ਧਿਆਨ ਦੇਣ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਵੀ ਅੱਤਵਾਦ ਦਾ ਦੌਰ ਦੇਖ ਚੁੱਕਾ ਹੈ। ਸੂਬੇ ‘ਚ ਭਾਈਚਾਰਾ ਖ਼ਤਮ ਨਹੀਂ ਹੋਣਾ ਚਾਹੀਦਾ। ਚੰਨੀ ਨੇ ਐਕਵਾਇਰ ਜ਼ਮੀਨਾਂ ਦੀ ਕੀਮਤ ਵੀ ਜਲਦ ਚੁਕਾਉਣ ਦਾ ਵਾਅਦਾ ਕੀਤਾ।
ਮੁੱਖ ਮੰਤਰੀ ਨੇ ਕੀਤੇ ਇਹ ਐਲਾਨ
ਪੰਚਾਇਤਾਂ ਦਾ ਬਕਾਇਆ ਬਿਜਲੀ ਬਿੱਲ ਮਾਫ਼ ਕਰਾਂਗੇ।
1168 ਕਰੋੜ ਦਾ ਬਿਜਲੀ ਦਾ ਬਕਾਇਆ ਬਿੱਲ ਮਾਫ਼ ਕਰਾਂਗੇ।
ਸ਼ਹਿਰਾਂ ‘ਚ ਪਾਣੀ ਦੇ 700 ਕਰੋੜ ਰੁਪਏ ਦੇ ਬਕਾਇਆ ਬਿੱਲ ਮਾਫ਼ ਕਰਾਂਗੇ।
ਸ਼ਹਿਰਾਂ ਦੇ ਵਾਟਰ ਵਰਕਸ ਦਾ ਬਿੱਲ ਕਮੇਟੀ ਭਰੇਗੀ।
ਚੌਥਾ ਦਰਜਾ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਕਰਨ ਅਤੇ ਕੋਈ ਵੀ ਮੁਲਾਜ਼ਮ ਠੇਕੇ ਉੱਤੇ ਨਹੀਂ ਰੱਖਿਆ ਜਾਵੇਗਾ।
ਪੰਜਾਬ ‘ਚ BSF ਦਾ ਦਾਇਰਾ ਵਧਾਉਣ ਸਬੰਧੀ ਆਲ ਪਾਰਟੀ ਮੀਟਿੰਗ ਬੁਲਾਉਣ ਦਾ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਅਧਿਕਾਰਾਂ ਦਾ ਮੁੱਦਾ ਹੈ।