Menu

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।

ਉਨਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।

ਉਨਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ  ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਉਨਾਂ ਸਭਨਾਂ ਨੂੰ ਅਪੀਲ ਕੀਤੀ ਹੈ।

ਰਾਣਾ ਕੇ.ਪੀ. ਸਿੰਘ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੰੂ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।

ਸਪੀਕਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

ED ਵੱਲੋਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਜਲੰਧਰ, 9 ਜੁਲਾਈ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਰਾਜਸਥਾਨ – ਚੁਰੂ ‘ਚ ਫਾਈਟਰ…

ਚੁਰੂ: 9 ਜੁਲਾਈ- ਚੁਰੂ ਜ਼ਿਲ੍ਹੇ ਦੇ ਰਤਨਗੜ੍ਹ…

ਵਡੋਦਰਾ ‘ਚ ਨਦੀ ‘ਤੇ ਬਣਿਆ…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49297 posts
  • 0 comments
  • 0 fans