Menu

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਟਰਾਂਸਪੋਟਰਾਂ ਨੂੰ ਬਿਨਾਂ ਟੈਕਸ ਭਰੇ ਕੋਈ ਬੱਸ ਨਾ ਚਲਾਉਣ ਦੀ ਕੀਤੀ ਅਪੀਲ

ਚੰਡੀਗੜ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਬੱਸ ਸਟੈਂਡ ਵਿੱਚ ਸਾਫ-ਸਫਾਈ, ਪੀਣ ਲਈ ਪਾਣੀ ਵਾਲੇ ਆਰ.ਓ. ਸਿਸਟਮ, ਬੱਸ ਸਟੈਂਡ ‘ਚ ਮੌਜੂਦ ਦੁਕਾਨਾਂ ਅਤੇ ਪਖਾਨਿਆਂ ਦੀ ਚੈਕਿੰਗ ਕੀਤੀ ਅਤੇ ਜਨਰਲ ਮੈਨੇਜਰ ਰਮਨ ਸ਼ਰਮਾ ਨੂੰ ਆਦੇਸ਼ ਦਿੱਤੇ ਕਿ ਬੱਸ ਸਟੈਂਡ ਦੀ ਸਾਫ-ਸਫਾਈ ਵੱਲ ਹੋਰ ਵਧੇਰੇ ਧਿਆਨ ਦਿੱਤਾ ਜਾਵੇ ਅਤੇ ਬੱਸ ਸਟੈਂਡ ਅੰਦਰ ਲੱਗੀਆਂ ਦੁਕਾਨਾਂ/ਸਟਾਂਲਾਂ ਨੂੰ ਨਿਰਧਾਰਤ ਥਾਂ ਤੱਕ ਸੀਮਤ ਰੱਖਣਾ ਯਕੀਨੀ ਬਣਾਇਆ ਜਾਵੇ।

ਟਰਾਂਸਪੋਰਟ ਮੰਤਰੀ ਦੀ ਅਗਵਾਈ ਹੇਠ ਆਰ.ਟੀ.ਏ. ਬਠਿੰਡਾ ਬਲਵਿੰਦਰ ਸਿੰਘ ਅਤੇ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਰਮਨ ਸ਼ਰਮਾ ਵੱਲੋਂ ਬੱਸ ਸਟੈਂਡ ਵਿਖੇ ਬੱਸਾਂ ਦੀ ਚੈਕਿੰਗ ਦੌਰਾਨ ਬਿਨਾਂ ਟੈਕਸ ਭਰੇ ਗੈਰ-ਕਾਨੂੰਨੀ ਤੌਰ ‘ਤੇ ਚਲਾਈਆਂ ਜਾ ਰਹੀਆਂ ਤਿੰਨ ਬੱਸਾਂ, ਜਿਨਾਂ ਵਿੱਚੋਂ ਦੋ ਆਰਬਿਟ ਐਵੀਏਸ਼ਨ ਅਤੇ ਇੱਕ ਮਾਲਵਾ ਟਰਾਂਸਪੋਰਟ ਕੰਪਨੀ ਨਾਲ ਸਬੰਧਤ ਹੈ, ਨੂੰ ਮੌਕੇ ‘ਤੇ ਹੀ ਬੰਦ ਕਰ ਦਿੱਤਾ ਗਿਆ।

ਬਿਨਾਂ ਟੈਕਸ ਭਰੇ ਚਲਾਈਆਂ ਜਾ ਰਹੀਆਂ ਤਿੰਨ ਬੱਸਾਂ ਕੀਤੀਆਂ ਬੰਦ

ਰਾਜਾ ਵੜਿੰਗ ਨੇ ਦੱਸਿਆ ਕਿ ਸੂਬੇ ਅੰਦਰ ਹੁਣ ਤਕ ਗੈਰ-ਕਾਨੂੰਨੀ ਢੰਗ ਨਾਲ ਅਤੇ ਬਿਨਾਂ ਟੈਕਸ ਭਰੇ ਚਲਾਈਆਂ ਜਾ ਰਹੀਆਂ ਕਰੀਬ 300 ਬੱਸਾਂ ਬੰਦ ਕੀਤੀਆਂ ਜਾ ਚੁੱਕੀਆਂ ਹਨ, ਜਿਨਾਂ ਵਿੱਚੋਂ 35 ਬੱਸਾਂ ਬਠਿੰਡਾ ਜ਼ਿਲੇ ਨਾਲ ਸਬੰਧਤ ਹਨ। ਉਨਾਂ ਕਿਹਾ ਕਿ ਜਦੋਂ ਬੱਸ ਆਪ੍ਰੇਟਰ ਸਵਾਰੀ ਦੀ ਟਿਕਟ ਦੇ ਰੂਪ ਵਿੱਚ ਬਣਦਾ ਟੈਕਸ ਵਸੂਲ ਰਹੇ ਹਨ ਤਾਂ ਉਹ ਸਰਕਾਰ ਦਾ ਟੈਕਸ ਭਰਨ ਤੋਂ ਕਿਉਂ ਕੰਨੀ ਕਤਰਾਉਂਦੇ ਹਨ। ਉਨਾਂ ਬੱਸ ਆਪ੍ਰੇਟਰਾਂ ਨੂੰ ਅਪੀਲ ਕੀਤੀ ਕਿ  ਬਿਨਾਂ ਟੈਕਸ ਭਰੇ ਕੋਈ ਵੀ ਬੱਸ ਨਾ ਚਲਾਈ ਜਾਵੇ।

ਟਰਾਂਸਪੋਰਟ ਮੰਤਰੀ ਵੱਲੋਂ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਮੁਲਾਜਮਾਂ ਦੀਆਂ ਯੂਨੀਅਨਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਨਵੀਂ ਭਰਤੀ ਰੈਗੂਲਰ ਤੌਰ ‘ਤੇ ਹੀ  ਕੀਤੀ ਜਾਵੇਗੀ। ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੁਸ਼ਕਿਲਾਂ ਦੱਸਣ ‘ਤੇ ਟਰਾਂਸਪੋਰਟ ਮੰਤਰੀ ਨੇ ਮੌਕੇ ‘ਤੇ ਹੀ ਉੱਚ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ।

ਇਸ ਮੌਕੇ ਟਰਾਂਸਪੋਰਟ ਮੰਤਰੀ ਸ੍ਰੀ ਰਾਜਾ ਵੜਿੰਗ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਵੀ ਮਿਲੇ ਅਤੇ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਟਰਾਂਸਪੋਟਰ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸੇ ਵਿਰੁੱਧ ਨਾਜਾਇਜ਼ ਕਾਰਵਾਈ ਨਹੀਂ ਹੋਵੇਗੀ। ਉਨਾਂ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਬਿਨਾਂ ਟੈਕਸ ਭਰੇ ਬੱਸਾਂ ਨਾ ਚਲਾਈਆਂ ਜਾਣ।

ਉਨਾਂ ਨਾਲ ਆਰ.ਟੀ.ਏ. ਬਠਿੰਡਾ ਬਲਵਿੰਦਰ ਸਿੰਘ, ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਜਨਰਲ ਮੈਨੇਜਰ ਰਮਨ ਸ਼ਰਮਾ, ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਵੱਲੋਂ ਰਸ਼ਪਾਲ ਸਿੰਘ ਆਹਲੂਵਾਲੀਆ ਅਤੇ ਮਿੰਨੀ ਬੱਸ ਅਪਰੇਟਰਜ਼ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ ਅਤੇ ਹਰਵਿੰਦਰ ਹੈਪੀ ਆਦਿ ਮੌਜੂਦ ਰਹੇ।

AR FARMTRAC

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…

ਚੰਡੀਗੜ੍ਹ, 18 ਜਨਵਰੀ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ…

5 ਫਰਵਰੀ ਨੂੰ ਦਿੱਲੀ ਵਿੱਚ…

ਚੰਡੀਗੜ੍ਹ, 18 ਜਨਵਰੀ -ਪੰਜਾਬ ਦੇ ਮੁੱਖ ਮੰਤਰੀ…

ਚਾਚੇ ਨੇ 1500 ਰੁਪਏ ਪਿੱਛੇ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

Listen Live

Subscription Radio Punjab Today

Subscription For Radio Punjab Today

ਪੀ.ਸੀ.ਏ. ਫਰਿਜ਼ਨੋ ਵੱਲੋ ਲ਼ਾਸ ਏਂਜਲਸ ਫਾਇਰ ਲਈ…

20 ਜਨਵਰੀ 2025 : ਫਰਿਜ਼ਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਲੰਘੇ ਐਤਵਾਰ ਪੀ.ਸੀ. ਏ. (ਪੰਜਾਬੀ ਕਲਚਰਲ ਐਸੋਸੀਏਸ਼ਨ)…

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

Our Facebook

Social Counter

  • 45173 posts
  • 0 comments
  • 0 fans