Menu

ਜਲਾਲਾਬਾਦ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

ਜਲਾਲਾਬਾਦ, 23 ਅਕਤੂਬਰ – ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ.  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ  ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਦੇ ਦਫ਼ਤਰ  ਵਿਖੇ ਸੁਵਿਧਾ ਕੈਂਪ ਲਗਾਇਆ ਗਿਆ ।  ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਲਾਭ ਦੇਣਾ ਸੀ ਅਤੇ ਇਸੇ ਮਨੋਰਥ ਤਹਿਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ  । ਇਹ ਕੈਂਪ ਸਵੇਰੇ 10 ਵਜੇ ਤੋਂ  ਸ਼ਾਮ  3 ਵਜੇ ਤੱਕ ਐੱਸਡੀਐੱਮ ਜਲਾਲਾਬਾਦ ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਵਿੱਚ  ਲਗਾਇਆ ਗਿਆ।
      ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਜਲਾਲਾਬਾਦ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ  ਕੋਰੋਨਾ ਸੰਬੰਧੀ ਲੋਕਾਂ ਦੇ ਸੈਂਪਲ ਲਏ ਗਏ ਅਤੇ ਟੀਕਾਕਰਨ ਵੀ ਕੀਤਾ ਗਿਆ। ਕੈਂਪ ਦੌਰਾਨ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ, ਆਸ਼ੀਰਵਾਦ ਸ਼ਗਨ ਸਕੀਮ ਆਦਿ ਦੇ ਫਾਰਮ ਭਰਵਾ ਕੇ ਮੌਕੇ ਤੇ ਹੀ ਲੋਕਾਂ ਨੂੰ ਸੁਵਿਧਾ ਦਾ ਲਾਭ ਦਿੱਤਾ ਗਿਆ।
    ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੈਂਪ ਦੌਰਾਨ ਝਗੜਾ ਰਹਿਤ ਇੰਤਕਾਲ, ਪੀ. ਐੱਮ. ਏ.ਵਾਈ.  ਸਕੀਮ ਅਧੀਨ ਮਕਾਨਾਂ ਦੇ ਫਾਰਮ ਤੇ ਹੋਰ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸਰਟੀਫਿਕੇਟ ਮਨਰੇਗਾ ਜੌਬ ਕਾਰਡ ਸੰਬੰਧੀ ਸੁਵਿਧਾ ਆਮ ਲੋਕਾਂ ਨੂੰ ਉਪਲਬਧ ਕਰਵਾਈ ਗਈ।  ਕੈਂਪ ਦੌਰਾਨ ਸੇਵਾ ਕੇਂਦਰ ਦਾ ਸਟਾਫ਼ ਮੌਕੇ ਤੇ ਹਾਜ਼ਰ ਰਿਹਾ ਅਤੇ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ  ਮੁਹੱਈਆ ਕਰਵਾਈਆਂ ਗਈਆਂ।
  ਇਸ ਮੌਕੇ ਤਹਿਸੀਲਦਾਰ ਸ਼ੀਸ਼ਪਾਲ, ਨਾਇਬ ਤਹਿਸੀਲਦਾਰ ਬਲਦੇਵ ਸਿੰਘ, ਜ਼ਿਲ੍ਹਾ ਭਲਾਈ ਅਫਸਰ ਬਰਿੰਦਰ ਸਿੰਘ, ਸੁਪਰਡੈਂਟ ਪਰਦੀਪ ਗੱਖੜ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans