Menu

ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਡੀ ਏ ਪੀ ਉਬਪਲਬਧ ਕਰਵਾਉਣ ਲਈ ਮੁੱਖ ਮੰਤਰੀ ਨੂੰ ਇਕ ਹਫਤੇ ਦਾ ਅਲਟੀਮੇਟਮ

ਬਠਿੰਡਾ, 8 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਹਫਤੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜਾਂ ਤਾਂ ਇਸ ਸਮੇਂ ਅੰਦਰ ਉਹ ਕਿਸਾਨਾਂ ਨੂੰ ਡੀ ਏ ਪੀ ਖਾਦ ਪ੍ਰਦਾਨ ਨਹੀਂ ਤਾਂ ਫਿਰ ਅਕਾਲੀ ਦਲ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਪ੍ਰਭਾਵਤ ਕਿਸਾਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਆਪਣਾ ਸੰਘਰਸ਼ ਤੇਜ਼ ਕਰੇਗਾ।

ਇਥੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹੈਰਾਨੀ ਪ੍ਰਗਟ ਕੀਤੀ ਕਿ ਕਾਂਗਰਸ ਸਰਕਾਰ ਕਣਕ ਦੇ ਸੀਜ਼ਨ ਦੌਰਾਨ ਡੀ ਏ ਪੀ ਖਾਦ ਉਪਲਬਧ ਕਰਵਾਉਣ ਲਈ ਢੁਕਵਾਂ ਸਟਾਕ ਨਹੀਂ ਰੱਖ ਸਕੀ ਤੇ ਹੁਣ ਇਹ ਖਾਦ ਬਲੈਕ ਵਿਚ ਵਿਕ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਡੀ ਏ ਪੀ ਦੇ ਨਾਲ ਜ਼ਿੰਕ ਤੇ ਫਾਸਫੇਟ ਖਾਦਾਂ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹਾ ਇਸਕਰ ਕੇ ਹੋ ਰਿਹਾ ਹੈ ਕਿਉਂਕਿ ਕਾਂਗਰਸੀ ਆਗੂ ਆਪਸੀ ਲੜਾਈ ਵਿਚ ਉਲਝੇ ਹੋਏ ਹਨ। ਉਹਨਾਂ ਕਿਹਾ ਕਿ ਪਹਿਲੀ ਵਾਰ ਅਜਿਹਾ ਹੋ ਰਿਹਾ ਹੈ ਕਿ ਡੀ ਏ ਪੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਸੂਬੇ ਵੱਲੋਂ ਖਾਦ ਦੀ ਜ਼ਰੂਰਤ ਪੂਰੀ ਕਰਨ ਲਈ ਮਹੀਨਿਆਂ ਬੱਧੀ ਅਗਾਉਂ ਤਿਆਰੀ ਕੀਤੀ ਜਾਂਦੀ ਸੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਵੱਲੋਂ ਗੁਲਾਬੀ ਸੁੰਡੀ ਕਾਰਨ ਜਿਹੜੇ ਕਿਸਾਨਾਂ ਦੀ ਨਰਮੇ ਦੀ ਫਸਲ ਤਬਾਹ ਹੋਈ ਹੈ, ਉਹਨਾਂ ਨੁੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਨਾ ਦੇਣ ’ਤੇ ਵੀ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਤਸਵੀਰਾਂ ਖਿੱਚਵਾ ਕੇ ਤੇ ਫਿਰ ਉਹਨਾਂ ਲਈ ਰਾਹਤ ਜਾਰੀ ਕਰਨੀ ਭੁੱਲ ਕੇ ਉਹਨਾਂ ਨਾਲ ਠੱਗੀ ਮਾਰੀ ਹੈ। ਉਹਨਾਂ ਕਿਹਾ ਕਿ ਰਾਹਤ ਦਾ ਐਲਾਨ ਵੀ ਅਕਾਲੀ ਦਲ ਦੇ ਦਬਾਅ ਹੇਠ ਕੀਤਾ ਗਿਆ ਸੀ ਪਰ ਇਹ ਵੀ ਕਿਸਾਨ ਵਿਰੋਧੀ ਸੀ ਕਿਉਂਕਿ ਅਜਿਹੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ ਕਿ ਸਰਕਾਰ ਵੱਲੋਂ 100 ਫੀਸਦੀ ਨੁਕਸਾਨ ਹੋਣ ’ਤੇ ਮਿਲਣ ਵਾਲੇ 12000 ਰੁਪਏ ਪ੍ਰਤੀ ਏਕੜ ਮਿਲ ਹੀ ਨਾ ਸਕਣ।

ਇਸ ਦੌਰਾਨ ਮੁੱਖ ਮੰਤਰੀ ’ਤੇ ਬੋਲ੍ਹੇ ਸਿੱਧੇ ਹੱਲੇ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਤੇ ਉਹਨਾਂ ਦੇ ਭਰਾ, ਪੁੱਤਰ ਤੇ ਜਵਾਈ ਸਮੇਤ ਹੋਰ ਰਿਸ਼ਤੇਦਾਰਾਂ ਨੇ ਗੈਰ ਕਾਨੂੰਨੀ ਲਾਭ ਦੇਣ ਲਈ ਦੁਕਾਨਾਂ ਖੋਲ੍ਹ ਲਈਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਬਕਾਰੀ ਤੇ ਕਰ ਵਿਭਾਗ ਤੇ ਉਦਯੋਗ ਤੇ ਮਾਇਨਿੰਗ ਵਿਭਾਗ ਦੀ ਵੰਡ ਕਰ ਕੇ ਆਬਕਾਰੀ ਤੇ ਮਾਇਨਿੰਗ ਮਾਫੀਆ ਆਪਣੇ ਕੋਲ ਰੱਖ ਕੇ ਸ਼ਰਾਬ ਤੇ ਰੇਤ ਮਾਇਨਿੰਗ ’ਤੇ ਅਸਿੱਧੇ ਤੌਰ ’ਤੇ ਕਬਜ਼ਾ ਕਰ ਲਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਈਨ ਮਾਲਕਾਂ ਨਾਲ ਸਿੱਧੀਆਂ ਮੀਟਿੰਗਾਂ ਕਰ ਰਹੇ ਹਨ ਤੇ ਉਹਨਾਂ ਤੋਂ ਪੈਸੇ ਉਗਰਾਹ ਰਹੇ ਹਨ।

ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਵੀਰ ਲਹਿਲ ਨੁੰ ਐਡੀਸ਼ਨਲ ਐਡਵੋਕੇਟ ਜਨਰਲ ਲਾਏ ਜਾਣ ’ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਚੰਨੀ ਵੀ ਆਪਣੇ ਤੋਂ ਪਹਿਲਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮਾਂ ’ਤੇ ਚਲ ਰਹੇ ਹਨ ਤੇ ਵੱਡੀਆਂ ਵੱਡੀਆਂ ਪੋਸਟਾਂ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੁੰ ਦੇ ਰਹੇ ਹਨ ਤੇ ਇਸ ਨਾਲ ਘਰ ਘਰ ਨੌਕਰੀ ਸਕੀਮ ਕਾਂਗਰਸ ਘਰ ਨੌਕਰੀ ਬਣ ਕੇ ਰਹਿ ਗਈ ਹੈ।

ਸਰਦਾਰ ਬਾਦਲ ਨੇ ਅਧਿਕਾਰੀਆਂ ਨੁੰ ਚੇਤਾਵਨੀ ਦਿੱਤੀ ਕਿ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘਬਾਦਲ ਦੇ ਇਸ਼ਾਰੇ ’ਤੇ ਅਕਾਲੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ । ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ’ਤੇ ਅਜਿਹੇ ਸਾਰੇ ਅਫਸਰਾਂ ਤੋਂ ਹਿਸਾਬ ਲਿਆ ਜਾਵੇਗਾ।

ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ 31 ਮਾਰਚ ਤੱਕ ਬਿਜਲੀ ਦਰਾਂ ਵਿਚ ਸਿਰਫ 3 ਰੁਪਏ ਦੀ ਕਟੌਤੀ ਕੀਤੀ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਐਲਾਨ ਕੀਤਾ ਹੈ ਕਿ ਉਹ ਸਾਰੇ ਖਪਤਕਾਰਾਂ ਨੁੰ 4 ਸੌ ਯੁਨਿਟ ਬਿਜਲੀ ਮੁਫਤ ਦੇਵੇਗਾ। ਸਰਦਾਰ ਮਲੂਕਾ ਨੇ ਵੀ ਮੁੱਖ ਮੰਤਰੀ ਨੁੰ ਆਖਿਆ ਕਿ ਉਹ ਝੂਠੇ ਇਸ਼ਤਿਹਾਰਾਂ ਨਾਲ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਯਤਨ ਨਾ ਕਰਨ ਤੇ ਕਿਹਾ ਕਿ ਕਾਂਗਰਸ ਸਰਕਾਰ ਪੈਟਰੋਲ ਅਤੇ ਡੀਜ਼ਲ ਦੇ ਭਾਅ ਪੰਜਾਬ ਵਿਚ ਸਭ ਤੋਂ ਘੱਟ ਹੋਣ ਦੇ ਦਾਅਵੇ ਕਰ ਰਹੀ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਚੰਡੀਗੜ੍ਹ ਦੇ ਨਾਲ ਨਾਲ ਹਿਮਾਚਲ ਪ੍ਰਦੇਸ਼ ਵਿਚ ਵੀ ਪੈਟਰੋਲ ਤੇ ਡੀਜ਼ਲਅ ਸਸਤੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰੂਪ ਚੰਦ ਸਿੰਗਲਾ, ਜੀਤ ਮਹਿੰਦਰ ਸਿੰਘ ਸਿੱਧੂ, ਜਗਮੀਤ ਸਿੰਘ ਬਰਾੜ, ਦਰਸ਼ਨ ਸਿੰਘ ਕੋਟਫੱਤਾ, ਪ੍ਰਕਾਸ਼ ਸਿੰਘ ਭੱਟੀ , ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਮਲੂਕਾ ਅਤੇ ਯੂਥ ਆਗੂ ਗਰਦੌਰ ਸਿੰਘ ਵੀ ਹਾਜ਼ਰ ਸਨ।

ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ…

ਪਟਨਾ, 14 ਮਈ 2024 : ਲਗਭਗ ਢਾਈ ਦਹਾਕਿਆਂ ਤੱਕ ਬਿਹਾਰ ਭਾਜਪਾ ਦੇ ਧੁਰੇ ਰਹੇ ਬਿਹਾਰ ਦੇ ਸਾਬਕਾ ਉਪ ਮੁੱਖ…

STF ਨੇ ਲਾਰੈਂਸ ਬਿਸ਼ਨੋਈ ਗੈਂਗ…

ਹਰਿਆਣਾ, 14 ਮਈ : ਸਪੈਸ਼ਲ ਟਾਸਕ ਫੋਰਸ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਮੰਦਿਰ ਦੀ ਬਾਲਕੋਨੀ ਦਾ ਲੈਂਟਰ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ…

Listen Live

Subscription Radio Punjab Today

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ ਸਫ਼ਲ ਪੇਸ਼ਕਾਰੀ

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਪੰਜਾਬ ਲੋਕ ਰੰਗ ਮੰਚ ਵੱਲੋ ਨਾਟਕ-ਕਾਰ ਸੁਰਿੰਦਰ ਸਿੰਘ ਧਨੋਆ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

Our Facebook

Social Counter

  • 40324 posts
  • 0 comments
  • 0 fans