Menu

ਮੁੱਖ ਮੰਤਰੀ ਚੰਨੀ ਦੀ ਪੰਜਾਬ ਸਰਕਾਰ ਵੱਲੋਂ ਬਿਜਲੀ ਸਸਤੀ ਕਰਨ ਦਾ ਫੈਸਲਾ ਇਤਿਹਾਸਕ: ਸਿੰਗਲਾ

ਚੰਨੀ ਤੇ ਸਿੰਗਲਾ ਦੇ ਭਰਵੇਂ ਸੁਆਗਤ ਲਈ ਉਡੀਕ ਕਰਨ ਲੱਗੇ ਸੰਗਰੂਰ ਵਾਸੀ

ਸੰਗਰੂਰ: ਚੰਨੀ ਸਰਕਾਰ ਦੇ ਅਹਿਮ ਫੈਸਲਿਆਂ ਤੇ ਦੀਵਾਲੀ ਦੇ ਤੋਹਫ਼ਿਆਂ ਦਾ ਸਾਰੇ ਧਰਮਾਂ ਦੇ ਲੋਕਾਂ ਨੇ ਸੰਗਰੂਰ ਵਿਚ ਇਕੱਤਰ ਹੋ ਕੇ ਸੁਆਗਤ ਕੀਤਾ। ਭਵਾਨੀਗੜ੍ਹ ਅਤੇ ਸੰਗਰੂਰ ਚ ਲੋਕਾਂ ਨੇ ਚਰਨਜੀਤ ਚੰਨੀ ਦੀ ਪ੍ਰੈੱਸ ਕਾਨਫਰੰਸ ਲਾਇਵ ਦੇਖੀ ਅਤੇ ਮੌਕੇ ਤੇ ਹੀ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਦਾ ਐਲਾਨ ਕੀਤਾ ਹੈ। 100 ਯੂਨਿਟ ਤੱਕ 4 ਰੁਪਏ 19 ਪੈਸੇ ਤੋਂ ਘਟਾਕੇ 1 ਰੁਪਏ 19 ਪੈਸੇ, 300 ਯੁਨਿਟ ਤੱਕ 7 ਰੁਪਏ ਦੀ ਥਾਂ 4 ਰੁਪਏ ਅਤੇ ਹੋਰ ਸਲੈਬਾਂ ਵਿਚ ਵੀ ਇਸੇ ਤਰੀਕੇ 3 ਰੁਪਏ ਦੀ ਕਟੌਤੀ ਕੀਤੀ ਜਾ ਰਹੀ ਹੈ ਤੇ ਇਹ ਦਰਾਂ ਅੱਜ ਤੋਂ ਲਾਗੂ ਹੋਣਗੀਆਂ। ਖਪਤਕਾਰਾਂ ਨੂੰ ਇਹ ਲਾਭ ਦੇਣ ਨਾਲ ਪੰਜਾਬ ਸਰਕਾਰ ’ਤੇ ਹਰ ਸਾਲ 3316 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਹ ਸਹੂਲਤ 07 ਕਿਲੋਵਾਟ ਤੱਕ ਲੋਡ ਵਾਲੇ ਸਿਰਫ ਘਰੇਲੂ ਖਪਤਕਾਰਾਂ ਲਈ ਹੋਵੇਗੀ। ਇਸ ਦੇ ਨਾਲ ਨਾਲ ਮੁਲਾਜ਼ਮਾਂ ਦੇ ਡੀ ਏ ਵਿਚ 11 ਫ਼ੀਸਦ ਵਾਧੇ ਦਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਇਹ ਫ਼ੈਸਲੇ ਇਤਿਹਾਸਕ ਹਨ, ਜਿਨ੍ਹਾਂ ਲਈ ਮੁੱਖ ਮੰਤਰੀ ਸ.ਚੰਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ।

ਇਹਨਾਂ ਫ਼ੈਸਲਿਆਂ ਨੂੰ ਲੈਕੇ ਹਲਕਾ ਸੰਗਰੂਰ ਦੇ ਲੋਕਾਂ ਵਿਚ ਅਥਾ ਖੁਸ਼ੀ ਪਾਈ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਹਨਾਂ ਫ਼ੈਸਲਿਆਂ ਸਬੰਧੀ ਹਲਕਾ ਸੰਗਰੂਰ ਸਮੇਤ ਸਮੁੱਚੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕੀਤਾ।

ਸ਼੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਚਲੀ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ 02 ਕਿਲੋਵਾਟ ਵਾਲੇ ਸਾਰੇ ਖ਼ਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਜਾਣ ਅਤੇ ਹੁਣ ਅਕਾਲੀ ਦਲ ਭਾਜਪਾ ਦੀ ਤਤਕਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਵਿੱਚੋਂ ਜੀ.ਵੀ.ਕੇੇ. ਗੋਇੰਦਵਾਲ ਸਾਹਿਬ ਨਾਲ ਸਮਝੌਤਾ ਰੱਦ ਕੀਤੇ ਜਾਣ ਸਬੰਧੀ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਇਸ ਸਮਝੌਤੇ ਕਾਰਨ ਪੰਜਾਬ ਸਰਕਾਰ ਨੂੰ ਉਦੋਂ ਵੀ 07.52 ਰੁਪਏ ਪ੍ਰਤੀ ਯੂਨਿਟ ਬਿਜਲੀ ਕੰਪਨੀ ਨੂੰ ਦੇਣੇ ਪੈਂਦੇ ਸਨ, ਜਦੋਂ ਥਰਮਲ ਪਲਾਂਟ ਵਿੱਚ ਬਿਜਲੀ ਉਤਪਾਤਦਨ ਵੀ ਨਹੀਂ ਹੋ ਰਿਹਾ ਹੁੰਦਾ ਸੀ। ਹੁਣ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਨੂੰ ਜੋ ਟੈਂਡਰ ਪ੍ਰਾਪਤ ਹੋਏ ਹਨ ਉਸ ਨਾਲ 2.50 ਰੁਪਏ ਪ੍ਰਤੀ ਯੂਨਿਟ ਬਿਜਲੀ ਸੂਰਜੀ ਊਰਜਾ ਉਤੇ ਆਧਾਰਤ ਪੈਦਾ ਕਰਨ ਨਾਲ ਸਬੰਧਤ ਹਨ। ਇਨ੍ਹਾਂ ਸਦਕਾ ਜੀ.ਵੀ.ਕੇੇ. ਗੋਇੰਦਵਾਲ ਸਾਹਿਬ ਵਾਲੇ ਥਰਮਲ ਤੋਂ ਕੋਲੇ ਨਾਲ ਪੈਦਾ ਹੁੰਦੀ ਬਿਜਲੀ ਦੀ ਲੋੜ ਨਹੀਂ ਪਵੇਗੀ। ਸ੍ਰੀ ਸਿੰਗਲਾ ਨੇ ਮੁੱਖ ਮੰਤਰੀ ਵਲੋਂ ਆਉਣ ਵਾਲੇ ਸੈਸ਼ਨ ਦੌਰਾਨ ਬਾਕੀ ਬਿਜਲੀ ਘਰਾਂ ਦੇ ਸਮਝੌਤੇ ਵਿਚਾਰੇ ਜਾਣ ਦੇ ਕਦਮ ਨੂੰ ਵੀ ਲੋਕ ਹਿੱਤ ਵਿਚ ਦੱਸਿਆ।

ਪੰਜਾਬ ਕਾਂਗਰਸ ਸਰਕਾਰ ਦੇ ਇਸ ਇਤਿਹਾਸਿਕ ਫੈਸਲੇ ਦੀ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਸੰਗਰੂਰ ਹਲਕੇ ਦੇ ਲੋਕਾਂ ਨੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਗ੍ਰਹਿ ਵਿਖੇ ਜਾ ਕੇ ਖੁਸ਼ੀ ਸਾਂਝੀ ਕੀਤੀ। ਇਸ ਤੋਂ ਇਲਾਵਾ ਵੱਖ ਵੱਖ ਥਾਵਾਂ ਤੇ ਆਮ ਲੋਕਾਂ ਵਲੋਂ ਲੱਡੂ ਵੰਡੇ ਗਏ ਤੇ ਪਟਾਕੇ ਵੀ ਚਲਾਏ।

ਇਸ ਮੌਕੇ ਬਿੱਟੂ ਖਾਨ ਨੇ ਕਾਂਗਰਸ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਜਿੱਥੇ ਮੋਦੀ ਸਰਕਾਰ ਵਲੋਂ ਕੀਤੀ ਜਾ ਰਹੀ ਮਹਿੰਗਾਈ ਕਰਕੇ ਆਮ ਜਨਤਾ ਦਾ ਲੱਕ ਟੁੱਟ ਰਿਹਾ ਹੈ। ਉਥੇ ਹੀ ਕਾਂਗਰਸ ਸਰਕਾਰ ਵਲੋਂ ਆਮ ਜਨਤਾ ਲਈ ਵੱਡੇ ਐਲਾਨ ਕੀਤੇ ਜਾ ਰਹੇ ਹਨ। ਸਰਕਾਰ ਦੇ ਇਸ ਇਤਿਹਾਸਿਕ ਫੈਸਲੇ ਤੋਂ ਬਾਅਦ ਲੋਕਾਂ ਵਲੋਂ 2022 ਦੀਆਂ ਚੋਣਾਂ ਚ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਦੀ ਵਚਨਬੱਧਤਾ ਜਤਾਈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans