Menu

ਪੰਜਾਬ ਪੁਲਿਸ ਨੇ ਮੋਗਾ ਤੋਂ 18 ਕੁਇੰਟਲ ਚੂਰਾ ਪੋਸਤ ਬਰਾਮਦ; 11 ਵਿਅਕਤੀ ਨਾਮਜ਼ਦ

ਫੜੀ ਗਈ ਭੁੱਕੀ।

ਚੰਡੀਗੜ/ ਮੋਗਾ: ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਮੋਗਾ ਦੇ ਧਰਮਕੋਟ ਸਬ-ਡਵੀਜਨ ਦੇ ਬੱਦੂਵਾਲ ਬਾਈਪਾਸ ‘ਤੇ ਸਥਿਤ ਇੱਕ ਗੋਦਾਮ ਤੋਂ 1800 ਕਿਲੋ ਵਜ਼ਨ ਵਾਲੀਆਂ  ਭੁੱਕੀ ਦੀਆਂ 90 ਬੋਰੀਆਂ (20 ਕਿਲੋ ਪ੍ਰਤੀ ਬੋਰੀ) ਬਰਾਮਦ ਕੀਤੀਆਂ ਹਨ। ਪੁਲੀਸ ਨੇ ਗੋਦਾਮ ਵਿੱਚੋਂ ਇੱਕ ਟਰੱਕ (ਐਚਆਰ-64-6149) ਅਤੇ ਇੱਕ ਐਮਯੂਵੀ ਜ਼ਾਈਲੋ (ਪੀਬੀ-05-ਜੇ-9539) ਨੂੰ ਵੀ ਕਬਜ਼ੇ ਵਿੱਚ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਪੁਲੀਸ ਨੂੰ ਮਿਲੀ ਸੂਹ  ‘ਤੇ ਕਾਰਵਾਈ ਕਰਦੇ ਹੋਏ ਐਸਐਸਪੀ ਮੋਗਾ ਸੁਰਿੰਦਰਜੀਤ ਸਿੰਘ ਮੰਡ ਨੇ ਪੁਲਿਸ ਟੀਮ ਨੂੰ ਗੋਦਾਮ ‘ਤੇ ਛਾਪੇਮਾਰੀ ਲਈ ਭੇਜਿਆ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਭੁੱਕੀ ਨੂੰ ਜਬਤ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਪਿੰਡ ਦੌਲੇਵਾਲਾ ਦੇ ਪਿੱਪਲ ਸਿੰਘ, ਜੋ ਕਿ ਐਨਡੀਪੀਐਸ ਐਕਟ ਤਹਿਤ 30 ਸਾਲ ਦੀ ਸਜਾ ਕੱਟ ਰਿਹਾ ਹੈ,  ਸਮੇਤ 11 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਹੋਰ 10 ਦੋਸ਼ੀਆਂ ਦੀ ਪਛਾਣ ਇੰਦਰਜੀਤ ਸਿੰਘ ਉਰਫ ਲਾਭਾ, ਮਿੰਨਾ ਸਿੰਘ, ਰਸਾਲ ਸਿੰਘ ਉਰਫ ਨੰਨੂ, ਕਰਮਜੀਤ ਸਿੰਘ ਉਰਫ ਕਰਮਾ, ਗੁਰਜਿੰਦਰ ਸਿੰਘ ਉਰਫ ਮੋਟੂ, ਜੁਗਰਾਜ ਸਿੰਘ ਉਰਫ ਜੋਗਾ, ਲਖਵਿੰਦਰ ਸਿੰਘ ਉਰਫ ਕੱਕੂ, ਪਰਮਜੀਤ ਸਿੰਘ ਉਰਫ ਪੰਮਾ ਅਤੇ ਬੂਟਾ ਸਿੰਘ, ਸਾਰੇ ਵਾਸੀ  ਪਿੰਡ ਦੌਲੇਵਾਲਾ  ਅਤੇ ਮੰਗਲ ਸਿੰਘ ਵਾਸੀ ਪਿੰਡ ਮੰਦਿਰ ਵਜੋਂ ਹੋਈ ਹੈ ।
ਐਸਐਸਪੀ ਸੁਰਿੰਦਰਜੀਤ ਸਿੰਘ ਮੰਡ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ।
ਦੱਸਣਯੋਗ ਹੈ ਕਿ  ਥਾਣਾ ਧਰਮਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 15-61/85 ਅਧੀਨ ਐਫ.ਆਈ.ਆਰ ਨੰਬਰ 202 ਮਿਤੀ 1 ਨਵੰਬਰ 2021 ਨੂੰ ਦਰਜ ਕੀਤੀ ਗਈ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40098 posts
  • 0 comments
  • 0 fans