Menu

ਮਲੂਕਾ ਵੱਲੋਂ ਨਕਈ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ 

ਰਾਮਪੁਰਾ, 20 ਅਕਤੂਬਰ – ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਪਾਰਲੀਮਾਨੀ ਸਕੱਤਰ ਜਗਦੀਪ ਸਿੰਘ ਨਕਈ ਦੇ ਪਿਤਾ ਬਲਵਿੰਦਰ ਸਿੰਘ ਨਕਈ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ । ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਤੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਰਾਮਪੁਰਾ ਦੀ ਜਥੇਬੰਦੀ ਜਗਦੀਪ ਸਿੰਘ ਨਕਈ ਤੇ ਸਮੂਹ ਪਰਿਵਾਰ ਨਾਲ ਦੁੱਖ ਨੂੰ ਸਾਂਝਾ ਕਰਨ ਪਹੁੰਚੇ। ਮਲੂਕਾ ਨੇ ਕਿਹਾ ਕਿ ਨਕਈ ਪਰਿਵਾਰ ਦਾ ਪੰਜਾਬ ਅਤੇ ਵਿਸ਼ੇਸ਼ ਤੌਰ ਤੇ ਰਾਮਪੁਰਾ ਦੇ ਆਸ ਪਾਸ ਇਲਾਕੇ ਵਿੱਚ ਵਿਸ਼ੇਸ਼ ਸਥਾਨ ਹੈ । ਬਲਵਿੰਦਰ ਸਿੰਘ ਨਕਈ ਵੱਲੋਂ ਲੰਬਾ ਸਮਾਂ ਇਫਕੋ ਦੀ ਚੇਅਰਮੈਨੀ ਵਜੋਂ ਸੇਵਾਵਾਂ ਨਿਭਾਈਆਂ ਗਈਆਂ ਤੇ ਉਨ੍ਹਾਂ ਨੇ ਵੱਡੀਆਂ ਜ਼ਿੰਮੇਵਾਰੀਆਂ ਹੋਣ ਦੇ ਬਾਵਜੂਦ ਪਰਿਵਾਰਕ ਤੇ ਸਮਾਜਿਕ ਜ਼ਿੰਮੇਵਾਰੀਆਂ ਵੀ ਬਾਖ਼ੂਬੀ ਨਿਭਾਈਆਂ । ਨਕਈ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਵਿੱਚ ਵੀ ਅਹਿਮ ਰੋਲ ਨਿਭਾਇਆ ਹੈ । ਮਲੂਕਾ ਨੇ ਕਿਹਾ ਕਿ ਬਲਵਿੰਦਰ ਸਿੰਘ ਨਕਈ ਦੇ ਵਿਛੋੜੇ ਨਾਲ ਪਾਰਟੀ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ । ਮਲੂਕਾ ਨੇ ਕਿਹਾ ਅਸੀਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ  ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ । ਇਸ ਮੌਕੇ ਸ਼ਹਿਰੀ ਪ੍ਰਧਾਨ ਸੱਤਪਾਲ ਗਰਗ, ਬੀ ਸੀ ਵਿੰਗ ਪ੍ਰਧਾਨ ਸੁਰਿੰਦਰ ਜੌੜਾ, ਵਪਾਰ ਵਿੰਗ ਪ੍ਰਧਾਨ ਗੁਰਤੇਜ ਸ਼ਰਮਾ,  ਸੁਰਿੰਦਰ ਗਰਗ, ਸੁਸ਼ੀਲ ਕੁਮਾਰ ,ਅਜੇ ਕੁਮਾਰ, ਅਮਨਾ ਮਹਿਰਾਜ  ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਵੱਲੋਂ ਵੀ ਨਕਈ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans