Menu

ਜੈਜੀਤ ਜੌਹਲ ਨੇ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ

ਸਿਆਸੀ ਅਕਸ ਖ਼ਰਾਬ ਕਰਨ ਲਈ ਲਾਏ ਸਨ ਕੇਜਰੀਵਾਲ ਨੇ ਬੇਤੁਕੇ ਦੋਸ਼: ਜੌਹਲ

ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਹੈ। ਉਨ੍ਹਾਂ ਆਪਣੇ ਵਕੀਲ ਰਾਹੀਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਠਿੰਡਾ ਦੀ ਅਦਾਲਤ ਵਿਚ ਕ੍ਰਿਮੀਨਲ ਮਾਣਹਾਨੀ ਦਾ ਕੇਸ ਦਾਇਰ ਕਰਦਿਆਂ ਦੋਸ਼ ਲਾਇਆ ਕਿ ਕੇਜਰੀਵਾਲ ਨੇ ਉਸ ਦੇ ਸਿਆਸੀ ਅਕਸ ਨੂੰ ਢਾਹ ਲਾਉਣ ਲਈ ਬੇਤੁਕੀ ਬਿਆਨਬਾਜ਼ੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਝੂਠੇ ਦੋਸ਼ਾਂ ਦੀ ਰਾਜਨੀਤੀ ਕਰਨ ਦਾ ਆਦੀ ਹੈ ਜਿਸ ਦੀ ਮਿਸਾਲ ਇਸ ਤੋਂ ਵੀ ਮਿਲਦੀ ਹੈ ਕਿ ਉਸ ਨੇ ਪਹਿਲਾਂ ਬਿਕਰਮ ਸਿੰਘ ਮਜੀਠੀਆ ਅਤੇ ਅਰੁਣ ਜੇਤਲੀ ਤੋਂ ਲਾਏ ਦੋਸ਼ਾਂ ਤਹਿਤ ਮਾਫੀ ਮੰਗ ਲਈ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹੋਛੀ ਤੇ ਝੂਠੀ ਰਾਜਨੀਤੀ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦਾ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਉਸਦੇ ਅਤੇ ਉਸਦੇ ਪਰਿਵਾਰ ਦੀ ਛਵੀ ਨੂੰ ਖ਼ਰਾਬ ਕਰਨ ਲਈ ਇਕ ਸਾਜ਼ਿਸ਼ ਤਹਿਤ ਅਜਿਹੇ ਦੋਸ਼ ਲਾਏ ਹਨ। ਹਾਲਾਂਕਿ ਕੇਜਰੀਵਾਲ ਕੋਲ ਅਜਿਹੇ ਦੋਸ਼ਾਂ ਦਾ ਕੋਈ ਸਬੂਤ ਨਹੀਂ ਹੈ। ਜੌਹਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਭਾਵੇਂ ਅਰਵਿੰਦ ਕੇਜਰੀਵਾਲ ਨੂੰ ਝੂਠੇ ਦੋਸ਼ ਲਾਉਣ ਤੇ ਕਈ ਵਾਰ ਮਾਣ ਹਾਨੀ ਦੇ ਕੇਸਾਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਉਹ ਹਰ ਵਾਰ ਮਾਫੀ ਮੰਗ ਕੇ ਆਪਣਾ ਖਹਿੜਾ ਛੁਡਾਉਂਦਾ ਆ ਰਿਹਾ ਹੈ ਪਰ ਹੁਣ ਉਹ ਅਰਵਿੰਦ ਕੇਜਰੀਵਾਲ ਨੂੰ ਮਾਫੀ ਨਹੀਂ ਦੇਣਗੇ। ਉਨ੍ਹਾਂ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਅਰਵਿੰਦ ਕੇਜਰੀਵਾਲ ਸਿਆਸੀ ਮਾਈਲੇਜ ਲੈਣ ਲਈ ਚੋਣਾਂ ਤੋਂ ਪਹਿਲਾਂ ਅਜਿਹੇ ਦੋਸ਼ ਲਾਉਂਦਾ ਹੈ ਪਰ ਚੋਣਾਂ ਹੋਣ ਤੋਂ ਬਾਅਦ ਤੁਰੰਤ ਮੁਆਫ਼ੀ ਮੰਗ ਲੈਂਦਾ ਹੈ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਸਿਰਫ ਉਨ੍ਹਾਂ ਦੀ ਹੀ ਨਹੀਂ ਸਗੋਂ ਕਾਂਗਰਸ ਪਾਰਟੀ ਦੇ ਅਕਸ ਨੂੰ ਵੀ ਖ਼ਰਾਬ ਕਰਨ ਦਾ ਯਤਨ ਕੀਤਾ ਹੈ।ਜ਼ਿਕਰਯੋਗ ਹੈ ਕਿ 29 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਵਿੱਚ ਵਪਾਰੀਆਂ ਨਾਲ ਮੀਟਿੰਗ ਕੀਤੀ ਸੀ ਜਿਸ ਦੌਰਾਨ ਉਨ੍ਹਾਂ ਜੈਜੀਤ ਸਿੰਘ ਜੌਹਲ ਤੇ ਕੁਝ ਟਿੱਪਣੀਆਂ ਕੀਤੀਆਂ ਸਨ।

ਇਸ ਤੋਂ ਤੁਰੰਤ ਬਾਅਦ ਹੀ ਜੈਜੀਤ ਜੌਹਲ ਨੇ ਐਲਾਨ ਕਰ ਦਿੱਤਾ ਸੀ ਕਿ ਉਹ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਅੱਜ ਉਨ੍ਹਾਂ ਆਪਣੇ ਐਲਾਨ ਅਨੁਸਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਬਠਿੰਡਾ ਦੀ ਅਦਾਲਤ ਵਿੱਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕ੍ਰਿਮੀਨਲ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਨ ਗਰਗ, ਬਲਜਿੰਦਰ ਠੇਕੇਦਾਰ, ਮਾਸਟਰ ਹਰਮੰਦਰ ਸਿੰਘ, ਗੁਰਇਕਬਾਲ ਸਿੰਘ ਚਹਿਲ ਅਤੇ ਸਮੂਹ ਕੌਂਸਲਰ ਮੌਜੂਦ ਸਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans