Menu

ਵੜਿੰਗ ਦੱਸਣ ਕਿ ਉਹ ਟਰਾਂਸਪੋਰਟ ਵਿਭਾਗ ਨੁੰ ਪਏ 1700 ਕਰੋੜ ਰੁਪਏ ਦੇ ਘਾਟੇ ਦੀ ਜਾਂਚ ਕਿਉਂ ਨਹੀਂ ਮੰਗ ਰਹੇ : ਅਕਾਲੀ ਦਲ

ਚੰਡੀਗੜ੍ਹ, 21 ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੁੰ ਪੁੱਛਿਆ ਕਿ ਉਹ ਆਪਣੇ ਵਿਭਾਗ ਨੁੰ ਪਏ 1700 ਕਰੋੜ ਰੁਪਏ ਦੇ ਘਾਟੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਦੀ ਮੰਗ ਕਿਉਂ ਨਹੀਂ ਚਾਹੁੰਦੇ ?
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਾਜਾ ਵੜਿੰਗ  ਨੁੰ ਆਪਣੇ ਤੋਂ ਪਹਿਲਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਭੂਮਿਕਾ ਦੀ ਆਜ਼ਾਦ ਤੇ ਨਿਰਪੱਖ ਜਾਂਚ ਦੀ ਮੰਗ ਕਰਨੀ ਚਾਹੀਦੀ ਹੈ ਤਾਂ ਜੋ ਜ਼ਿੰਮੇਵਾਰ ਲੋਕ ਸਾਹਮਣੇ ਆ ਸਕਣ। ਉਹਨਾਂ ਕਿਹਾ ਕਿ ਇਸ ਜਾਂਚ ਵਿਚ ਟਰਾਂਸਪੋਰਟ ਵਿਭਾਗ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੋਏ ਘੁਟਾਲਿਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੂਬੇ ਦੇ ਖ਼ਜ਼ਾਨੇ ਨੁੰ ਵੱਡਾ ਨੁਕਸਾਨ ਕਰਨ ਵਾਲੇ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਸਕੇ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਾ ਵੜਿੰਗ ਸੱਚ ਨੁੰ ਸੱਚ ਆਖਣ। ਉਹਨਾਂ ਕਿਹਾ ਕਿ ਮੰਤਰੀ ਪੰਜਾਬੀਆਂ ਨੁੰ ਦੱਸਣ ਕਿ ਕੀ ਉਹਨਾਂ ਤੋਂ ਪਹਿਲਾਂ ਦੇ ਮੰਤਰੀਆਂ ਨੇ ਭ੍ਰਿਸ਼ਟਾਚਾਰ ਕੀਤਾ ਸੀ ਜਿਸ ਕਾਰਨ ਵਿਭਾਗ ਨੁੰ ਵੱਡੇ ਘਾਟੇ ਪਏ। ਉਹਨਾਂ ਕਿਹਾ ਕਿ ਵਿਭਾਗ ਵਿਚ ਕਾਗਰਸ ਦੇ ਰਾਜਪਾਲ ਦੌਰਾਨ ਹੋਏ ਘੁਟਾਲੇ ਜਨਤਕ ਕੀਤੇ ਜਾਣੇ ਚਾਹੀਦੇ ਹਨ ਤੇ ਵੜਿੰਗ ਨੁੰ ਪਾਰਦਸ਼ਤਾ ਰੱਖਣੀ ਚਾਹੀਦੀ ਹੈੇ ।
ਡਾ. ਚੀਮਾ ਨੇ ਇਹ ਵੀ ਕਿਹਾ ਕਿ ਵੜਿੰਗ ਨੁੰ ਆਪਣੇ ਦਾਅਵੇ ’ਤੇ ਡੱਟਣ ਦੀ ਆਦਤ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਵੜਿੰਗ ਨੇ ਟਵੀਟ ਕਰ ਕੇ ਸੂਬੇ ਦੇ ਖ਼ਜ਼ਾਨੇ ਨੁੰ ਸਾਬਕਾ ਮੁੱਖ ਸਕੱਤਰ ਦੀਆਂ ਕਾਰਵਾਈਆਂ ਦੀ ਬਦੌਲਤ ਹੋਏ ਨੁਕਸਾਨ ਦੀ ਗੱਲ ਕੀਤੀ ਤੇ ਦਾਅਵਾ ਕੀਤਾ ਸੀ ਕਿ ਕਾਂਗਰਸੀ ਆਗੂਆਂ ਨੇ ਇਸ ਨੁਕਸਾਨ ਦੀ ਕੀਮਤ 5600 ਕਰੋੜ ਰੁਪਏ ਮੰਨੀ ਸੀ। ਉਹਨਾਂ ਕਿਹਾ ਕਿ ਇਸ ਖੁੱਲ੍ਹਾਸੇ ਦੇ ਬਾਵਜੂਦ ਵੜਿੰਗ ਆਪਣੇ ਟਵੀਟ ’ਤੇ ਨਹੀਂ ਡਟੇ ਸਨ ਤੇ ਸਾਰੇ ਮਾਮਲੇ ਦੀ ਜਾਂਚ ਨਹੀਂ ਮੰਗੀ ਸੀ।
ਅਕਾਲੀ ਆਗੂ ਨੇ ਵੜਿੰਗ ਨੁੰ ਆਖਿਆ ਕਿ ਉਹ ਟਰਾਂਸਪੋਰਟ ਵਿਭਾਗ ਦੇ ਨਾਲ ਨਾਲ ਆਬਕਾਰੀ ਵਿਭਾਗ ਨੁੰ ਪਏ ਘਾਟੇ ਦੀ ਕਿਸੇ ਕੇਂਦਰੀ ਏਜੰਸੀ ਜਾਂ ਹਾਈ ਕੋਰਟ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਨ। ਉਹਨਾਂ ਕਿਹਾ ਕਿ ਵੜਿੰਗ ਪਹਿਲਾਂ ਵੀ ਮੁੱਖ ਮੰਤਰੀ ਦੇ ਸਲਾਹਕਾਰ ਰਹੇ ਹਨ। ਉਹਨਾਂ ਕਿਹਾ ਕਿ ਇਹ ਮਾਮਲਾ ਸਮੂਹਿਕ ਜ਼ਿੰਮੇਵਾਰ ਮੰਗਦਾ ਹੈ ਅਤੇ ਵੜਿੰਗ ਨੁੰ ਇਹ ਮਾਮਲਾ ਰਫਾ ਦਫਾ ਕਰਨ ਦੀ ਥਾਂ ਮੁੱਖ ਮੰਤਰੀ ਨੂੰ ਆਖਣਾ ਚਾਹੀਦਾ ਹੈ ਕਿ ਉਹ ਤੁਰੰਤ ਟਰਾਂਸਪੋਰਟ ਤੇ ਆਬਕਾਰੀ ਵਿਭਾਗਾਂ ਦੇ ਘੁਟਾਲਿਆਂ ਦੀ ਜਾਂਚ ਕਰਵਾਉਣ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans