ਅਸੀ ਸ਼ਹੀਦਾਂ ਦੁਆਰਾ ਹੀ ਬਖਸ਼ੀ ਹੋਈ ਜਿੰਦਗੀ ਦਾ ਆਨੰਦ ਮਾਣ ਰਹੇ ਹਾਂ-ਐਸ.ਐਸ.ਪੀ

ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਸਾਲ ਇਹਨਾਂ ਦਿਨਾਂ ‘ਚ ਅੱਤਵਾਦ ਦੇ ਕਾਲੇ ਦੌਰ ‘ਚ ਫ਼ਿਰੋਜ਼ਪੁਰ ਨਾਲ ਸਬੰਧਤ 54 ਸ਼ਹੀਦਾ ਦੇ ਪਰਿਵਾਰਾਂ ਨੂੰ ਇਕੱਠੇ ਕਰਕੇ ਸਨਮਾਨਿਤ ਕੀਤਾ ਜਾਂਦਾ ਹੈ ਪਰ ਇਸ ਵਾਰ ਪੰਜਾਬ ਸਰਕਾਰ ਵਲੋਂ ਕਰੋਨਾ ਸਬੰਧੀ ਹਦਾਇਤਾਂ ਨੂੰ ਮਦੇਨਜ਼ਰ ਰੱਖਦੇ ਹੋਏ ਸ਼ਹੀਦਾ ਦੇ ਪਰਿਵਾਰਾਂ ਨੂੰ ਡੀ.ਜੀ.ਪੀ ਪੰਜਾਬ ਇਕਬਾਲ ਸਿੰਘ ਸਹੋਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦਾ ਦੇ ਘਰ ਤੱਕ ਪਹੁੰਚ ਕਰਕੇ ਡੋਰ-ਟੂ-ਡੋਰ ਜਾ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼ਹੀਦਾ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ.ਐਸ.ਪੀ ਫਿਰੋਜ਼ਪੁਰ ਹਰਮਨਦੀਪ ਹਾਂਸ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਹਾਂ। ਉਹ ਜਦੋ ਮਰਜੀ ਲੋੜ ਪੈਣ ਤੇ ਬੇਝਿਜਕ ਮੇਰੇ ਘਰ ਦਾ ਦਰਵਾਜਾ ਖੜਕਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨਾਲ ਬਲਬੀਰ ਸਿੰਘ ਐਸ.ਪੀ ਹੈਡਕੁਆਟਰ, ਸਤਵਿੰਦਰ ਸਿੰਘ ਵਿਰਕ ਡੀ.ਐਸ.ਪੀ ਸਿਟੀ, ਮਨੋਜ ਕੁਮਾਰ ਐਸ.ਐਚ.ੳ ਸਿਟੀ ਹਾਜ਼ਰ ਸਨ।