Menu

ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਚੰਡੀਗੜ੍ਹ, 21 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ, 2021 ਨੂੰ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੰਮੇਲਨ ਨਾਲ ਜੁੜੀਆਂ ਸਾਰੀਆਂ ਧਿਰਾਂ ਖਾਸ ਕਰਕੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ ਨੂੰ ਆਦੇਸ਼ ਦਿੱਤੇ ਕਿ ਉਦਯੋਗਿਕ ਤਰੱਕੀ ਪ੍ਰਤੀ ਸੂਬੇ ਦੀ ਕਾਰਗਰ ਪਹੁੰਚ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

          ਮੁੱਖ ਮੰਤਰੀ ਨੇ ਦੇਸ਼ ਭਰ ਦੇ ਸਨਅਤੀ ਦਿੱਗਜ਼ਾਂ ਨੂੰ ਪੰਜਾਬ ਵਿਚ ਆਪਣੇ ਯੂਨਿਟ ਸਥਾਪਤ ਕਰਕੇ ਨਿਵੇਸ਼ ਪੱਖੀ ਸਹੂਲਤਾਂ ਅਤੇ ਰਿਆਇਤਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।

          ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ‘ਨਿਵੇਸ਼ ਪੰਜਾਬ’ ਦੇ ਸੀ.ਈ.ਓ. ਰੱਜਤ ਅਗਰਵਾਲ ਨੇ ਕਿਹਾ ਕਿ ‘ਕਾਰੋਬਾਰ ਪਹਿਲਾਂ’ ਦੀ ਨੀਤੀ ਦੇ ਤਹਿਤ ਪੰਜਾਬ ਨੇ ਸਹੀ ਮਾਅਨਿਆਂ ਵਿਚ ਕਾਰੋਬਾਰ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦੀ ਪਹੁੰਚ ਅਪਣਾਈ ਜਿੱਥੇ ਕਾਰੋਬਾਰ ਚਲਾਉਣ ਦੀ ਪੂਰਨ ਆਜ਼ਾਦੀ ਹੈ ਅਤੇ ਸਰਕਾਰ ਸਿਰਫ਼ ਸਹੂਲਤਾਂ ਪ੍ਰਦਾਨ ਕੀਤੇ ਜਾਣ ਵਜੋਂ ਆਪਣੀ ਭੂਮਿਕਾ ਨਿਭਾਉਂਦੀ ਹੈ। ਸੀ.ਈ.ਓ. ਨੇ ਕਿਹਾ, “ਪੰਜਾਬ ਸਰਕਾਰ ਸੂਬੇ ਵਿਚ ਸੁਖਾਵਾਂ ਤੇ ਸਥਿਰ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਕਿ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਢੁਕਵੇਂ ਉਦਯੋਗਿਕ ਮੌਕੇ ਮੁਹੱਈਆ ਕਰਵਾਏ ਜਾ ਸਕਣ।”

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39874 posts
  • 0 comments
  • 0 fans