Menu

ਕਿਸਾਨ ਅੰਦੋਲਨ ਦਾ ਦਿੱਲੀ ਵਿਖੇ ਇੱਕ ਸਾਲ ਪੂਰਾ ਹੋਣ ਤੇ ਮੀਟਿੰਗ ਤੋਂ ਬਾਅਦ ਲਿਆ ਇਹ ਵੱਡਾ ਫੈਸਲਾ

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਇਕ ਮਹੱਤਵਪੂਰਨ ਬੈਠਕ ਕੀਤੀ। ਮੀਟਿੰਗ ਵਿਚ ਕਈ ਫ਼ੈਸਲੇ ਲਏ ਗਏ। ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ 26 ਨਵੰਬਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ਤੋਂ ਦਿੱਲੀ ਦੇ ਸਾਰੇ ਮੋਰਚਿਆਂ ’ਤੇ ਭਾਰੀ ਭੀੜ ਜੁਟਾਈ ਜਾਵੇਗੀ। ਉੱਥੇ ਵੱਡੀਆਂ ਸਭਾਵਾਂ ਵੀ ਹੋਣਗੀਆਂ।

ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਨੇਤਾਵਾਂ ਨੇ ਕਿਹਾ ਕਿ 29 ਨਵੰਬਰ ਤੋਂ ਦਿੱਲੀ ਵਿਚ ਸੰਸਦ ਦਾ ਸ਼ੀਤਕਾਲੀਨ ਸੈਸ਼ਨ ਸ਼ੁਰੂ ਹੋ ਰਿਹਾ ਹੈ। ਅਜਿਹੇ ਵਿਚ ਮੋਰਚੇ ਨੇ ਫ਼ੈਸਲਾ ਲਿਆ ਕਿ 29 ਨਵੰਬਰ ਨੂੰ ਸੰਸਦ ਸੈਸ਼ਨ ਦੇ ਅੰਤ ਤਕ 500 ਚੁਣੇ ਹੋਏ ਕਿਸਾਨ ਟਰੈਕਟਰ ਟਰਾਲੀਆਂ ਵਿਚ ਹਰ ਦਿਨ ਸੰਸਦ ਭਵਨ ਜਾਣਗੇ।ਸੰਯੁਕਤ ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ 28 ਨਵੰਬਰ ਨੂੰ ਮੁੰਬਈ ਦੇ ਆਜ਼ਾਦ ਮੈਦਾਨ ਵਿਚ ਇਕ ਵਿਸ਼ਾਲ ਕਿਸਾਨ-ਮਜ਼ਦੂਰ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਇਹ ਆਯੋਜਨ ਸੰਯੁਕਤ ਸ਼ੇਤਕੇਾਰੀ ਕਾਮਗਾਰ ਮੋਰਚਾ ਦੇ ਬੈਨਰ ਹੇਠ ਮਹਾਰਾਸ਼ਟਰ ਦੇ 100 ਤੋਂ ਜ਼ਿਆਦਾ ਸੰਗਠਨਾਂ ਵੱਲੋਂ ਸੰਯੁਕਤ ਰੂਪ ਨਾਲ ਆਯੋਜਿਤ ਕੀਤਾ ਜਾਵੇਗਾ।

ਦੱਸ ਦੇਈਏ ਕਿ 26 ਨਵੰਬਰ ਨੂੰ ਖੇਤੀ ਕਾਨੂੰਨ ਵਿਰੋਧੀ ਪ੍ਰਦਰਸ਼ਨ ਦਾ ਇਕ ਸਾਲ ਪੂਰਾ ਹੋਣ ਜਾ ਰਿਹਾ ਹੈ। ਪਿਛਲੇ ਸਾਲ 26 ਨਵੰਬਰ ਨੂੰ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਵਿਚ ਪ੍ਰਵੇਸ਼ ਕੀਤਾ ਸੀ ਤੇ ਅਗਲੇ ਦਿਨ ਕੁੰਡਲੀ ਬਾਰਡਰ ’ਤੇ ਜੀਟੀ ਰੋਡ ਜਾਮ ਕਰ ਕੇ ਧਰਨੇ ’ਤੇ ਬੈਠ ਗਏ ਸਨ। ਉੱਥੇ ਗਾਜੀਪੁਰ ਬਾਰਡਰ ’ਤੇ ਵੀ ਰਾਕੇਸ਼ ਟਿਕੈਟ ਦੀ ਅਗਵਾਈ ਵਿਚ ਅੰਦੋਲਨਕਾਰੀ ਧਰਨੇ ’ਤੇ ਬੈਠੇ ਹਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans