ਯੋਗ ਤੇ ਲੋੜਵੰਦ ਵਿਅਕਤੀ ਤੱਕ ਲੋਕ ਭਲਾਈ ਸਕੀਮਾਂ ਦਾ ਪਹੁੰਚਾਇਆ ਜਾਵੇਗਾ ਲਾਭ: ਬਾਜਵਾ
ਬਠਿੰਡਾ: ਵਧੀਕ ਡਿਪਟੀ ਕਮਿਸ਼ਨਰ ਜਨਰਲ ਵਰਿੰਦਰ ਪਾਲ ਸਿੰਘ ਬਾਜਵਾ ਨੇ ਬਠਿੰਡਾ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ।
ਇਸ ਤੋਂ ਪਹਿਲਾਂ ਸ਼੍ਰੀ ਬਾਜਵਾ ਸੈਕਟਰੀ ਆਰਟੀਏ ਜਲੰਧਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।
ਸ਼੍ਰੀ ਬਾਜਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਉਪ ਮੰਡਲ ਮੈਜਿਸਟ੍ਰੇਟ ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ।
ਚਾਰਜ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਵਲੋਂ ਹਰੇਕ ਯੋਗ ਤੇ ਲੋੜਵੰਦ ਵਿਅਕਤੀ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ।