Menu

ਸਿੱਖਿਆ ਮੰਤਰੀ ਵੱਲੋਂ 12ਵੀਂ ਦੀ ਵਿਦਿਆਰਥਣ ਵੱਲੋਂ ਲਿਖਿਆ ਨਾਵਲ ਰਿਲੀਜ਼

ਹੁਨਰ ਦੀ ਕੋਈ ਉਮਰ ਨਹੀਂ ਹੁੰਦੀ: ਪਰਗਟ ਸਿੰਘ

ਚੰਡੀਗੜ੍ਹ: ਹੁਨਰ ਦੀ ਕੋਈ ਉਮਰ ਨਹੀਂ ਹੁੰਦੀ।ਇਹ ਇੱਕ ਵਿਅਕਤੀ ਦੇ ਅੰਦਰੋਂ ਪੈਦਾ ਹੁੰਦਾ ਹੈ ਅਤੇ ਸਖ਼ਤ ਮਿਹਨਤ ਨਾਲ ਇਸ ਵਿੱਚ ਨਿਖ਼ਾਰ ਆਉਂਦਾ ਰਹਿੰਦਾ ਹੈ। ਅਜਿਹੀ ਇੱਕ ਮਿਸਾਲ ਖੁਸ਼ੀ ਸ਼ਰਮਾ ਨੇ ਕਾਇਮ ਕੀਤੀ ਹੈ ਜਿਸ ਨੇ `ਦਿ ਮਿਸਿੰਗ ਪ੍ਰੋਫੇਸੀ- ਰਾਈਜ਼ ਆਫ਼ ਦਿ ਬਲੂ ਫੀਨਿਕਸ` ਨਾਮ ਦੀ ਇੱਕ ਕਿਤਾਬ ਲਿਖੀ ਹੈ।

ਨੌਜਵਾਨ ਲੇਖਿਕਾ, ਖੁਸ਼ੀ ਸ਼ਰਮਾ ਦੁਆਰਾ ਲਿਖੀ ਗਈ ‘ਦਿ ਮਿਸਿੰਗ ਪ੍ਰੋਫੇਸੀ- ਰਾਈਜ਼ ਆੱਫ ਦਾ ਬਲੂ ਫੀਨਿਕਸ’ ਨਾਮ ਦੀ ਕਿਤਾਬ ਅੱਜਇੱਥੇ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਸਿੱਖਿਆ, ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਵੱਲੋਂ ਰਿਲੀਜ਼ ਕੀਤੀ ਗਈ।

ਸ ਪਰਗਟ ਸਿੰਘ ਨੇ ਕਿਹਾ ਕਿ ਜਿੰਨਾ ਬਦਲਾਅ 100 ਸਾਲਾਂ ਵਿੱਚ ਨਹੀਂ ਆਇਆ, ਉਨਾ ਪਿਛਲੇ 15-20 ਸਾਲਾਂ ਵਿੱਚ ਹੋਇਆ।ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਬਹੁਤ ਹੁਨਰਮੰਦ ਹੈ ਜਿਸ ਦੀ ਉਦਾਹਰਨ ਨੌਜਵਾਨ ਲੇਖਿਕਾ ਖੁਸ਼ੀ ਹੈ।

ਖੁਸ਼ੀ ਸ਼ਰਮਾ ਕਾਰਮਲ ਕਾਨਵੈਂਟ ਸਕੂਲ, ਚੰਡੀਗੜ੍ਹ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਹੈ। ਖੁਸ਼ੀ ਸ਼ਰਮਾ ਸਕੁਐਸ਼ ਵਿੱਚ ਦੋ ਵਾਰ ਰਾਸ਼ਟਰੀ ਮੈਡਲ ਜੇਤੂ ਹੈ। ਉਹ ਇੱਕ ਪਿਆਨੋਵਾਦਕ ਹੈ ਅਤੇ ਇੱਕ ਕੱਥਕ ਡਾਂਸਰ ਵੀ ਹੈ, ਉਸਨੇ ਇਸ ਭਾਰਤੀ ਕਲਾਸੀਕਲ ਨਾਚ ਰੂਪ ਵਿੱਚ ਕੁਝ ਪ੍ਰਦਰਸ਼ਨ ਕੀਤੇ ਹਨ। ਖੁਸ਼ੀ ਦੀਆਂ ਸਮਾਜ ਲਈ ਦਿੱਤੀਆਂ ਗਈਆਂ ਸੇਵਾਵਾਂ ਨੂੰ ਚੰਗੀ ਤਰ੍ਹਾਂ ਮਾਨਤਾ ਦਿੱਤੀ ਗਈ ਹੈ ਅਤੇ ਕੂੜੇ ਨੂੰ ਵੱਖ-ਵੱਖ ਕਰਨ ਲਈ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਦੀ ਅਗਵਾਈ ਕਰਨ ਲਈ ਉਸ ਨੂੰ ਸਨਮਾਨਤ ਕੀਤਾ ਗਿਆ ਹੈ। ਉਹ ਸਭ ਤੋਂ ਛੋਟੀ ਈਸ਼ਾ ਯੋਗਾ ਅਧਿਆਪਕ ਵੀ ਹੈ, ਜਿਸਨੇ ਗਿਆਰਾਂ ਸਾਲ ਦੀ ਉਮਰ ਵਿੱਚ ਯੋਗਾ ਸ਼ੁਰੂ ਕੀਤਾ ਸੀ।

ਕਿਤਾਬ ਸਾਰੇ ਪ੍ਰਮੁੱਖ ਬੁੱਕ ਸਟੋਰਾਂ ਵਿੱਚ ਉਪਲਬਧ ਹੈ। ਕੋਈ ਵੀ ਇਸ ਨੂੰ ਐਮਾਜੌਨ ‘ਤੇ ਔਨਲਾਈਨ ਵੀ ਮੰਗਵਾ ਸਕਦਾ ਹੈ।

ਕਹਾਣੀ ਵਿਚ ਸਸਪੈਂਸ ਜੋੜਦੇ ਹੋਏ ਲੇਖਿਕਾ ਕਹਿੰਦੀ ਹੈ ਕਿ ਜਦੋਂ ਐਂਬਰ ਆਪਣੇ ਪਿਆਰੇ ਦੀ ਭਾਲ ਵਿਚ ਰੁੱਝੀ ਹੋਈ ਹੈ, ਤਾਂ ਉਸ ਦੇ ਗ੍ਰਹਿ ਸੋਲਾਰਿਸ ‘ਤੇ ਮੁਸੀਬਤਾਂ ਪੈਦਾ ਹੋ ਰਹੀਆਂ ਹਨ ਜਿਸ ਨਾਲ ਦੁਸ਼ਟ ਤਾਕਤਾਂ ਇਸ ਨੂੰ ਜਿੱਤਣ ਦੀ ਧਮਕੀ ਦੇ ਰਹੀਆਂ ਹਨ। ਕੀ ਐਂਬਰ ਹਾਰਟ ਆਪਣੇ ਗ੍ਰਹਿ ਨੂੰ ਬਚਾਉਣ ਦੀ ਚੋਣ ਕਰੇਗੀ ਜਾਂ ਆਪਣੇ ਪਿਆਰੇ ਨੂੰ ਬਚਾਉਣ ਦੀ ਚੋਣ ਕਰੇਗੀ?

ਇਸ ਮੌਕੇ ਹੋਰਨਾਂ ਤੋਂ ਇਲਾਵਾ ਲੇਖਿਕਾ ਦੇ ਪਰਿਵਾਰਕ ਮੈਂਬਰ ਆਨੰਦ ਗਰਗ, ਰਾਧਾ ਗਰਗ, ਅਜੋਏ ਸ਼ਰਮਾ ਤੇ ਭਾਵਨਾ ਗਰਗ ਤੋਂ ਇਲਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਗੁਰਪ੍ਰੀਤ ਸਿੰਘ ਜੀਪੀ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਸਿਵਲ ਅਧਿਕਾਰੀ ਕੇ ਸਿਵਾ ਪ੍ਰਸਾਦ, ਤੇਜਵੀਰ ਸਿੰਘ, ਨੀਲ ਕੰਠ ਅਵਾਹਡ, ਏ ਐਸ਼ ਮੁਗ਼ਲਾਣੀ, ਡੀ ਕੇ ਤਿਵਾੜੀ, ਪਰਦੀਪ ਅੱਗਰਵਾਲ, ਗੁਰਪ੍ਰੀਤ ਕੌਰ ਸਪਰਾ, ਪਰਮਿੰਦਰ ਪਾਲ ਸਿੰਘ ਤੇ ਸੁਖਜੀਤ ਪਾਲ ਸਿੰਘ ਹਾਜ਼ਰ ਸਨ।

ਅਟਾਰੀ ਸਰਹੱਦ ’ਤੇ 700 ਕਰੋੜ ਰੁਪਏ ਦੇ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅਟਾਰੀ ਸਰਹੱਦ ‘ਤੇ 700 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40044 posts
  • 0 comments
  • 0 fans