Menu

ਸੰਦੀਪ ਆਧੁਨਿਕ ਤਰੀਕਿਆਂ ਨਾਲ ਕਰ ਰਿਹਾ ਖੇਤੀ, ਪਿਛਲੇ 3 ਸਾਲਾਂ ਤੋਂ ਨਹੀਂ ਲਗਾਈ ਝੋਨੇ ਦੀ ਪਰਾਲੀ ਨੂੰ ਅੱਗ

ਬਠਿੰਡਾ, 18 ਅਕਤੂਬਰ – ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡ ਜੱਸੀ ਬਾਗ਼ ਵਾਲੀ ਦਾ ਅਗਾਂਹਵਧੂ ਕਿਸਾਨ ਸੰਦੀਪ ਸਿੰਘ ਪਿਛਲੇ 3 ਸਾਲਾਂ ਤੋਂ ਝੋਨੇ ਤੇ ਕਣਕ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਵੱਖ-ਵੱਖ ਤਰੀਕਿਆਂ ਨਾਲ ਖੇਤੀ ਕਰ ਰਿਹਾ ਹੈ। ਇਹ ਜਾਣਕਾਰੀ ਸਰਕਲ ਇੰਚਾਰਜ ਗੁਰਵਿੰਦਰ ਸਿੰਘ ਨੇ ਸਾਂਝੀ ਕੀਤੀ।

          ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬਲਾਕ ਅਫਸਰ ਡਾ. ਧਰਮਪਾਲ ਮੋਰੀਆ ਨੇ ਦੱਸਿਆ ਕਿ ਕਿਸਾਨ ਸੰਦੀਪ ਸਿੰਘ ਖੇਤੀ ਮਸ਼ੀਨਰੀ ਦੀ ਮਦਦ ਨਾਲ ਖੇਤ ਵਿੱਚ ਵਾਹ ਕੇ ਮਿੱਟੀ ਦੀ ਸਿਹਤ ਨੂੰ ਬਣਾਏ ਰੱਖਣ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਦੇ ਨਾਲ-ਨਾਲ ਵੱਧ ਝਾੜ ਲੈ ਰਿਹਾ ਹੈ।

          ਬਲਾਕ ਅਫਸਰ ਡਾ. ਧਰਮਪਾਲ ਮੋਰੀਆ ਨੇ ਹੋਰ ਦੱਸਿਆ ਕਿ ਇਹ ਕਿਸਾਨ 20 ਏਕੜ ਰਕਬੇ ਦਾ ਮਾਲਕ ਹੈ ਜਿਸ ਵਿਚੋਂ ਲਗਭਗ 16 ਏਕੜ ਵਿੱਚ ਝੋਨੇ ਦੀ ਕਾਸ਼ਤ ਕਰ ਰਿਹਾ ਹੈ ਅਤੇ ਪਰਾਲੀ ਦੀ ਸਾਂਭ-ਸੰਭਾਲ ਜ਼ੀਰੋ ਟਿਲ ਡਰਿੱਲ ਤੇ ਸੁਪਰ ਸੀਡਰ ਦੀ ਸਹਾਇਤਾ ਨਾਲ ਕਰ ਰਿਹਾ ਹੈ।

          ਇਸ ਕਿਸਾਨ ਵੱਲੋਂ ਪਿਛਲੇ 3 ਸਾਲਾਂ ਤੋਂ ਕੁਝ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ ਜਿਸ ਨਾਲ ਖੇਤੀ ਖਰਚੇ ਘਟਾਉਣ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੀ ਵੀ ਸੰਭਾਲ ਕਰ ਰਿਹਾ ਹੈ। ਅਗਾਂਹਵਧੂ ਕਿਸਾਨ ਸੰਦੀਪ ਸਿੰਘ ਨੇ ਦੱਸਿਆ ਕਿ ਝੋਨੇ ਅਤੇ ਕਣਕ ਦੀ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਉਪਜਾਊ ਸ਼ਕਤੀ ਵਿੱਚ ਵਾਧਾ ਹੋਣ ਦੇ ਨਾਲ-ਨਾਲ ਝਾੜ ਵੀ ਵੱਧਦਾ ਹੈ।

          ਸੰਦੀਪ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਅਤੇ ਕਣਕ ਦੇ ਨਾੜ ਨੂੰ ਬਿਨਾਂ ਅੱਗ ਲਾਏ ਵਾਹ ਕੇ ਖੇਤ ਵਿੱਚ ਹੀ ਮਿਲਾ ਦੇਣਾ ਚਾਹੀਦਾ ਹੈ ਇਸ ਤਰਾਂ ਕਰਨ ਨਾਲ ਜ਼ਮੀਨ ਦੀ ਸਿਹਤ ਦੇ ਸੁਧਾਰ ਦੇ ਨਾਲ-ਨਾਲ ਵਾਤਾਵਰਨ ਨੂੰ ਸਵੱਛ ਰੱਖਣ ਵਿੱਚ ਵੀ ਯੋਗਦਾਨ ਪੈਂਦਾ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans