Menu

ਖੇਡ ਮੰਤਰੀ ਪਰਗਟ ਸਿੰਘ ਵੱਲੋਂ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ

ਪੰਜਾਬ ਸਰਕਾਰ, ਕੌਰ ਸਿੰਘ ਵਰਗੇ ਮਾਣਮੱਤੇ ਖਿਡਾਰੀਆਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ: ਪਰਗਟ ਸਿੰਘ

ਪੰਜਾਬ ਦੇ ਖੇਡ ਮੰਤਰੀ ਸ. ਪਰਗਟ ਸਿੰਘ, ਪਟਿਆਲਾ ਦੇ ਇੱਕ ਨਿਜੀ ਹਸਪਤਾਲ ‘ਚ ਦਾਖਲ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦਾ ਹਾਲ-ਚਾਲ ਜਾਣਦੇ ਹੋਏ।

ਪਟਿਆਲਾਪੰਜਾਬ ਦੇ ਖੇਡਾਂ ਤੇ ਯੁਵਕ ਭਲਾਈ ਵਿਭਾਗਾਂ ਦੇ ਮੰਤਰੀ ਪਰਗਟ ਸਿੰਘ ਅੱਜ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ ਲਈ ਇੱਥੇ ਬਡੂੰਗਰ ਸਥਿਤ ਇੱਕ ਨਿਜੀ ਹਸਪਤਾਲ ‘ਚ ਪੁੱਜੇ। ਉਨ੍ਹਾਂ ਨੇ ਇਸ ਮੌਕੇ ਕੌਰ ਸਿੰਘ, ਜੋਕਿ ਪਦਮਸ੍ਰੀ, ਅਰਜੁਨ ਅਵਾਰਡ ਅਤੇ ਵਿਸ਼ਿਸਟ ਸੈਨਾ ਮੈਡਲ ਨਾਲ ਸਨਮਾਨਤ, ਮੁੱਕੇਬਾਜੀ ਦੇ ਕੌਮਾਂਤਰੀ ਖਿਡਾਰੀ ਹਨ ਅਤੇ ਸਰੀਰਕ ਪੱਖੋਂ ਠੀਕ ਨਾ ਹੋਣ ਕਾਰਨ ਇਲਾਜ ਅਧੀਨ ਹਨ, ਦਾ ਹਾਲ-ਚਾਲ ਜਾਣਿਆ। ਜਿਕਰਯੋਗ ਹੈ ਕਿ ਕੌਰ ਸਿੰਘ 1982 ਏਸ਼ੀਅਨ ਗੇਮਜ ਗੋਲਡ, ਏਸ਼ੀਅਨ ਚੈਂਪੀਅਨਸ਼ਿਪ ਦੇ ਸੋਨ ਤਮਗਾ ਜੇਤੂ ਮੁਕੇਬਾਜ ਹਨ।

ਖੇਡਾਂ ਤੇ ਯੁਵਕ ਭਲਾਈ, ਉਚੇਰੀ ਸਿੱਖਿਆ ਤੇ ਭਾਸ਼ਾ, ਸਕੂਲ ਸਿੱਖਿਆ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਪੰਜਾਬ ਸਰਕਾਰ ਸ. ਕੌਰ ਸਿੰਘ ਵਰਗੇ ਮਾਣਮੱਤੇ ਖਿਡਾਰੀਆਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ।

ਪਰਗਟ ਸਿੰਘ ਨੇ ਕੌਰ ਸਿੰਘ ਨਾਲ 1996 ਉਲੰਪਿਕ ਖੇਡਾਂ ਦੇ ਸਮੇਂ ਦੀਆਂ ਆਪਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਕੌਰ ਸਿੰਘ ਦੀ ਸੁਪਤਨੀ ਬਲਜੀਤ ਕੌਰ ਨਾਲ ਵੀ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਜਿਹੇ ਮਾਣਮੱਤੇ ਤੇ ਚਾਨਣ ਮੁਨਾਰੇ ਖਿਡਾਰੀਆਂ ਦੇ ਸਦਾ ਨਾਲ ਹੈ।

ਖੇਡ ਮੰਤਰੀ ਨੇ ਕੌਰ ਸਿੰਘ ਦਾ ਇਲਾਜ ਕਰ ਰਹੀ ਡਾਕਟਰਾਂ ਦੀ ਟੀਮ ਦੇ ਮੈਂਬਰ, ਡਾ. ਹਰਸ਼ਵਰਧਨ ਖੁਰਾਣਾ, ਡਾ. ਇੰਦਰਜੀਤ ਕੌਰ ਤੇ ਡਾ. ਐਮ.ਐਸ. ਆਹਲੂਵਾਲੀਆ ਨਾਲ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਸ. ਕੌਰ ਸਿੰਘ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨ੍ਹਾਂ ਨੇ ਪਟਿਆਲਾ ਐਸ.ਪੀ. ਸਿਟੀ ਸ. ਹਰਪਾਲ ਸਿੰਘ, ਜੋ ਕਿ ਖ਼ੁਦ ਮੁੱਕੇਬਾਜੀ ਦੇ ਕੌਮਾਂਤਰੀ ਖਿਡਾਰੀ ਹਨ, ਨੂੰ ਵਿਸ਼ੇਸ਼ ਤੌਰ ‘ਤੇ ਸ. ਕੌਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਖਿਆਲ ਰੱਖਣ ਲਈ ਆਖਿਆ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans