Menu

ਮੁੱਖ ਮੰਤਰੀ ਚੰਨੀ ਨੇ ਦੇਵੀ ਤਲਾਬ ਮੰਦਰ ‘ਚ ਟੇਕਿਆ ਮੱਥਾ, ਮੰਦਿਰ ਦੇ ਲੰਗਰ ਨੁੰ ਜੀਐਸਟੀ ਮੁਫ਼ਤ ਕੀਤਾ

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਸ੍ਰੀ ਦੇਵੀ ਤਾਲਾਬ ਮੰਦਿਰ ਵਿਖੇ ਲੰਗਰ ‘ਤੇ ਲੱਗੇ ਜੀਐਸਟੀ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਸਤਿਕਾਰਤ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਡੀ ਵਿਖੇ ਮੱਥਾ ਟੇਕਿਆ ਅਤੇ ਮਾਂ ਦੁਰਗਾ ਤੋਂ ਸੂਬੇ ਦੀ ਹੋਰ ਵੀ ਜੋਸ਼ ਅਤੇ ਲਗਨ ਨਾਲ ਸੇਵਾ ਕਰਨ ਲਈ ਆਸ਼ੀਰਵਾਦ ਮੰਗਿਆ। ਉਹ ਸਵੇਰੇ ਸ੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਅਰਦਾਸ ਕਰਨ ਲਈ ਪੁੱਜੇ ਅਤੇ ਪ੍ਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਕਿ ਉਹ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਉਨ੍ਹਾਂ ਨੂੰ ਬਲ ਬਖਸ਼ਣ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਅਤੇ ਇਹ ਹਮੇਸ਼ਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਨੇ ਮਾਤਾ ਰਾਣੀ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਖੁਸ਼ੀ ਭਰਿਆ ਅਨੁਭਵ ਸੀ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦਾ ਸੋਮਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ ‘ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਮਾਤਮਾ ਦੀ ਕ੍ਰਿਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿਜ ਨੇ ਮੁੱਖ ਮੰਤਰੀ ਨੂੰ ਮਾਤਾ ਰਾਣੀ ਦੀ ਚੁੰਨੀ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਰਮਿੰਦਰ ਆਵਲਾ, ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ, ਜਨਰਲ ਸਕੱਤਰ ਰਾਜੇਸ਼ ਵਿੱਜ ਆਦਿ ਹਾਜ਼ਰ ਸਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans