Menu

ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜਦੂਰਾਂ ਨੂੰ ਵਿੱਤੀ ਰਾਹਤ ਦੇਣ ਦੀ ਪ੍ਰਵਾਨਗੀ

ਚੰਡੀਗੜ, 11 ਨਵੰਬਰ – ਨਰਮਾ ਚੁਗਣ ਵਾਲੇ ਖੇਤ ਮਜਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜਦੂਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
        ਇਸ ਫੈਸਲੇ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਅਦਾ ਕੀਤੀ ਜਾਣ ਵਾਲੇ ਕੁੱਲ ਮੁਆਵਜੇ ਦੀ 10 ਫੀਸਦੀ ਰਾਸ਼ੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਹੱਈਆ ਕਰਵਾਈ ਜਾਵੇਗੀ।
ਮੰਤਰੀ ਮੰਡਲ ਨੇ ਸਾਰੇ ਭਾਈਵਾਲਾਂ ਦੀ ਤਸੱਲੀ ਮੁਤਾਬਕ ਪੋਸਟ-ਮੈਟਰਿਕ ਐਸ.ਸੀ. ਵਜ਼ੀਫਾ ਸਕੀਮ ਦੇ ਮਸਲੇ ਸੁਲਝਾਏ
ਪੋਸਟ-ਮੈਟਰਿਕ ਐਸ.ਸੀ. ਵਜ਼ੀਫਾ ਸਕੀਮ ਦੇ ਮੁੱਦੇ ਉਤੇ ਮੰਤਰੀ ਮੰਡਲ ਨੇ ਪੋਸਟ ਮੈਟਰਿਕ ਐਸ.ਸੀ. ਸਕਾਲਰਸ਼ਿਪ ਸਕੀਮ ਦੇ ਲਾਭਪਾਤਰੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਉਤੇ ਵਿਚਾਰ ਕੀਤਾ। ਇਹ ਪੱਖ ਵੀ ਵਿਚਾਰਿਆ ਗਿਆ ਕਿ ਇਸ ਸਕੀਮ ਦੀ ਸ਼ੁਰੂਆਤ ਵਿਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦਰਮਿਆਨ 60:40 ਦੇ ਅਨੁਪਾਤ ਮੁਤਾਬਕ ਹਿੱਸੇਦਾਰੀ ਸੀ ਪਰ ਭਾਰਤ ਸਰਕਾਰ ਨੇ ਸਾਲ 2016 ਤੋਂ ਇਸ ਸਕੀਮ ਅਧੀਨ ਆਪਣਾ ਹਿੱਸਾ ਦੇਣਾ ਬੰਦ ਕਰ ਦਿੱਤਾ।
ਇਸ ਦੇ ਨਤੀਜੇ ਵਜੋਂ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਸੂਬਾ ਸਰਕਾਰ ਸਾਲ 2017-18 ਤੋਂ ਆਪਣੇ ਹਿੱਸੇ ਦੀ 433.96 ਕਰੋੜ ਰੁਪਏ ਦੀ ਦੇਣਦਾਰੀ ਸਹਿਣ ਕਰੇਗੀ ਅਤੇ ਇਹ ਰਕਮ ਵਿੱਤੀ ਸਾਲ 2021-22 ਅਤੇ 2022-23 ਦੌਰਾਨ ਦੋ ਕਿਸ਼ਤਾਂ ਵਿਚ ਅਦਾ ਕੀਤੀ ਜਾਵੇਗੀ।
        ਇਕ ਹੋਰ ਇਤਿਹਾਸਕ ਫੈਸਲੇ ਵਿਚ ਮੰਤਰੀ ਮੰਡਲ ਨੇ ਫੀਸ ਦੀ ਸੀਮਾ ਮਿੱਥੇ ਜਾਣ ਨੂੰ ਰੱਦ ਕਰ ਦਿੱਤਾ ਹੈ ਜਿਸ ਨਾਲ ਹੁਣ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਫੀਸ ਵੀ ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਬਰਾਬਰ ਹੋਵੇਗੀ।
ਮੰਤਰੀ ਮੰਡਲ ਨੇ ਧੋਖਾਧੜੀ ਵਿਚ ਸ਼ਾਮਲ ਡਿਫਾਲਟਰ ਸੰਸਥਾਵਾਂ ਦੇ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਇਨਾਂ ਸੰਸਥਾਵਾਂ ਦੇ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਨਾਲ-ਨਾਲ ਬਲੈਕਲਿਸਟ ਵੀ ਕੀਤਾ ਜਾਵੇਗਾ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans