Menu

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ `ਤੇ ਕਰਵਾਏ ਸਮਾਗਮਾਂ ‘ਚ ਵਿਜੈ ਇੰਦਰ ਸਿੰਗਲਾ ਨੇ ਭਰੀ ਹਾਜ਼ਰੀ

ਸੰਗਰੂਰ 20 ਅਕਤੂਬਰ – ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਦੇ ਪਵਿੱਤਰ ਮੌਕੇ `ਤੇ ਵੱਖ ਵੱਖ ਥਾਂਵਾਂ ‘ਤੇ ਕਰਵਾਏ ਸਮਾਗਮਾਂ ‘ਚ ਸ਼ਿਰਕਤ ਕਰਦਿਆਂ ਲੋਕਾਂ ਨੂੰ ਵਧਾਈ ਦਿੱਤੀ।
ਸਿੰਗਲਾ ਨੇ ਪਿੰਡ ਭੜੋਂ, ਮਾਝੀ, ਨਦਾਮਪੁਰ, ਨਰਾਇਣਗੜ੍ਹ, ਬਟੜਿਆਣਾ, ਰਾਮਪੁਰਾ, ਭਵਾਨੀਗੜ੍ਹ, ਅਜੀਤ ਨਗਰ ਅਤੇ ਬਾਲਮੀਕੀ ਸਰੋਵਰ ਸੰਗਰੂਰ ਵਿਖੇ ਰੱਖੇ ਪ੍ਰੋਗਰਾਮਾਂ ਦੌਰਾਨ ਹਾਜ਼ਰੀ ਲਗਵਾਈ। ਇਸ ਮੌਕੇ ਸਿੰਗਲਾ ਨੇ ਸ਼੍ਰੀ ਵਾਲਮੀਕਿ ਧਰਮਸ਼ਾਲਾਵਾਂ ਦੇ ਨਿਰਮਾਣ ਲਈ ਪਿੰਡ ਭੜ੍ਹੋ, ਨਦਾਮਪੁਰ, ਰਾਮਪੁਰਾ ਅਤੇ ਨਰੈਣਗੜ੍ਹ ਵਿਖੇ 3-3 ਲੱਖ ਰੁਪਏ ਦੀਆਂ ਗ੍ਰਾਟਾਂ ਦੇ ਚੈੱਕ ਵੀ ਤਕਸੀਮ ਕੀਤੇ। ਉਨ੍ਹਾਂ ਭਵਾਨੀਗੜ੍ਹ ਦੀ ਸੰਗਤ ਨੂੰ ਵੀ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ।
ਸਿੰਗਲਾ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਦੀਆਂ ਮਹਾਨ ਸਿੱਖਿਆਵਾਂ ਦੀ ਯਾਦ ਦਿਵਾਉਂਦਿਆਂ ਲੋਕਾਂ ਨੂੰ ਇਸ ਮਹਾਨ ਪ੍ਰਾਚੀਨ ਗ੍ਰੰਥ `ਚ ਦਰਸਾਈਆਂ ਸਿੱਖਿਆਵਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਮਹਾਨ ਗ੍ਰੰਥ ਰਾਮਾਇਣ `ਚ ਦਰਜ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ `ਤੇ ਜ਼ੋਰ ਦਿੰਦੇ ਹੋਏ ਲੋਕਾਂ ਨੂੰ ਇਸ ਵਿਚ ਦਰਸਾਏ ਗਏ ਸੱਚਾਈ ਅਤੇ ਨੇਕੀ ਦੇ ਮਾਰਗ `ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਰਲ-ਮਿਲ ਕੇ ਮਨਾਉਣ ਦਾ ਸੱਦਾ ਦਿੱਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਮਾਜ ਦੇ ਸਮੂਹ ਵਰਗਾਂ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕਾਰਜਾਂ ਦੇ ਨਾਲ-ਨਾਲ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਅੰਦਰ ਵਿਕਾਸ ਕਾਰਜ ਤੇ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕਰਨ ਲਈ ਉਹ ਹਰ ਵੇਲੇ ਤਤਪਰ ਰਹਿੰਦੇ ਹਨ ਅਤੇ ਪ੍ਰਸ਼ਾਸਨਿਕ ਤੇ ਵਿਭਾਗੀ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਹਨ ਕਿ ਇਨ੍ਹਾਂ ਸਕੀਮਾਂ ਦਾ ਲਾਭ ਬਿਨਾ ਕਿਸੇ ਵਿਤਕਰੇ ਤੋਂ ਅਸਲ ਲੋੜਵੰਦਾਂ ਤੱਕ ਹਰ ਹੀਲੇ ਪੁੱਜਦਾ ਕੀਤਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਤੇ ਹੋਰ ਪਤਵੰਤੇ ਹਾਜ਼ਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans