Menu

ਉਪ ਮੁੱਖ ਮੰਤਰੀ ਰੰਧਾਵਾ ਨੇ 3 ਸਾਲਾਂ ਦੀ ਕਾਰਗੁਜ਼ਾਰੀ ਲਈ ਮਾਰਕਫੈੱਡ ਟੀਮ ਦੀ ਪਿੱਠ ਥਾਪੜੀ

ਮਾਰਕਫੈੱਡ ਦੇ ਨਵੇਂ ਬਣੇ ਬੋਰਡ ਆਫ ਡਾਇਰੈਕਟਰਜ਼ ਦੀ ਪਹਿਲੀ ਮੀਟਿੰਗ ਹੋਈ

ਉਪ ਮੁੱਖ ਮੰਤਰੀ ਨੇ ਮਾਰਕਫੈੱਡ ਦੇ ਕੰਮਕਾਜ ਵਿੱਚ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਚੰਡੀਗੜ: ਮਾਰਕਫੈੱਡ ਦੇ ਨਵੇਂ ਬਣੇ ਬੋਰਡ ਆਫ ਡਾਇਰੈਕਟਰਜ਼ ਦੀ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਨਵੇਂ ਬਣੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਦੇ ਨਾਲ ਪਹਿਲੀ ਮੀਟਿੰਗ ਹੋਈ।

ਮਾਰਕਫੈੱਡ ਦੇ ਪਿਛਲੇ ਬੋਰਡ ਆਫ ਡਾਇਰੈਕਟਰਜ਼ ਦੀ ਮਿਆਦ 25 ਸਤੰਬਰ, 2021 ਨੂੰ ਸਮਾਪਤ ਹੋ ਗਈ ਸੀ। ਹੁਣ 12 ਅਕਤੂਬਰ, 2021 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਨਵੇਂ ਬੋਰਡ ਦਾ ਗਠਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 23 ਅਕਤੂਬਰ 2021 ਨੂੰ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਮਾਰਕਫੈੱਡ ਦਾ ਚੇਅਰਮੈਨ  ਨਿਯੁਕਤ ਕੀਤਾ  ਗਿਆ ਸੀ।

ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਪਿਛਲੇ 3 ਸਾਲਾਂ ਦੌਰਾਨ ਮਾਰਕਫੈੱਡ ਦੀ ਕੀਤੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਟਰਨ ਓਵਰ ਵਿੱਚ ਵਾਧਾ ਕਰਨ ਲਈ ਮਾਰਕਫੈੱਡ ਟੀਮ ਦੀ ਸ਼ਲਾਘਾ ਕੀਤੀ।

ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਨੇ ਮਾਰਕਫੈੱਡ ਦੇ ਕੰਮਕਾਜ ਵਿੱਚ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਪਹਿਲਾਂ ਮਾਰਕਫੈੱਡ ਦੇ ਐਮ.ਡੀ. ਵਰੁਣ ਰੂਜਮ ਵੱਲੋਂ ਨਵੇਂ ਗਠਿਤ ਬੋਰਡ ਆਫ ਡਾਇਰੈਕਟਰਜ਼ ਦਾ ਨਿੱਘਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਡਾਇਰੈਕਟਰ ਜਸਦੀਪ ਸਿੰਘ ਨੂੰ ਸਰਬਸੰਮਤੀ ਨਾਲ ਵਾਈਸ ਚੇਅਰਮੈਨ ਚੁਣਿਆ ਗਿਆ।

ਮਾਰਕਫੈੱਡ ਦੀਆਂ 3101 ਮੈਂਬਰ ਸੁਸਾਇਟੀਆਂ ਤੋਂ ਗਠਿਤ ਪੰਜਾਬ ਰਾਜ ਦੀਆਂ 12 ਜੋਨਾਂ ਵਿੱਚੋਂ ਡਾਇਰੈਕਟਰਾਂ ਦੀ ਚੋਣ ਕੀਤੀ ਗਈ ਸੀ।

ਨਵੇਂ ਚੁਣੇ ਗਏ ਡਾਇਰੈਕਟਰਾਂ ਵਿੱਚ ਹਰਿੰਦਰ ਸਿੰਘ, ਜਸਦੀਪ ਸਿੰਘ, ਗਿਆਨ ਸਿੰਘ, ਰਣਜੀਤ ਸਿੰਘ, ਗੁਰਮੇਜ ਸਿੰਘ, ਟਹਿਲ ਸਿੰਘ, ਪਰਮਜੀਤ ਸਿੰਘ, ਕਰਨੈਲ ਸਿੰਘ, ਤਰਲੋਕ ਸਿੰਘ, ਦਵਿੰਦਰ ਸਿੰਘ, ਤਰਸੇਮ ਸਿੰਘ ਅਤੇ ਹਰਿੰਦਰ ਸਿੰਘ ਸ਼ਾਮਲ ਸਨ।

ਵਡੋਦਰਾ ‘ਚ ਨਦੀ ‘ਤੇ ਬਣਿਆ ਪੁਲ ਟੁੱਟਿਆ,9…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ ’ਤੇ ਬਣਿਆ ਪੁਲ ਅੱਜ ਸਵੇਰੇ ਢਹਿ ਗਿਆ। ਹਾਦਸੇ ਸਮੇਂ ਵਾਹਨ ਪੁਲ ਪਾਰ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

SYL ਦੇ ਮੁੱਦੇ ‘ਤੇ ਪੰਜਾਬ…

ਚੰਡੀਗੜ੍ਹ, 9 ਜੁਲਾਈ – ਪੰਜਾਬ ਅਤੇ ਹਰਿਆਣਾ…

ਸੀ.ਬੀ.ਆਈ. ਨੇ 25 ਸਾਲਾਂ ਤੋਂ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49288 posts
  • 0 comments
  • 0 fans