Menu

ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ-ਡਾ. ਵੇਰਕਾ

ਚੰਡੀਗੜ੍ਹ, 21 ਅਕਤੂਬਰ – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159.61 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਇਸ ਦੇ ਨਾਲ ਇਨ੍ਹਾਂ ਇਲਾਕਿਆਂ ਦੇ ਕੈਂਸਰ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਾਪਤ ਕਰਨ ’ਚ ਆਸਾਨੀ ਹੋਵੇਗੀ।

ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਦੇ ਹੋਏ ਡਾ. ਵੇਰਕਾ ਨੇ ਦੱਸਿਆ ਕਿ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਦਾ 114.61 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਚੱਲ ਰਿਹਾ ਹੈ ਅਤੇ ਹੁਣ ਤੱਕ 85 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਇੰਸਟੀਚਿਊਟ ਇਸੇ ਸਾਲ ਸ਼ੁਰੂ ਹੋ ਜਾਵੇਗਾ। ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਅਕਤੂਬਰ 2021 ਨਿਰਧਾਰਤ ਕੀਤਾ ਗਿਆ ਸੀ। ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਹਨ।

ਡਾ. ਵੇਰਕਾ ਅਨੁਸਾਰ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ 80 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ। ਇਹ ਸੈਂਟਰ 45 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਹ ਮਾਰਚ 2022 ਵਿੱਚ ਕੰਮ ਕਰਨਾ ਆਰੰਭ ਕਰ ਦੇਵੇਗਾ। ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਂਸਰ ਦੇ ਮਰੀਜ਼ਾਂ ਨੂੰ ਵਧੀਆ ਇਲਾਜ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੈਂਟਰਾਂ ਵਿੱਚ ਉੱਚ ਦਰਜੇ ਦਾ ਬੁਨਿਆਦੀ ਢਾਂਚਾ, ਮਸ਼ੀਨਰੀ, ਸਾਜੋ-ਸਮਾਨ ਉਪਲਭਦ ਕਰਵਾਇਆ ਜਾਵੇਗਾ ਤਾਂ ਜੋ ਕੈਂਸਰ ਦੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਸਕੇ।

ਡਾ. ਵੇਰਕਾ ਨੇ ਦੱਸਿਆ ਕਿ ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਹੇਠ ਕੈਂਸਰ ਦੇ ਮਰੀਜ਼ਾਂ ਨੂੰ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਮਰੀਜ਼ਾਂ ਦਾ ਪੰਜ ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਕੀਤਾ ਜਾ ਰਿਹਾ ਹੈ। ਡਾ. ਵੇਰਕਾ ਅਨੁਸਾਰ ਕੈਂਸਰ ਦੇ ਮਰੀਜ਼ਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦੇ ਲਈ ਕਰੋਨਿਕ ਡਜ਼ੀਜ਼ ਸਰਟੀਫਿਕੇਟ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਵੀ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਬਨਾਉਣ ਦੀ ਯੋਜਨਾ ਹੈ ਜਿਸ ਦੇ ਲਈ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਮਾਮਲੇ ‘ਚ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਚ ਜਨਤਕ ਸਮਾਗਮਾਂ ਵਿਚ ਹਥਿਆਰਾਂ ਦੀ ਵਿਆਪਕ ਵਰਤੋਂ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39806 posts
  • 0 comments
  • 0 fans