Menu

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ : ਜ਼ਿਲ੍ਹਾ ਚੋਣ ਅਫ਼ਸਰ

ਮਲੇਰਕੋਟਲਾ, 6 ਨਵੰਬਰ – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ 01 ਨਵੰਬਰ ਤੋਂ ਸ਼ੁਰੂ ਹੋ ਗਿਆ ਹੈ। ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਲਈ 30 ਨਵੰਬਰ 2021 ਤੱਕ ਫਾਰਮ ਭਰੇ ਜਾ ਸਕਦੇ ਹਨ।ਇਹ ਫਾਰਮ ਦਸਤੀ ਰੂਪ ਵਿੱਚ ਜਾਂ ਆਨ ਲਾਈਨ ਭਰੇ ਜਾ ਸਕਦੇ ਹਨ।ਇਸ ਕਾਰਜ ਨੂੰ ਬਹੁਤ ਸੁਖਾਲਾ ਕਰ ਦਿੱਤਾ ਗਿਆ ਹੈ ਅਤੇ ਯੁਵਾ ਵਰਗ ਆਪਣੇ ਸਮਾਰਟ ਫ਼ੋਨ ਤੇ ਬਹੁਤ ਹੀ ਆਸਾਨੀ ਨਾਲ ਆਨ ਲਾਈਨ ਫਾਰਮ ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦੇ ਹਨ।ਇਸ ਲਈ ਗੂਗਲ ਪਲੇਅ ਸਟੋਰ ਤੋਂ VOTER HELPLINE APP  ਡਾਊਨਲੋਡ ਕਰੋ ਅਤੇ ਤੁਰੰਤ ਵੋਟਰ ਬਣਨ ਦੀ ਪ੍ਰਕਿਰਿਆ ਮੁਕੰਮਲ ਕਰੋ।ਇਹ ਐਪ ਬਹੁਤ ਹੀ ਵਧੀਆ ਹੈ ਤੇ ਵੋਟ ਬਣਾਉਣ ਲਈ ਅਪਲਾਈ ਕਰਨ ਤੋਂ ਲੈ ਕੇ ਫਾਰਮ ਦਾ ਸਥਿਤੀ ,ਸ਼ਿਕਾਇਤ ਦਰਜ ਕਰਨ ਤੋਂ ਇਲਾਵਾ ਚੋਣਾਂ ਦੇ ਨਤੀਜੇ, ਉਮੀਦਵਾਰਾਂ ਬਾਰੇ ਜਾਣਕਾਰੀ ਆਦਿ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ ਨੇ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਤੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਹਲਕਾ 105 ਮਲੇਰਕੋਟਲਾ ਅਤੇ 106 ਅਮਰਗੜ੍ਹ ਵਿਖੇ ਸਥਾਪਿਤ 400 ਪੋਲਿੰਗ ਬੂਥਾਂ ਤੇ ਅੱਜ ਬੂਥ ਲੈਵਲ ਅਫ਼ਸਰ(ਬੀ.ਐਲ.ਓਜ਼) ਵਲੋਂ ਵਿਸ਼ੇਸ਼ ਆਯੋਜਿਤ ਕੈਂਪਾਂ ਦੌਰਾਨ ਆਪਣੇ ਆਪਣੇ ਪੋਲਿੰਗ ਬੂਥਾਂ ਉਪਰ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕ/ਵੋਟਰ ਕਿਸੇ ਕਾਰਨ ਅੱਜ ਦੇ ਕੈਂਪ ‘ਚ ਨਹੀਂ ਜਾ ਸਕੇ ਉਹ ਕੱਲ੍ਹ ਮਿਤੀ 07 ਨਵੰਬਰ ਦਿਨ ਐਤਵਾਰ ਨੂੰ  ਸਵੇਰੇ 09.00 ਤੋ ਸ਼ਾਮ 05.00 ਵਜੇ ਤੱਕ ਸਬੰਧਿਤ ਬੂਥ ਤੇ ਜਾ ਕੇ ਆਪਣੀ ਵੋਟ ਸਬੰਧੀ ਬੀ.ਐਲ.ਓਜ਼ ਨਾਲ ਸੰਪਰਕ ਕਰ ਸਕਦਾ ਹੈ। ਸਾਰੇ ਵੋਟਰਾਂ ਦੇ ਘਰਾਂ ਦੇ ਨੇੜੇ ਹੀ ਸਕੂਲਾਂ ਵਿੱਚ ਜ਼ਿਆਦਾਤਰ ਬੂਥ ਸਥਾਪਿਤ ਕੀਤੇ ਜਾਂਦੇ ਹਨ। ਇਸ ਤਰ੍ਹਾਂ ਵੋਟ ਬਣਵਾਉਣ ਲਈ ਹਰ ਪ੍ਰਕਾਰ ਦੀ ਸਹੂਲਤ ਮੌਜੂਦ ਹੈ।

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਸਬ ਨੂੰ ਅਪੀਲ ਕੀਤੀ ਕਿ ਵੋਟ ਬਣਵਾਓ ਵੀ ਜ਼ਰੂਰ ਤੇ ਪਾਓ ਵੀ ਜ਼ਰੂਰ।

1 ਜਨਵਰੀ 2022 ਨੂੰ 18 ਸਾਲ ਦੀ ਉਮਰ ਪੁਰੀ ਕਰਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਬਣਵਾਉਣ ਲਈ 30 ਨਵੰਬਰ 2021 ਤੱਕ ਚੱਲਣ ਵਾਲੀ ਵਿਸ਼ੇਸ਼ ਸਮਰੀ ਰਵੀਜਨ ਦੌਰਾਨ ਭਾਰਤ ਚੋਣ ਕਮਿਸ਼ਨ ਦੀ ਦੇ ਪੋਰਟਲ www.nvsp.in ਜਾਂ www.voterportal.eci.gov.in ਅਤੇ ਅਪਲਾਈ ਕਰ ਸਕਦੇ ਹਨ ਜਾਂ ਭਾਰਤ ਚੋਣ ਕਮਿਸ਼ਨ ਦੀ Voter Helpline App ਰਾਹੀਂ ਵੀ ਫਾਰਮ ਭਰ ਸਕਦੇ ਹਨ ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 07 ਨਵੰਬਰ , 20 ਨਵੰਬਰ ਅਤੇ 21 ਨਵੰਬਰ ਨੂੰ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਸਵੇਰੇ 09.00 ਵਜੇ ਤੋਂ ਸ਼ਾਮ 05.00 ਤੱਕ ਵੀ ਲਗਾਏ ਜਾਣਗੇ ਅਤੇ ਬੀ.ਐਲ.ਓਜ਼ ਆਪਣੇ ਆਪਣੇ ਪੋਲਿੰਗ ਬੂਥਾਂ ਉਪਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਮੌਤ ਹੋਣ ਜਾਂ ਸ਼ਿਫ਼ਟ ਹੋਣ ਕਾਰਨ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸ਼ਨਾਖ਼ਤੀ ਕਾਰਡ ਵਿਚ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਵਿਚ ਇਕ ਥਾਂ ਤੋਂ ਦੂਜੀ ਥਾਂ ਤੇ ਸ਼ਿਫ਼ਟ ਹੋਣ ਲਈ ਫਾਰਮ ਨੰਬਰ 8 (ੳ) ਭਰੇ  ਜਾ ਸਕਦੇ ਹਨ ।

ਉਨ੍ਹਾਂ ਕਿਹਾ ਨੌਜਵਾਨ ਨਵੀਂਆਂ ਵੋਟਾਂ ਬਣਾਉਣ, ਵੋਟਰ ਕਾਰਡ ਵਿੱਚ ਸੁਧਾਈ ਜਾ ਫੇਰ ਵੋਟ ਡਿਲੀਟ ਕਰਨ ਲਈ ਚੋਣ ਕਮਿਸ਼ਨ ਦੀ ਵੈੱਬਸਾਈਟ ਜਾਂ ਨੈਸ਼ਨਲ ਵੋਟਰ ਸਰਵਿਸ ਪੋਰਟਲ ਜਾਂ ਵੋਟਰ ਹੈਲਪ ਲਾਈਨ ਮੋਬਾਈਲ ਐਪ ਦੀ ਵਰਤੋਂ ਕਰਕੇ ਘਰ ਬੈਠੇ ਹੀ ਫਾਰਮ ਭਰ ਸਕਦੇ ਹਨ ਅਤੇ ਇਨ੍ਹਾਂ ਪੋਰਟਲ ਦੇ ਰਾਹੀਂ ਨਾਗਰਿਕ ਆਪਣੀਆਂ ਵੋਟਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ ।ਕੋਈ ਵੀ ਨਾਗਰਿਕ ਆਪਣੀ ਵੋਟ ਜਾਂ ਚੋਣਾ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਟੋਲ ਫ਼ਰੀ ਨੰਬਰ 1950 ਉਪਰ ਸੰਪਰਕ ਕਰ ਸਕਦੇ ਹਨ ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans