Menu

ਮਨਪ੍ਰੀਤ ਬਾਦਲ ਦੀ ਨਵੀਂ ਬਣ ਰਹੀ ਕੋਠੀ ਵਿਵਾਦਾਂ ‘ਚ; ਸਿੰਗਲਾ ਨੇ ਕੀਤੀ ਜਾਂਚ ਦੀ ਮੰਗ

ਚੰਨੀ ਨੇ ਰੱਖਿਆ ਸੀ ਨੀਂਹ ਪੱਥਰ, ਸਾਬਕਾ ਵਿਧਾਇਕ ਨੇ ਲਿਖਿਆ ਮੁੱਖ ਮੰਤਰੀ ਨੂੰ ਖੁੱਲ੍ਹਾ ਖ਼ਤ
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਪਾਰ ਵਿੰਗ ਦੇ ਪ੍ਰਧਾਨ ਸਰੂਪ ਸਿੰਗਲਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਖੁੱਲ੍ਹਾ ਖ਼ਤ ਲਿਖਿਆ ਹੈ ਅਤੇ ਉਨ੍ਹਾਂ ਇਸ ਖ਼ਤ ਵਿੱਚ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੁੱਡਾ ਦੀ ਮਾਨਸਾ ਰੋਡ ਤੇ ਮਾਡਲ ਟਾਊਨ ਫੇਸ ਬਣਨ ਵਾਲੇ ਕੋਨੇ ਉਪਰ 1500 ਗਜ ਕਮਰਸ਼ੀਅਲ ਜਗ੍ਹਾ ਰੈਜ਼ੀਡੈਂਸ਼ੀਅਲ ਬਣਾਕੇ ਕੌਡੀਆਂ ਦੇ ਭਾਅ ਲੈਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਸਿੰਗਲਾ ਵੱਲੋਂ ਇਸ ਖ਼ਤ ਦਾ ਉਤਾਰਾ ਡਾਇਰੈਕਟਰ ਸੀਬੀਆਈ ਦਿੱਲੀ, ਚੀਫ਼ ਸੈਕਟਰੀ ਸਿਵਲ ਸੈਕਟਰੀਏਟ ਪੰਜਾਬ ਚੰਡੀਗਡ਼੍ਹ, ਸੈਕਟਰੀ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ,ਮਨਿਸਟਰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਪੰਜਾਬ, ਰਾਜਪਾਲ ਪੰਜਾਬ, ਲੋਕਪਾਲ ਪੰਜਾਬ, ਪ੍ਰਧਾਨਮੰਤਰੀ ਭਾਰਤ ਅਤੇ ਡਾਇਰੈਕਟਰ ਈਡੀ ਪੰਜਾਬ ਨੂੰ ਵੀ ਭੇਜਿਆ ਗਿਆ ਹੈ।

ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਸਰਕਾਰ ਦੇ ਇਹ ਕਿਹੜੇ ਰੂਲ ਹਨ ਕਿ ਕਿਸੇ ਵੀ ਵਿਭਾਗ ਅਤੇ ਪੰਜਾਬ ਦੇ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਚੂਨਾ ਲਾ ਕੇ ਜਗ੍ਹਾ ਆਪਣੇ ਨਾਮ ਕਰਵਾ ਲਉ ਅਤੇ ਵਿਭਾਗ ਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਅੱਖਾਂ ਬੰਦ ਕਰ ਲਵੇ ।ਉਨ੍ਹਾਂ ਦੋਸ਼ ਲਾਇਆ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਲਾਂਟ ਨੰਬਰ 725/726 ਲੜੀਵਾਰ 25 371ਰੁਪਏ ਪ੍ਰਤੀ ਗਜ਼ ਦੇ ਹਿਸਾਬ ਨਾਲ ਖਰੀਦ ਲਈ ਹੈ ਜਦੋਂ ਕਿ ਉਕਤ ਜਗ੍ਹਾ ਦਾ ਭਾਅ ਲੱਖਾਂ ਰੁਪਏ ਪ੍ਰਤੀ ਗਜ਼ ਹੈ ਜਿਸ ਦਾ ਨੀਂਹ ਪੱਥਰ ਵੀ ਖੁਦ ਮੁੱਖ ਮੰਤਰੀ ਵੱਲੋਂ ਰੱਖਿਆ।

ਉਨ੍ਹਾਂ ਕਿਹਾ ਕਿ ਕੀ ਮੁੱਖ ਮੰਤਰੀ ਸਾਹਿਬ ਖ਼ਜ਼ਾਨਾ ਮੰਤਰੀ ਵੱਲੋਂ ਆਪ ਜੀ ਨੂੰ ਧੋਖੇ ਵਿਚ ਰੱਖ ਕੇ ਨੀਂਹ ਪੱਥਰ ਰੱਖਿਆ, ਕੀ ਮੁੱਖ ਮੰਤਰੀ ਸਾਹਿਬ ਆਪ ਜੀ ਇਸ ਘਪਲੇ ਵਿਚ ਸ਼ਾਮਲ ਹੋ, ਜੇਕਰ ਨਹੀਂ ਤਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਡੀਲ ਨੂੰ ਰੱਦ ਕਰਵਾਇਆ ਜਾਵੇ ਅਤੇ ਬਠਿੰਡਾ ਨਿਵਾਸੀਆਂ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਖੁੱਲ੍ਹੇ ਖ਼ਤ ਤੇ ਪੰਜਾਬ ਸਰਕਾਰ ਰਿਪਲਾਈ ਨਹੀਂ ਕਰਦੀ ਤਾਂ ਸੋਚਿਆ ਜਾਵੇਗਾ ਕਿ ਪੰਜਾਬ ਸਰਕਾਰ ਲੋਕ ਹਿੱਤਾਂ ਦੀ ਨਹੀਂ ਮੰਤਰੀਆਂ ਵੱਲੋਂ ਕੀਤੇ ਜਾਂਦੇ ਘਪਲਿਆਂ ਦੀ ਸਰਕਾਰ ਹੈ ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans