Menu

ਕਾਂਗਰਸੀ ਵਿਧਾਇਕ ਵੱਲੋਂ ਨੌਜਵਾਨ ਕੁੱਟਣ ‘ਤੇ ਅਕਾਲੀਆਂ ਹੱਥ ਲੱਗਾ ਨਵਾਂ ਮੁੱਦਾ

ਰਾਮਪੁਰਾ ਫੂਲ, 21 ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਵਿਧਾਇਕ ਜੋਗਿੰਦਰਪਾਲ ਵੱਲੋਂ ਦਲਿਤ ਨੌਜਵਾਨ ਵੱਲੋਂ ਕਾਂਗਰਸ ਪਾਰਟੀ ਦੇ ਘਰ ਘਰ ਨੌਕਰੀ ਦੇ ਵਾਅਦੇ ਮੁਤਾਬਕ ਨੌਕਰੀ ਲਈ ਆਪਣਾ ਹੱਕ ਮੰਗਣ ’ਤੇ ਉਸ ’ਤੇ ਹਮਲਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਭੋਆ ਦੇ ਵਿਧਾਇਕ ਜੋਗਿੰਦਰਪਾਲ ਨੁੰ ਕਾਰਗੁਜ਼ਾਰੀ ਬਾਰੇ ਸਵਾਲ ਪੁੱਛਣ ਵਾਲੇ ਐਸ ਸੀ ਭਾਈਚਾਰੇ ਦੇ ਨੌਜਵਾਨ ਨਾਲ ਕੀਤੀ ਕੁੱਟਮਾਰ ਤੋਂ ਬਾਅਦ ਉਹਨਾਂ ਦੀ ਸਰਕਾਰ ਕੀ ਸੰਦੇਸ਼ ਦੇਣਾ ਚਾਹੁੰਦੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹੁਣ ਕਾਂਗਰਸੀ ਵਿਧਾਇਕ ਉਸ ਨੌਜਵਾਨ ਦੇ ਖਿਲਾਫ ਹੋ ਗਏ ਹਨ ਜੋ ਉਹਨਾਂ ਨੂੰ ਉਹਨਾਂ ਦੀ ਕਾਰਗੁਜ਼ਾਰੀ ਬਾਰੇ ਸਵਾਲ ਕਰ ਰਿਹਾ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਧੋਖਾ ਖਾਣ ਤੋਂ ਬਾਅਦ ਲੋਕ ਮਾਯੂਸੀ ਵਿਚ ਹਨ। ਉਹਨਾਂ ਕਿਹਾ ਕਿ ਬਜਾਏ ਲੋਕਾਂ ਦੀ ਗੱਲ ਸੁਣਨ ਦੇ ਕਾਂਗਰਸੀ ਆਗੂ  ਹਿੰਸਾ ਨਾਲ ਲੋਕਾਂ ਦੀ ਆਵਾਜ਼ ਦਬਾਉਣ ਦਾ ਯਤਨ ਕਰ ਰਹੇ ਹਨ,ਅਕਾਲੀ ਦਲ ਇਸ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਾ ਹੈ ਤੇ ਨੌਜਵਾਨ ਨੁੰ ਭਰੋਸਾ ਦੁਆਉਂਦਾ ਹੈ ਕਿ ਅਕਾਲੀ ਦਲ ਉਸ ਨਾਲ ਡੱਟ ਕੇ ਖੜ੍ਹੇਗਾ ਤੇ ਕਿਸੇ ਵੀ ਤਰੀਕੇ ਦਾ ਅਨਿਆਂ ਉਸ ਨਾਲ ਨਹੀਂ ਹੋਣ ਦੇਵੇਗਾ।

ਸੁਖਬੀਰ ਸਿੰਘ ਬਾਦਲ ਨੇ  ਮੁੱਖ ਮੰਤਰੀ ਨੁੰ ਇਹ ਵੀ ਪੁੱਛਿਆ ਕਿ ਉਹਨਾਂ ਨੇ ਹੁਣ ਤੱਕ ਵਿਧਾਇਕ ਦੇ ਖਿਲਾਫ ਫੌਜਦਾਰੀ ਕਾਰਵਾਈ ਦੇ ਹੁਕਮ ਜਾਰੀ ਕਿਉਂ ਨਹੀਂ ਕੀਤੇ ? ਉਹਨਾਂ ਕਿਹਾ ਕਿ ਉਸਦੇ ਖਿਲਾਫ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਸਨੁੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਪਸ਼ਟ ਸੰਦੇਸ਼ ਜਾਵੇ ਕਿ ਸਾਡੇ ਨੌਜਵਾਨਾਂ ਨੁੰ ਪੀੜਤ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਸਿੱਧੀ ਗੱਲ ਕਰਨ। ਉਹਨਾਂ ਕਿਹਾ ਕਿ ਚੰਨੀ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਸ ਕੋਲ ਫੰਡਾਂ ਦੀ ਕੋਈ ਤੋਟ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਇਹ ਹਾਲਾਤ ਹਨੀ ਤਾਂ ਫਿਰ ਸਰਕਾਰ ਨੁੰ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ, ਘਰ ਘਰ ਰੋਜ਼ਗਾਰ, ਬੇਰੋਜ਼ਗਾਰ ਨੌਜਵਾਨਾਂ ਲਈ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਅਤੇ ਸ਼ਗਨ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਦੀ ਵੰਡ ਤੁਰੰਤ ਸ਼ੁਰੂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਬਜਾਏ ਅਜਿਹਾ ਕਰਨ ਦੇ ਚੰਨੀ ਰੋਜ਼ਾਨਾ ਆਧਾਰ ’ਤੇ ਤਸਵੀਰਾਂ ਖਿੱਚਵਾਉਣ ’ਤੇ ਜ਼ੋਰ ਦੇ ਰਹੇ ਹਨ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੁੰ ਕਿਹਾ ਕਿ ਉਹ ਕਾਂਗਰਸ ਦੀ ਅੰਦਰੂਨੀ ਲੜਾਈ ਵਿਚ ਰੁੱਝੇ ਰਹਿਣ ਦੀ ਥਾਂ ਲੋਕਾਂ ਦੀ ਲੜਾਈ ਲੜਨ। ਉਹਨਾਂ ਕਿਹਾ ਕਿ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਵਾਂਗ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਕੇਂਦਰ ਸਰਕਾਰ ਦੇ ਨਾਲ ਰਲ ਗਏ ਸਨ ਤੇ ਉਹ ਤਿੰਨ ਨਫਰਤ ਭਰੇ ਖੇਤੀ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਦਾ ਹਿੱਸਾ ਰਹੇ ਹਨ ਜਦਕਿ ਚੰਨੀ ਨੇ ਕੇਂਦਰ ਸਰਕਾਰ ਨੁੰ ਸੂਬੇ ਦੇ ਤਕਰੀਬਨ ਅੱਧੇ ਹਿੱਸੇ ਵਿਚ ਪੰਜਾਬ ਪੁਲਿਸ ਦੀ ਥਾਂ ਕੇਂਦਰੀ ਬਲਾਂ ਦਾ ਕਬਜ਼ਾ ਕਰਨ ਕਰਵਾਉਣ ਲਈ ਸਹਿਮਤੀ ਦੇ ਦਿੱਤੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans