Menu

ਪੀ.ਐਸ.ਐਮ.ਐਸ.ਯੂ. ਦੇ ਸੱਦੇ `ਤੇ ਜ਼ਿਲ੍ਹਾ ਫਾਜ਼ਿਲਕਾ ਅੰਦਰ ਹੜਤਾਲ ਜਾਰੀ, ਕੰਮ-ਕਾਜ ਪੂਰੀ ਤਰ੍ਹਾਂ ਠਪ

ਫਾਜ਼ਿਲਕਾ, 22 ਅਕਤੂਬਰ (ਰਿਤਿਸ਼) – ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਸੂਬਾ ਬਾਡੀ ਵੱਲੋਂ 24 ਅਕਤੂਬਰ ਤੱਕ ਕਲਮ ਛੋੜ ਹੜਤਾਲ, ਕੰਪਿਉਟਰ ਬੰਦ, ਆਨਲਾਈਨ ਬੰਦ ਕਰਨ ਦਾ ਐਲਾਨ ਕੀਤਾ ਗਿਆ ਜਿਸ ਨੂੰ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ਅੰਦਰ ਵੀ ਪੂਰਨ ਤੌਰ `ਤੇ ਲਾਗੂ ਕੀਤਾ ਜਾ ਰਿਹਾ ਹੈ।
ਇਸ ਮੌਕੇ ਹਰਭਜਨ ਸਿੰਘ ਖੁੰਗਰ ਜਿਲ੍ਹਾ ਸਰਪਰਸਤ, ਹਰੀਸ਼ ਚੰਦਰ ਕੰਬੋਜ਼ ਜ਼ਿਲ੍ਹਾ ਪ੍ਰਧਾਨ ਪ.ਸ.ਸ.ਫ. ਵਿਗਿਆਨਿਕ, ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਸ. ਜਗਜੀਤ ਸਿੰਘ ਅਤੇ ਹੋਰ ਮੁਲਾਜਮ ਆਗੂਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਨੇ ਤਨਖਾਹ ਕਮਿਸ਼ਨ ਦੇ ਨਾਂਅ `ਤੇ ਮੁਲਾਜਮਾਂ ਨਾਲ ਵੱਡਾ ਧੋਖਾ ਕੀਤਾ ਹੈ। ਮੁਲਾਜਮ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਨਖਾਹ ਕਮਿਸ਼ਨ ਨੂੰ ਸੋਧ ਕੇ ਇਕਸਾਰ ਸਾਰੇ ਮੁਲਾਜਮਾਂ `ਤੇ ਲਾਗੂ ਨਹੀਂ ਕੀਤਾ ਜਾਂਦਾ ਅਤੇ ਕਲੈਰੀਕਲ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਮੰਨਕੇ ਲਾਗੂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਤੇ ਸੂਬਾ ਬਾਡੀ ਦੇ ਆਦੇਸ਼ਾਂ ਮੁਤਾਬਕ ਹੋਰ ਵੀ ਤੀਖਾ ਕੀਤਾ ਜਾਵੇਗਾ। ਇਸ ਮੌਕੇ ਯੁਨੀਅਨ ਦੇ ਨੁਮਾਇੰਦਿਆਂ ਵੱਲੋਂ ਆਪਣਾ ਰੋਸ ਜਾਹਰ ਕਰਦਿਆਂ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਸੀਨੀਅਰ ਮੀਤ ਪ੍ਰਧਾਨ ਲੇਡੀ ਵਿੰਗ ਵੀਨਾ ਰਾਣੀ, ਮੀਤ ਪ੍ਰਧਾਨ ਗੌਰਵ ਬਤਰਾ, ਮੀਤ ਜਨਰਲ ਸਕੱਤਰ ਸੁਖਚੈਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕੌਰ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਰਵਿੰਦਰ ਕੁਮਾਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਮੀਤ ਕੈਸ਼ੀਅਰ ਜਤਿੰਦਰ, ਮੀਤ ਪ੍ਰੈਸ ਸਕੱਤਰ ਸੁਮਿਤ ਕੁਮਾਰ, ਸਕੱਤਰ ਸੰਦੀਪ ਸਿੰਘ, ਅਜੈ ਕੰਬੋਜ਼, ਜ਼ਸਵਿੰਦਰ ਸਿੰਘ, ਅੰਕਿਤ ਕੁਮਾਰ, ਸੁਖਵਿੰਦਰ ਸਿੰਘ, ਮਨਤਿੰਦਰ ਸਿੰਘ, ਸੁਨੀਲ ਕੁਮਾਰ, ਅਮਿਤ ਸ਼ਰਮਾ, ਸੁਰਿੰਦਰ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ, ਰਾਬਿਆ, ਪ੍ਰਦੀਪ ਸ਼ਰਮਾ, ਰਾਮ ਰਤਨ, ਰਾਕੇਸ਼, ਸੁਨੀਲ ਗਰੋਵਰ, ਸਾਹਿਲ, ਅਸ਼ੋਕ, ਅਭਿਸ਼ੇਕ ਗੁਪਤਾ, ਪਰਮਜੀਤ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਸ਼ਾਤਰ ਚੋਰ ਪੁਲਿਸ ਨੂੰ ਹੀ ਦੇ ਗਏ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ ਵਿੱਚ ਚੋਰਾਂ ਨੇ ਪੁਲਿਸ ਨੂੰ ਹੀ ਚੁਣੌਤੀ ਦੇ ਦਿੱਤੀ ਹੈ। ਬੇਖੌਫ਼ ਲੁਟੇਰਿਆਂ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40244 posts
  • 0 comments
  • 0 fans